Thursday, 30 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਵਿੱਚ ਬੋਲੇ ਅਰਵਿੰਦ ਕੇਜਰੀਵਾਲ - ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ ਭਾਜਪਾ ਦੀ ਜ਼ਬਰਦਸਤ ਚੋਣ ਮਸ਼ੀਨ ਪਹਿਲੀ ਜੂਨ ਨੂੰ ਤਿਵਾਡ਼ੀ ਨੂੰ ਪਾਸੇ ਕਰ ਦੇਵੇਗੀ: ਸੰਜੇ ਟੰਡਨ ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, 'ਆਪ' 13-0 ਨਾਲ ਜਿੱਤ ਰਹੀ ਹੈ : ਭਗਵੰਤ ਮਾਨ ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ : ਅਰਵਿੰਦ ਕੇਜਰੀਵਾਲ ਆਪ ਸਰਕਾਰ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ : ਅਰਵਿੰਦ ਕੇਜਰੀਵਾਲ ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ : ਸੰਜੇ ਸਿੰਘ ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ ਸਿੰਘ ਬਾਦਲ ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ ਅੱਛੇ ਦਿਨ ਨਹੀਂ ਪੁਰਾਣੇ ਦਿਨ ਵਾਪਿਸ ਲਿਆਏਗੀ ਕਾਂਗਰਸ : ਗੁਰਜੀਤ ਸਿੰਘ ਔਜਲਾ ਗੁਰਜੀਤ ਸਿੰਘ ਔਜਲਾ ਨੇ ਕੀਤਾ ਸਿੱਧੂ ਮੂਸੇਆਲੇ ਨੂੰ ਯਾਦ ਜੇਕਰ ਪੰਜਾਬ 'ਚ ਕ੍ਰਾਈਮ ਕੰਟਰੋਲ ਹੁੰਦਾ ਤਾਂ ਅੱਜ ਸਿੱਧੂ ਮੂਸੇਵਾਲਾ ਜ਼ਿੰਦਾ ਹੁੰਦਾ: ਵਿਜੇ ਇੰਦਰ ਸਿੰਗਲਾ ਭਗਵੰਤ ਜੀ ਤੁਸੀਂ ਲੋਕਾਂ ਦੇ ਕੰਮ ਕਰੋ ਕਿੱਕਲੀਆਂ ਨਾ ਸੁਣਾਓ, ਤੁਹਾਨੂੰ ਲੋਕਾਂ ਨੇ ਇਸ ਕੰਮ ਲਈ ਮੁੱਖ ਮੰਤਰੀ ਨਹੀਂ ਬਣਾਇਆ ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਕੀਤੇ ਕੰਮਾਂ ਦੇ ਸਿਰ ਉੱਤੇ ਮੰਗੀਆਂ ਵੋਟਾਂ ਅਕਾਲੀ ਦੱਲ ਨੂੰ ਵੱਡਾ ਝੱਟਕਾ , ਕਾੰਗਰੇਸ ਨੂੰ ਮਿਲਿਆ ਬੱਲ ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ! ਅਰਵਿੰਦ ਕੇਜਰੀਵਾਲ ਨੇ ਜਲੰਧਰ 'ਚ ਵਪਾਰੀਆਂ-ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਕਿਹਾ- ਇਸ ਵਾਰ ਆਮ ਆਦਮੀ ਪਾਰਟੀ ਨੂੰ ਸਾਰੀਆਂ 13 ਸੀਟਾਂ ਜਿਤਾਓ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਵੱਖ ਵੱਖ ਗਿਣਤੀ ਕੇਂਦਰਾਂ ਦਾ ਦੌਰਾ ਮਾਹਵਾਰੀ ਦੌਰਾਨ ਸਾਫ਼ ਸਫ਼ਾਈ ਨਾ ਰੱਖਣ ਕਰਕੇ ਲਾਗ ਦੀ ਸੰਭਾਵਨਾ ਵੱਧ ਜਾਂਦੀ ਹੈ: ਡਾ. ਕਵਿਤਾ ਸਿੰਘ ਪ੍ਰਨੀਤ ਕੌਰ ਦੀ ਜਿੱਤ 'ਚ ਪਟਿਆਲਾ ਦੇ ਦੁਕਾਨਦਾਰਾਂ ਦੀ ਹੋਵੇਗੀ ਅਹਿਮ ਭੂਮਿਕਾ : ਬੀਬਾ ਜੈਇੰਦਰ ਕੌਰ ਕਾਂਗਰਸ ਨੇ ਪਹਿਲਾਂ ਪੰਜਾਬ ਨੂੰ ਵੰਡਿਆ, ਹੁਣ ਦੇਸ਼ ਨੂੰ ਵੰਡਣਾ ਚਾਹੁੰਦੀ ਹੈ: ਸਮ੍ਰਿਤੀ ਇਰਾਨੀ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਾਸੀਆਂ ਨੇ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਦਿੱਤਾ ਸੱਦਾ

 

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਅੱਕੂਵਾਲਾ ਹਿਠਾੜ ਵਿਖੇ ਰੇਤ ਖੱਡ ਨੂੰ ਕੀਤਾ ਲੋਕ ਅਰਪਿਤ

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਗਈਆਂ ਜਨਤਕ ਖੱਡਾਂ: ਭੁੱਲਰ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 28 Feb 2024

ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਤਹਿਤ ਅੱਜ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਅੱਕੂਵਾਲਾ ਹਿਠਾੜ ਵਿਖੇ ਰੇਤੇ ਦੀ ਖੱਡ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਯੋਗ ਅਗਵਾਈ ਹੇਠ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਅੱਕੂਵਾਲਾ ਹਿਠਾੜ ਵਿਖੇ ਰੇਤੇ ਦੀ ਖੱਡ ਨੂੰ ਲੋਕ ਅਰਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਹੁਣ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤ ਪ੍ਰਦਾਨ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ 'ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਈਨਿੰਗ ਅਫ਼ਸਰ ਸ੍ਰੀ ਗਿਤੇਸ਼ ਉਪਵੇਜਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ  6 ਜਨਤਕ ਖੱਡਾਂ ਚੱਲਣ ਜਾ ਰਹੀਆਂ ਹਨ ਜਿਸ ਵਿੱਚ ਮਮਦੋਟ ਉਤਾੜ, ਚੰਗਾਲੀ ਜਦੀਦ, ਚੁਗੱਤੇਵਾਲਾ - 2, ਅੱਕੂਵਾਲਾ ਹਿਠਾੜ, ਨਜ਼ਮਵਾਲਾ 1,2,3 ਅਤੇ ਗਿੱਲਾਂਵਾਲਾ। 

ਉਨ੍ਹਾਂ ਦੱਸਿਆ ਕਿ  ਇਹਨਾਂ ਜਨਤਕ ਖੱਡਾਂ ਵਿਚੋ ਨਿਕਲਣ ਵਾਲੇ ਰੇਤੇ ਦੀ ਸਲਾਨਾ ਮਿਕਦਾਰ 1 ਲੱਖ 78 ਹਜ਼ਾਰ 400 ਮਿਟ੍ਰਿਕ ਟਨ ਹੈ। ਇਹ ਜਨਤਕ ਖੱਡਾਂ ਮਜਦੂਰਾਂ ਰਾਹੀ ਮੈਨੁਅਲ ਚਲਾਈਆਂ ਜਾਣਗੀਆਂ ਅਤੇ ਭਰਾਈ ਦਾ ਮੁੱਲ ਟ੍ਰੈਕਟਰ ਟਰਾਲੀ ਚਾਲਕਾ ਨੂੰ ਮਜ਼ਦੂਰਾ ਨੂੰ ਦੇਣਾ ਪਏਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੱਡਾਂ ਤੇ ਮਿਲਣ ਵਾਲੇ ਰੇਤ ਦਾ ਮੁੱਲ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਹੋਏਗਾ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਸ੍ਰੀ ਮਹਿਲ ਸਿੰਘ ਅੱਕੂਵਾਲਾ, ਸ੍ਰੀ ਹਰਜਿੰਦਰ ਸਿੰਘ ਅੱਕੂਵਾਲਾ, ਸ੍ਰੀ  ਚਮਕੌਰ ਸ਼ਰਮਾ, ਸ੍ਰੀ ਜਰਨੈਲ ਸਿੰਘ, ਸ੍ਰੀ ਦਵਿੰਦਰ ਸਿੰਘ, ਸ੍ਰੀ ਸੁਰਜੀਤ ਸਿੰਘ ਸੰਧੂ, ਸ੍ਰੀ ਪ੍ਰਗਟ ਸਿੰਘ ਮੱਲ, ਸ੍ਰੀ ਗੁਰਭੇਜ ਸਿੰਘ ਆਦਿ ਹਾਜ਼ਰ ਸਨ। 

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD