Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਨੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

Safe School Vahan Policy, School, School Bus, Transport, School Buses, Safe School Transport Policy, Ferozpur

Web Admin

Web Admin

5 Dariya News

ਫ਼ਿਰੋਜ਼ਪੁਰ , 28 Feb 2024

Last updated on: Feb 28, 2024, 00:00 IST

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫਿਰੋਜ਼ਪੁਰ ਛਾਉਣੀ ਵਿਖੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

ਇਸ ਮੌਕੇ ਟ੍ਰੈਫਿਕ ਇੰਚਾਰਜ ਏ.ਐਸ.ਆਈ. ਸ੍ਰੀ ਗੁਰਮੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। 

ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੀ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆਂ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਰਿਜ਼ਨਲ ਟਰਾਸਪੋਰਟ ਅਥਾਰਟੀ ਦਫ਼ਤਰ ਤੋਂ ਇੰਦਰਜੀਤ ਸਿੰਘ, ਪੰਜਾਬ ਰੋਡਵੇਜ਼ ਤੋਂ ਨਿਰਦੋਸ਼ ਕੁਮਾਰ, ਸਿੱਖਿਆ ਵਿਭਾਗ ਤੋਂ ਸ੍ਰੀ ਦੀਪਕ ਅਤੇ ਪੁਲਿਸ ਵਿਭਾਗ ਤੋਂ ਸ੍ਰੀ ਸਵਰਨ ਸਿੰਘ ਮੌਜੂਦ ਸਨ।

 

Tags: Safe School Vahan Policy , School , School Bus , Transport , School Buses , Safe School Transport Policy , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD