Monday, 29 April 2024

 

 

ਖ਼ਾਸ ਖਬਰਾਂ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

 

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਚੈਕਿੰਗਾਂ ਜਾਰੀ ਰਹਿਣਗੀਆਂ, ਕਾਰਵਾਈ ਤੋਂ ਬਚਣ ਲਈ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਅਪਣਾਇਆ ਜਾਵੇ-ਡੀ.ਸੀ.ਪੀ.ਓ. ਪਰਮਜੀਤ ਕੌਰ

Safe School Vahan Policy, School, School Bus, Transport, School Buses, Safe School Transport Policy,Moga

Web Admin

Web Admin

5 Dariya News

ਮੋਗਾ , 28 Feb 2024

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਜਿਲ੍ਹੇ ਵਿੱਚ ਲਾਗੂ ਕਰਨ ਲਈ ਸਬ ਡਵੀਜ਼ਨ ਧਰਮਕੋਟ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੋਗਾ ਪਰਮਜੀਤ ਕੌਰ ਨੇ ਦੱਸਿਆ ਕਿ ਅੱਜ ਯੂ.ਕੇ. ਇੰਟਰਨੈਸ਼ਨਲ ਸਕੂਲ ਧਰਮਕੋਟ, ਏਂਜਲ ਹਾਰਟ ਸਕੂਲ, ਧਰਮਕੋਟ ਅਤੇ ਪਾਥਵੇ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਸਕੂਲਾਂ ਦੀਆਂ ਬੱਸਾਂ ਚੈੱਕ ਕੀਤੀਆਂ ਗਈਆਂ। 

ਚੈਕਿੰਗ ਸਮੇਂ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ ਕੈਮਰੇ, ਫਸਟ ਏਡ ਬਾਕਸ ਅਤੇ ਅੱਗ ਬਝਾਊ ਯੰਤਰ ਆਦਿ ਕਾਫੀ ਕਮੀਆਂ ਪਾਈਆਂ ਗਈਆ, ਜਿਸ ਦੌਰਾਨ ਮੌਕੇ ਤੇ ਹੀ ਇਨ੍ਹਾਂ ਤਿੰਨੋਂ ਸਕੂਲੀ ਬੱਸਾਂ ਦੇ ਚਲਾਨ ਵੀ ਕੀਤੇ ਗਏ।ਉਨ੍ਹਾਂ ਸਕੂਲ ਅਮਲੇ ਅਤੇ ਬੱਸ ਡਰਾਈਵਰਾਂ ਨੂੰ ਦੱਸਿਆ ਕਿ ਪਾਲਿਸੀ ਮੁਤਾਬਕ ਸਕੂਲ ਬੱਸਾਂ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਬੱਸ ਦੇ ਅੱਗੇ 'ਸਕੂਲ ਬੱਸ' ਲਿਖ਼ਿਆ ਹੋਵੇ। ਡਰਾਈਵਰ ਦੇ ਵਰਦੀ ਪਾਈ ਹੋਵੇ ਅਤੇ ਉਸ ਕੋਲ ਹੈਵੀ ਲਾਇਸੈਂਸ ਹੋਵੇ। 

ਬੱਸ ਵਿੱਚ ਫ਼ਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਸੀਸੀਟੀਵੀ ਕੈਮਰੇ ਲੱਗੇ ਹੋਣੇ ਚਾਹੀਦੇ ਹਨ। ਜੇਕਰ ਬੱਸ ਵਿੱਚ ਲੜਕੀਆਂ ਸਫ਼ਰ ਕਰਦੀਆਂ ਹਨ ਤਾਂ ਬੱਸ ਵਿੱਚ ਲੇਡੀ ਅਟੈਂਡੈਂਟ ਹੋਣੀ ਚਾਹੀਦੀ ਹੈ। ਸਪੀਡ ਗਵਰਨਰ ਅਤੇ ਸਟਾਪ ਸਾਈਨ ਲੱਗੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਚੇਤ ਕੀਤਾ ਗਿਆ ਕਿ ਭਵਿੱਖ ਵਿੱਚ ਜਲਦ ਇਹ ਸਾਰੀਆਂ ਕਮੀਆਂ ਨੂੰ ਪੂਰਾ ਕੀਤਾ ਜਾਵੇ ਨਹੀਂ ਤਾਂ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਸਕੂਲਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਅਜਿਹੀਆਂ ਚੈਕਿੰਗਾਂ ਭਵਿੱਖ ਵਿੱਚ ਨਿਰੰਤਰ ਜਾਰੀ ਰਹਿਣਗੀਆਂ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਵਾਹਨਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਟ੍ਰੈਫਿਕ ਇੰਚਾਰਜ ਵੱਲੋਂ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਵੀ ਸਮੇਂ-ਸਮੇਂ ਤੇ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ, ਧਰਮਕੋਟ ਦੇ ਦਫ਼ਤਰ ਤੋਂ ਨਰੇਸ਼ ਕੁਮਾਰ, ਪੁਲਿਸ ਵਿਭਾਗ ਤੋਂ ਏ.ਐਸ.ਆਈ ਰਾਜਵਰਿੰਦਰ ਸਿੰਘ, ਹੈਡਕਾਂਸਟੇਬਲ ਸ਼ੁਭਜਿੰਦਰ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮੋਗਾ ਤੋਂ ਚੰਚਲ ਗੋਇਲ ਸੋਸ਼ਲ ਵਰਕਰ ਅਤੇ ਲਵਲੀ ਸਾਂਦਲ ਕਾਊਂਸਲਰ ਹਾਜ਼ਰ ਸਨ।

 

Tags: Safe School Vahan Policy , School , School Bus , Transport , School Buses , Safe School Transport Policy , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD