Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਗੈਰ ਸਾਖਰ ਲੋਕਾਂ ਨੇ ਸਾਖ਼ਰਤਾ ਵੱਲ ਪੁਲਾਂਘ ਪੁੱਟ ਸੂਬੇ ਦਾ ਮਾਣ ਵਧਾਇਆ- ਪਰਨੀਤ ਸ਼ੇਰਗਿੱਲ

ਨਲਿੱਪ ਪ੍ਰੀਖਿਆ 'ਚ ਸਫ਼ਲ ਰਹਿਣ ਵਾਲੇ ਉਮੀਦਵਾਰਾਂ ਨੂੰ ਵੰਡੇ ਸਰਟੀਫਿਕੇਟ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 28 Feb 2024

ਅੱਖ਼ਰ ਗਿਆਨ ਤੋਂ ਬਿਨਾਂ ਜ਼ਿੰਦਗੀ ਬਹੁਤ ਚੁਣੋਤੀਆਂ ਭਰਪੂਰ ਹੁੰਦੀ ਹੈ ਜਿਸ ਕਰਕੇ ਗੈਰ ਸਾਖਰ ਵਿਅਕਤੀ ਸਮਾਜ ਅੰਦਰ ਸਮਝੋਤਾ ਕਰਕੇ ਜ਼ਿੰਦਗੀ ਵਸਰ ਕਰਨੀ ਸ਼ੁਰੂ ਕਰ ਦਿੰਦਾ ਹੈ ਪਰ ਸਰਕਾਰ ਦੇ ਇਹਨਾਂ ਯਤਨਾਂ ਸਦਕਾ ਅਤੇ ਡਾਇਟ ਦੇ ਵਲੰਟੀਅਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨਾਲ ਹੁਣ ਗੈਰ ਸਾਖਰ ਤੋ ਸਾਖਰ ਹੋ ਰਹੇ ਲੋਕ ਆਪਣੀ ਰਹਿੰਦੀ ਜ਼ਿੰਦਗੀ ਨੂੰ ਮਾਣ ਸਨਮਾਨ ਨਾਲ ਜ਼ਿੰਦਗੀ ਵਸਰ ਕਰ ਸਕਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਫਤਹਿਗੜ੍ਹ ਸਾਹਿਬ ਵਿਖੇ  ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਤਹਿਤ ਸੈਸ਼ਨ 2023-24 ਦੌਰਾਨ ਸਫ਼ਲ ਰਹਿਣ ਵਾਲੇ ਸੈਂਕੜੇ ਪ੍ਰੀਖਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਰਟੀਫਿਕੇਟ ਵੰਡਣ ਮੌਕੇ ਕੀਤਾ।  

ਡਿਪਟੀ ਕਮਿਸ਼ਰਨ ਨੇ ਦੱਸਿਆ ਕਿ  ਕੌਮੀ ਸਾਇੰਸ ਦਿਵਸ ਨੂੰ ਸਮਰਪਿਤ ਡਾਇਟ ਵਿਦਿਆਰਥੀਆਂ ਦੇ ਭਾਸ਼ਨ, ਕਵਿਤਾ, ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦੇ ਕਿ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡਾ.ਆਨੰਦ ਗੁਪਤਾ ਪ੍ਰਿੰਸੀਪਲ ਡਾਇਟ ਨੇ ਦੱਸਿਆ ਕਿ 15 ਸਾਲ ਤੋਂ ਵੱਧ ਉਮਰ ਦੇ ਗੈਰ ਸਾਖਰ ਲੋਕਾਂ ਦੀ ਸ਼ਨਾਖਤ ਕਰਕੇ ਉਹਨਾਂ ਨੂੰ ਅੱਖਰ ਗਿਆਨ ਲਈ ਤਿਆਰ ਕਰਨਾ ਬਹੁਤ ਚੁਣੌਤੀ ਭਰਿਆ ਕਾਰਜ ਸੀ ਪਰੰਤੂ ਡਾਇਟ ਦੇ ਵਲੰਟੀਅਰ ਅਧਿਆਪਕਾਂ ਨੇ ਇਸ ਕਾਰਜ ਨੂੰ ਬਹੁਤ ਮਿਹਨਤ ਅਤੇ ਜਿਮੇਵਾਰੀ ਨਾਲ ਨੇਪਰੇ ਚਾੜ੍ਹਿਆ।

ਸਰਟੀਫਿਕੇਟ ਪ੍ਰਾਪਤ ਕਰਕੇ ਸਾਖਰ ਬਣੇ ਵਿਅਕਤੀਆਂ ਨੂੰ ਵਧਾਈ ਦਿੰਦੇ ਹਰਪ੍ਰੀਤ ਕੌਰ ਜ਼ਿਲ੍ਹਾ ਨੋਡਲ ਅਫ਼ਸਰ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਮੂਲ ਉਦੇਸ਼ ਅੱਖ਼ਰ ਗਿਆਨ ਅਤੇ ਮੁੱਢਲਾ ਸਮਾਜਿਕ ਗਿਆਨ ਹਾਸਲ ਕਰਵਾਉਣਾ ਹੈ ਤਾਂ ਜੋ ਲੋਕ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਨੂੰ ਆਨੰਦ ਭਰਪੂਰ ਅਤੇ ਸੁਰੱਖਿਅਤ ਬਣਾ ਸਕਣ। ਉਹਨਾਂ ਇਸ ਕਾਰਜ ਨੂੰ ਅੱਗੇ ਵੀ ਇਸ ਤਰ੍ਹਾਂ ਹੀ ਜਾਰੀ ਰੱਖਣ ਅਤੇ ਹੋਰਨਾਂ ਲੋਕਾਂ ਨੂੰ ਵੀ ਪ੍ਰੇਰਿਤ ਕਰਕੇ ਇਸ ਪ੍ਰੋਗਰਾਮ ਵਿਚ ਸ਼ਾਮਲ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਲੈਕਚਰਾਰ ਕੰਵਲਦੀਪ ਸੋਹੀ, ਹਰਜੀਤ ਸਿੰਘ, ਮੈਡਮ ਨਰਿੰਦਰ ਕੌਰ ਵੀ ਮੌਜੂਦ ਰਹੇ।ਸਟੇਜ ਸਕੱਤਰ ਦੀ ਭੂਮਿਕਾ ਪਰਵਿੰਦਰ ਸਿੰਘ ਵੋਕੇਸ਼ਨਲ ਮਾਸਟਰ ਡਾਇਟ ਫ਼ਤਹਿਗੜ੍ਹ ਸਾਹਿਬ ਵੱਲੋਂ ਨਿਭਾਈ ਗਈ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD