Saturday, 25 May 2024

 

 

ਖ਼ਾਸ ਖਬਰਾਂ ਪ੍ਰੋਫੈਸਰ ਕਾਂਚਾ ਇਲਾਇਹ ਐਡਵਾਈਜ਼ਰ ਟੂ ਕਾਂਗਰਸ ਮੈਨੀਫੈਸਟੋ ਵੱਲੋਂ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਇਹਮ ਮੀਟਿੰਗ ਮਨੀਸ਼ ਤਿਵਾੜੀ ਨੂੰ ਚੜ੍ਹਿਆ ਹੰਕਾਰ ਦਾ ਗਰੂਰ ਚੰਡੀਗੜ੍ਹ ਵਾਸੀ ਪਹਿਲੀ ਜੂਨ ਨੂੰ ਉਤਾਰ ਦੇਣਗੇ : ਟੰਡਨ 'ਆਪ ਕੀ ਆਵਾਜ਼' ਪਾਰਟੀ ਦੇ ਪ੍ਰਧਾਨ ਪ੍ਰੇਮ ਪਾਲ ਚੌਹਾਨ ਨੇ ਟੰਡਨ ਨੂੰ ਸਮਰਥਨ ਦਿੱਤਾ ਚੰਡੀਗਡ਼੍ਹ ਵਿੱਚ ਕਾਂਗਰਸ ਅਤੇ ‘ਆਪ’ ਦੀ ਦੋਸਤੀ ਆਪੋ-ਆਪਣੇ ਮੁਨਾਫ਼ੇ ਲਈ ਹੈ: ਸ਼ਹਿਜ਼ਾਦ ਪੂਨਾਵਾਲਾ ਇੰਡੀਆ ਗਠਜੋੜ ਨੂੰ ਸਪੱਸ਼ਟ ਅਤੇ ਨਿਰਣਾਇਕ ਫਤਵਾ ਮਿਲਣ ਜਾ ਰਿਹਾ ਹੈ : ਜੈਰਾਮ ਰਮੇਸ਼ ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ ਅਟਾਰੀ ਦੇ ਪਿੰਡ ਝੀਤਾ ਦਿਆਲ ਸਿੰਘ ਦੀ ਸਮੁੱਚੀ ਪੰਚਾਇਤ ਕਾਂਗਰਸ ਵਿੱਚ ਸ਼ਾਮਿਲ ਬੀਐਸਪੀ ਚੰਡੀਗੜ੍ਹ ਦੇ ਇੰਚਾਰਜ ਸੁਦੇਸ਼ ਕੁਮਾਰ ਖੁਰਚਾ ਆਪ ਵਿੱਚ ਹੋਏ ਸ਼ਾਮਿਲ ਇਹ ਆਪ ਦੀ ਹਨੇਰੀ ਹੈ, ਪੰਜਾਬ ਬਣੇਗਾ ਹੀਰੋ, ਇਸ ਵਾਰ 13-0 : ਭਗਵੰਤ ਮਾਨ ਆਪ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਦਿੱਤਾ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਸ਼ਾਮਲ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਫੁੱਟ ਪਾਊ ਰਾਜਨੀਤੀ ਦੀ ਬਜਾਏ ਵਿਕਾਸ ਨੂੰ ਪਹਿਲ ਦਿੱਤੀ ਆਪ ਸਰਕਾਰ ਅਨੁਸੂਚਿਤ ਜਾਤੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਨਾਲ ਵਿਤਕਰਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ ਹਜ਼ਾਰਾਂ ਮਜ਼ਦੂਰਾਂ ਨੇ ਗੁਰਜੀਤ ਸਿੰਘ ਔਜਲਾ ਦਾ ਸਮਰਥਨ ਕੀਤਾ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਕਿਸੇ ਦੇ ਭੁਲੇਖੇ 'ਚ ਨਾ ਆਓ, ਸਿੰਗਲਾ ਨੂੰ ਚੋਣਾਂ ਜਿਤਾਓ : ਸਚਿਨ ਪਾਇਲਟ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦਿੱਤਾ 'ਬਿਜਲੀ ਦਾ ਝਟਕਾ': ਡਾ. ਸੁਭਾਸ਼ ਸ਼ਰਮਾ ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ ਆਪ ਦੇ ਪਰਿਵਾਰ ਵਿੱਚ ਹੋ ਰਿਹਾ ਦਿਨੋ ਦਿਨ ਵਾਧਾ ਪਿੰਡ ਭੱਟੀਕੇ ਵਿੱਚ ਕਈ ਕਾਂਗਰਸੀ ਤੇ ਅਕਾਲੀ ਪਰਿਵਾਰ ਹੋਏ ਸ਼ਾਮਲ ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ ਚਿਤਕਾਰਾ ਯੂਨੀਵਰਸਿਟੀ ਨੇ ਡਾਕਟਰ ਲਾਲ ਪੈਥ ਲੈਬਜ਼ ਦੇ ਕਾਰਜਕਾਰੀ ਚੇਅਰਮੈਨ ਡਾ. ਅਰਵਿੰਦ ਲਾਲ ਨੂੰ ਹੈਲਥਕੇਅਰ ਇਨੋਵੇਸ਼ਨ ਲਈ ਆਨਰੇਰੀ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਆ ਰਾਹੁਲ ਗਾਂਧੀ 25 ਮਈ ਨੂੰ ਅੰਮ੍ਰਿਤਸਰ 'ਚ ਸੰਬੋਧਨ ਕਰਨਗੇ

 

ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ : ਘਨਸ਼ਾਮ ਥੋਰੀ

ਹਰਸ਼ਾਛੀਨਾ ਵਿਖੇ ਚਲਾਏ ਜਾ ਰਹੇ ਨਾਰੀ ਸ਼ਕਤੀ ਕਲਸਟਰ ਦਾ ਕੀਤਾ ਦੌਰਾ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 28 Feb 2024

ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦੀ ਪਰਮਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ ਚਲਾਏ ਜਾ ਰਹੇ ਨਾਰੀ ਸ਼ਕਤੀ ਕਲਸਟਰ ਲੈਵਲ ਸੁਸਾਇਟੀ ਦਾ ਦੌਰਾ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੇਂਡੂ ਵਿਕਾਸ ਵਿਭਾਗ ਦੀ ਟੀਮ ਵਲੋਂ ਕੀਤੀ ਇਸ ਸਫ਼ਲ ਕੋਸਿ਼ਸ਼ ਲਈ ਵਧਾਈ ਦਿੰਦਿਆਂ ਕਿਹਾ ਕਿ ਜਿਲ੍ਹੇ ਦੇ ਪਿੰਡਾਂ ਵਿੱਚ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਅਜਿਹੀਆਂ ਕੋਸਿ਼ਸ਼ਾਂ ਬਹੁਤ ਲਾਹੇਵੰਦ ਸਿੱਧ ਹੋ ਸਕਦੀਆਂ ਹਨ।

ਉਨਾਂ ਨੇ ਕਿਹਾ ਕਿ ਨਾਰੀ ਸ਼ਕਤੀ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਭਵਿੱਖ ਵਿੱਚ ਅਜਿਹੇ ਸਵੈ ਸੇਵੀ ਗਰੁੱਪ,ਪਿੰਡ ਪੱਧਰ ਦੀਆਂ ਕਮੇਟੀਆਂ ਅਤੇ ਅਜਿਹੇ ਬਲਾਕ ਪੱਧਰੀ ਕਲਸਟਰ ਹੋਰ ਮਜ਼ਬੂਤ ਕੀਤੇ ਜਾਣ।ਉਨਾਂ ਨੇ ਇਸ ਮੌਕੇ ਇਥੇ ਕੰਮ ਕਰ ਰਹੀਆਂ ਔਰਤਾਂ ਵਲੋਂ ਬਣਾਈਆਂ ਜਾ ਰਹੀਆਂ ਸਕੂਲ ਦੀਆਂ ਵਰਦੀਆਂ ਦਾ ਨਿਰੀਖਣ ਕੀਤਾ ਅਤੇ ਕੰਮ ਉਤੇ ਤਸੱਲੀ ਪ੍ਰਗਟ ਕਰਦੇ ਕਿਹਾ ਕਿ ਇਸ ਪ੍ਰੋਜੈਕਟ ਦਾ ਹੋਰ ਬਲਾਕਾਂ ਵਿੱਚ ਵੀ ਵਾਧਾ ਕੀਤਾ ਜਾਵੇ ਤਾਂ ਜੋ ਅੱਗੇ ਤੋਂ ਜਿਲ੍ਹੇ ਦੇ ਸਾਰੇ ਸਕੂਲੀ ਬੱਚਿਆਂ ਦੀਆਂ ਵਰਦੀਆਂ ਅਜਿਹੇ ਸੈਲਫ ਹੈਲਪ ਗਰੁੱਪਾਂ ਵਲੋਂ ਤਿਆਰ ਕੀਤੀਆਂ ਜਾ ਸਕਣ।

ਉਨਾਂ ਕਿਹਾ ਕਿ ਇਸ ਨਾਲ ਪੇਂਡੂ ਖੇਤਰ ਦੀਆਂ ਔਰਤਾਂ ਆਤਮ ਨਿਰਭਰ ਹੋਣਗੀਆਂ ਅਤੇ ਇਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਰੇਲੂ ਔਰਤਾਂ ਜਿਨਾਂ ਕੋਲ ਸਿਲਾਈ ਕਢਾਈ ਦਾ ਹੁਨਰ ਆਮ ਹੈ, ਕੰਮ ਨਾ ਮਿਲਣ ਕਾਰਨ ਉਨਾਂ ਕੋਲ ਕਮਾਈ ਦੇ ਸਾਧਨ ਦੀ ਘਾਟ ਹੈ ਅਤੇ ਜੇਕਰ ਇਹ ਗਰੁੱਪ ਪਿੰਡਾਂ ਵਿੱਚ ਕਾਇਮ ਕਰ ਦਿੱਤੇ ਜਾਣ ਤਾਂ ਅਜਿਹੀਆਂ ਔਰਤਾਂ ਨੂੰ ਰੁਜ਼ਗਾਰ ਆਸਾਨੀ ਨਾਲ ਮਿਲੇਗਾ।

ਦੱਸਣਯੋਗ ਹੈ ਕਿ ਹਰਸ਼ਾਛੀਨਾ ਦੇ ਇਸ ਕਲਸਟਰ ਵਿੱਚ ਸਾਰੇ ਬਲਾਕ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀਆਂ ਕਰੀਬ 10 ਹਜ਼ਾਰ ਵਰਦੀਆਂ ਬਣਾਈਆਂ ਜਾ ਰਹੀਆਂ ਹਨ।ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਸ੍ਰੀ ਗੁਰਦਰਸ਼ਨ ਲਾਲ ਕੁੰਡਲ ਉਪ ਮੁੱਖ ਕਾਰਜਕਾਰੀ ਅਫ਼ਸਰ ਜਿਲ੍ਹਾ ਪ੍ਰੀਸ਼ਦ, ਮਲਕੀਤ ਸਿੰਘ ਬੀ.ਡੀ.ਪੀ.ਓ., ਸ੍ਰੀਮਤੀ ਅਮਿਕਾ ਵਰਮਾ, ਸ੍ਰੀ ਪ੍ਰਭਪ੍ਰੀਤ ਸਿੰਘ ਲੇਖਾਕਾਰ, ਸ੍ਰੀਮਤੀ ਕੰਵਲਜੀਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD