Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰੰਗਲੇ ਪੰਜਾਬ ਮੇਲੇ ਵਿੱਚ ਤਿਆਰ ਕੀਤਾ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ

ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 28 Feb 2024

Last updated on: Feb 28, 2024, 00:00 IST

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਵਾਇਆ ਗਿਆ, ਜੋ ਕਿ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ ਹੋ ਗਿਆ ਹੈ। ਇਹ ਜਾਣਕਾਰੀ ਦਿੰਦੇ ਵਿਭਾਗ ਦੇ ਐਕਸੀਐਨ ਬੀ.ਐਸ. ਚਾਨਾ ਨੇ ਦੱਸਿਆ ਕਿ 37.5 ਕਿੱਲੋ ਦਾ ਇਹ ਪਰੌਂਠਾ ਤਾਜ ਹੋਟਲ ਦੇ ਰਸੋਈਏ ਵੱਲੋਂ ਤਿਆਰ ਕੀਤਾ ਗਿਆ ਅਤੇ ਉਸਨੂੰ ਰੰਗਲਾ ਪੰਜਾਬ ਵੇਖਣ ਆਏ ਸਰੋਤਿਆਂ ਦੇ ਵਿੱਚ ਵੰਡ ਕੇ ਖਾਧਾ ਗਿਆ। ਇਸ ਦੀ ਪੋਸ਼ਟਿਕਤਾ ਅਤੇ ਸਵਾਦ ਦਾ ਖੂਬ ਆਨੰਦ ਮੇਲੀਆਂ ਨੇ ਮਾਣਿਆ।

ਇਸ ਮੌਕੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵੱਲੋਂ ਪਹੁੰਚੀ ਟੀਮ ਵੱਲੋਂ ਰੰਗਲਾ ਪੰਜਾਬ ਨੂੰ ਕਰਵਾਉਣ ਲਈ ਬਣਾਈ ਗਈ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ, ਡਾਇਰੈਕਟਰ ਸੈਰ ਸਪਾਟਾ ਵਿਭਾਗ ਸ਼੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਵੱਲੋਂ ਗਿਨੀਜ਼ ਬੁੱਕ ਦੇ ਪ੍ਰਬੰਧਕਾਂ ਕੋਲੋਂ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ।ਉਨਾਂ ਦੱਸਿਆ ਕਿ ਇਸ ਰਿਕਾਰਡ ਨੂੰ ਬਣਾਉਣ ਦੀ ਕੋਸਿ਼ਸ਼ ਕਰਨ ਤੋਂ ਪਹਿਲਾਂ ਤਾਜ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਕਈ ਦਿਨ ਤੱਕ ਇਸਦਾ ਅਭਿਆਸ ਕੀਤਾ ਗਿਆ।

ਉਨਾਂ ਦੱਸਿਆ ਕਿ ਇਸ ਰਿਕਾਰਡ ਨੂੰ ਹਾਸਲ ਕਰਨ ਲਈ ਸੱਤ ਕੁਇੰਟਲ ਤੋਂ ਵੱਧ ਆਟਾ ਇਸਤੇਮਾਲ ਕੀਤਾ ਗਿਆ। ਉਨਾਂ ਦੱਸਿਆ ਕਿ ਖਾਸ ਇਹ ਵੀ ਹੈ ਕਿ ਇਸ ਪਰੌਂਠੇ ਨੂੰ ਤਿਆਰ ਕਰਨ ਦੇ ਲਈ ਤਿੰਨ-ਤਿੰਨ ਕੁਇੰਟਲ ਦੇ ਦੋ ਤਵੇ ਜੋ ਕਿ 510 ਫੁੱਟ ਦੇ ਸਨ, ਨੂੰ ਵਿਸ਼ੇਸ਼ ਤੌਰ ਤੇ ਦਿੱਲੀ ਤੋਂ ਤਿਆਰ ਕਰਵਾਇਆ ਗਿਆ ਸੀ, ਜਦ ਕਿ ਤਵੇ ਨੂੰ ਪਕਾਉਣ ਦੇ ਲਈ 20 ਬਰਨਰਾਂ ਵਾਲੇ ਗੈਸ ਚੁੱਲੇ ਦਾ ਇਸਤੇਮਾਲ ਕੀਤਾ ਗਿਆ, ਜਦ ਕਿ ਤਾਜ ਦੇ ਅੱਠ ਰਸੋਈਏ ਵੱਲੋਂ ਪਰੌਂਠਾ ਤਿਆਰ ਕੀਤਾ ਗਿਆ। ਇੱਥੇ ਹੀ ਬੱਸ ਨਹੀਂ, ਇਸ ਪਰੌਂਠੇ ਨੂੰ ਤਿਆਰ ਕਰਨ ਦੇ ਲਈ ਇਥੇ ਵੇਲਣ ਦੇ ਲਈ 22-22 ਕਿਲੋ ਦੇ ਦੋ ਵੇਲਣੇ ਵੀ ਵਿਸ਼ੇਸ਼ ਤੌਰ ਤੇ ਤਿਆਰ ਕਰਵਾਏ ਗਏ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD