Tuesday, 30 April 2024

 

 

ਖ਼ਾਸ ਖਬਰਾਂ ਅਜਨਾਲਾ ਹਲਕੇ ਚ ਵਿਰੋਧੀਆਂ 'ਤੇ ਗਰਜੇ ਗੁਰਜੀਤ ਸਿੰਘ ਔਜਲਾ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ

 

ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲ ਪ੍ਰਦਾਨ

ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ: ਰਾਜਪਾਲ ਬਨਵਾਰੀ ਲਾਲ ਪੁਰੋਹਿਤ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Vikramjit Singh Sahney

Web Admin

Web Admin

5 Dariya News

ਪਟਿਆਲਾ , 28 Feb 2024

‘‘ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਇੱਕ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ ਹੈ। ਅਜਿਹਾ ਚਰਿੱਤਰ ਜੋ ਇਮਾਨਦਾਰੀ ਅਤੇ ਲਗਨ ਦੇ ਬਲਬੂਤੇ ਆਪਣੀ ਸ਼ਖ਼ਸੀਅਤ ਨੂੰ ਚਮਕਾਵੇ ਅਤੇ ਸਮਾਜ ਅਤੇ ਦੇਸ਼ ਦੇ ਨਿਰਮਾਣ ਵਿੱਚ ਵੀ ਆਪਣਾ ਭਰਪੂਰ ਪਾਵੇ।’’ ਇਹ ਵਿਚਾਰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਪ੍ਰਗਟ ਕੀਤੇ। 

ਉਨ੍ਹਾਂ ਪੀ-ਐੱਚ.ਡੀ. ਡਿਗਰੀਆਂ ਅਤੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਗਾ ਚਰਿੱਤਰ ਹੀ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਵਾ ਸਕਦਾ ਹੈ। ਇਸ ਕਰਕੇ ਉਨ੍ਹਾਂ ਨੂੰ ਇਸ ਦੇ ਨਿਰਮਾਣ ਵਾਸਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਪੰਜਾਬੀ ਯੂਨੀਵਰਸਿਟੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੇ ਆਪਣੀ ਸਥਾਪਨਾ ਦੇ ਮੰਤਵ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੇ ਪਾਸਾਰ ਵਿੱਚ ਵਾਧਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਅਕਾਦਮਿਕ ਅਤੇ ਚਿੰਤਨ ਪੱਖੋ ਪੰਜਾਬੀ ਯੂਨੀਵਰਸਿਟੀ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਦੇ ਜੀਵਨ ਅਤੇ ਦਰਸ਼ਨ ਦੇ ਹਵਾਲਿਆਂ ਨਾਲ ਸਾਦੀ ਅਤੇ ਇਮਾਨਦਾਰੀ ਭਰਪੂਰ ਜੀਵਨ ਸ਼ੈਲੀ ਅਪਨਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਹੁਣ ਨਿਰੰਤਰ ਮੰਜ਼ਲਾਂ ਸਰ ਕਰਦੀ ਹੋਈ ਅੱਗੇ ਵੱਲ ਵਧ ਰਹੀ ਹੈ। 

ਉਨ੍ਹਾਂ ਕਿਹਾ ਕਿ ਪਿਛਲੀ ਕਨਵੋਕੇਸ਼ਨ ਛੇ ਸਾਲ ਦੇ ਵਕਫ਼ੇ ਉਪਰੰਤ ਹੋਈ ਸੀ ਪਰ ਹੁਣ ਯੂਨੀਵਰਸਿਟੀ ਨੇ ਬੈਕਲੌਗ ਕੰਮ ਛੱਡਣ ਦੀ ਪਿਰਤ ਨੂੰ ਹੀ ਹੌਲੀ ਹੌਲੀ ਖਤਮ ਕਰ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਦੀਆਂ ਆਰਥਿਕ ਹਾਲਤਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀ ਦੀ ਗ੍ਰਾਂਟ 9.5 ਕਰੋੜ ਪ੍ਰਤੀ ਮਹੀਨਾ ਤੋਂ ਵਧਾ ਕੇ 30 ਕਰੋੜ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਇਸ ਨਾਲ ਯੂਨੀਵਰਸਿਟੀ ਦੀ ਵਿੱਤੀ ਹਾਲਤ ਸੁਧਾਰ ਹੋਇਆ ਹੈ। 

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਅਕਤੂਬਰ ਵਿੱਚ ਯੂਨੀਵਰਸਿਟੀ ਨੂੰ ਨੈਕ ਏ ਪਲੱਸ ਗਰੇਡ ਹਾਸਿਲ ਹੋਣ ਉਪਰੰਤ ਯੂਨੀਵਰਸਿਟੀ ਨੂੰ ‘ਪੀ. ਐੱਮ. ਊਸ਼ਾ’ ਅਭਿਆਨ ਹੇਠ ਵੀਹ ਕਰੋੜ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ। ਇਹ ਗ੍ਰਾਂਟ ਹਾਸਲ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ ਸੂਬੇ ਦੀ ਇਕਲੌਤੀ ਯੂਨੀਵਰਸਿਟੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਯੂਨੀਵਰਸਿਟੀ ਦਾਖਲਿਆਂ ਵਿੱਚ ਵੀ ਵਾਧਾ ਹੋਇਆ ਹੈ ਜਿਸ ਕਰਕੇ ਇੰਜਨੀਅਰਿੰਗ ਖੇਤਰ ਦੇ ਕੁੱਝ ਕੋਰਸਾਂ ਵਿੱਚ ਸੀਟਾਂ ਦੀ ਗਿਣਤੀ ਵਿੱਚ ਵਾਧਾ ਵੀ ਕਰਨਾ ਪਿਆ ਹੈ। 

ਬਹੁ-ਅਨੁਸ਼ਾਸਨੀ ਪਹੁੰਚ ਵਾਲੇ ਪੰਜ ਸਾਲਾ ਕੋਰਸਾਂ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇਸ਼ ਵਿੱਚ ਇਕਲੌਤੀ ਯੂਨੀਵਰਸਿਟੀ ਹੈ ਜੋ ਇਨ੍ਹਾਂ ਵਿਲੱਖਣ ਕੋਰਸਾਂ ਨੂੰ ਏਨੇ ਵੱਡੇ ਪੱਧਰ ਉੱਤੇ ਚਲਾ ਰਹੀ ਹੈ। ਇਨ੍ਹਾਂ ਕੋਰਸਾਂ ਦਾ ਪਹਿਲਾ ਗਰੈਜੂਏਟ ਬੈਚ ਇਸ ਵਾਰ ਨਿੱਕਲੇਗਾ ਜਿਸ ਤੋਂ ਚੰਗੀਆਂ ਉਮੀਦਾਂ ਹਨ।

ਕਾਨਵੋਕੇਸ਼ਨ ਦੌਰਾਨ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਖਾਂ ਦੇ ਮਾਹਿਰ ਡਾਕਟਰ ਪਦਮਸ਼੍ਰੀ ਪ੍ਰੋ. ਅਮੋਦ ਗੁਪਤਾ ਅਤੇ ਉੱਘੇ ਸਮਾਜ ਸੇਵੀ ਪਦਮਸ਼੍ਰੀ ਵਿਕਰਮਜੀਤ ਸਾਹਨੀ ਨੂੰ ਡੀ-ਲਿਟ ਦੀ ਆਨਰੇਰੀ ਡਿਗਰੀ ਨਾਲ਼ ਸਨਮਾਨਿਤ ਕੀਤਾ। ਭੌਤਿਕ ਵਿਗਿਆਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਵਿਜੇਤਾ ਪ੍ਰੋ. ਸੈਮੁਅਲ ਸੀ. ਸੀ. ਟਿੰਗ ਅਤੇ ਪੰਜਾਬੀ ਸਾਹਿਤ ਜਗਤ ਦੇ ਪ੍ਰੋ. ਜੇ. ਪੀ. ਐੱਸ ਉਬਰਾਏ ਨੂੰ ਡੀ-ਲਿਟ ਦੀ ਆਨਰੇਰੀ ਡਿਗਰੀ ਬਾਅਦ ਵਿੱਚ ਪਹੁੰਚਦੀ ਕੀਤੀ ਜਾਣੀ ਹੈ। 

ਅਕਾਦਮਿਕ ਖੇਤਰ ਦਾ ਚਾਂਸਲਰ ਮੈਡਲ ਬਿੰਦਿਆ ਗਰਗ ਨੂੰ ਅਤੇ ਖੇਡ ਖੇਤਰ ਦਾ ਚਾਂਸਲਰ ਮੈਡਲ ਵਿਸ਼ਵਜੀਤ ਸਿੰਘ ਨੂੰ ਪ੍ਰਦਾਨ ਕੀਤਾ ਗਿਆ। ਇਸ ਉਪਰੰਤ 492 ਖੋਜਾਰਥੀਆਂ ਨੂੰ ਪੀਐੱਚ.ਡੀ. ਦੀ ਡਿਗਰੀ ਪ੍ਰਦਾਨ ਕੀਤੀ ਗਈ ਅਤੇ ਮੈਰਿਟ ਵਿੱਚ ਆਉਣ ਵਾਲੇ 143 ਪੋਸਟ ਗਰੈਜੂਏਟਾਂ ਅਤੇ ਗਰੈਜੂਏਟਾਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ 10 ਡੋਨੇਟਡ ਮੈਡਲ ਵੀ ਪ੍ਰਦਾਨ ਕੀਤੇ ਗਏ।

ਕਨਵੋਕੇਸ਼ਨ ਦੀ ਰਵਾਇਤ ਅਨੁਸਾਰ ਇਸ ਮੌਕੇ ਵੱਡੀ ਗਿਣਤੀ ਵਿੱਚ ਸਿੰਡੀਕੇਟ ਅਤੇ ਸੈਨੇਟ ਮੈਂਬਰ ਵੀ ਮੰਚ ਉੱਤੇ ਹਾਜ਼ਰ ਰਹੇ। ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ, ਰਜਿਸਟਰਾਰ ਨਵਜੋਤ ਕੌਰ, ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ, ਡੀਨ ਖੋਜ ਡਾ. ਮਨਜੀਤ ਪਾਤਰ, ਵੱਖ-ਵੱਖ ਫੈਕਲਟੀਆਂ ਦੇ ਡੀਨ ਅਤੇ ਸਮੂਹ ਅਧਿਕਾਰੀ ਇਸ ਮੌਕੇ ਹਾਜ਼ਰ ਰਹੇ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Vikramjit Singh Sahney

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD