Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਇੱਕ ਹੋਰ ਜਨਤਕ ਰੇਤਾ ਖੱਡ ਚਾਲੂ

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤਾ ਉਦਘਾਟਨ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab, DC Moga, Kulwant Singh, Deputy Commissioner Moga, Moga

Web Admin

Web Admin

5 Dariya News

ਧਰਮਕੋਟ , 28 Feb 2024

Last updated on: Feb 28, 2024, 00:00 IST

ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੋਗਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹ ਦਿੱਤੀਆਂ ਗਈਆਂ ਹਨ। ਪਿੰਡ ਕੈਲਾ (ਨੇੜੇ ਧਰਮਕੋਟ) ਵਿਖੇ ਅੱਜ ਜਨਤਕ ਖੱਡ ਦਾ ਉਦਘਾਟਨ ਹਲਕਾ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੀ ਹਾਜ਼ਰ ਸਨ।

ਦੱਸਣਯੋਗ ਹੈ ਕਿ ਜ਼ਿਲ੍ਹਾ ਮੋਗਾ ਵਿਚ ਇਸ ਤੋਂ ਪਹਿਲਾਂ ਚਾਰ ਖੱਡਾਂ ਪਿੰਡ ਸੰਘੇੜਾ, ਆਦਰਾਮਾਨ, ਬਾਜੇਕੇ, ਮੇਹਰੁਵਾਲਾ ਵਿਖੇ ਚੱਲ ਰਹੀਆਂ ਹਨ। ਅੱਜ ਪਿੰਡ ਕੈਲਾ ਵਿਖੇ ਖੱਡ ਸ਼ੁਰੂ ਹੋਣ ਨਾਲ ਜ਼ਿਲ੍ਹਾ ਮੋਗਾ ਵਿੱਚ ਜਨਤਕ ਖੱਡਾਂ ਦੀ ਗਿਣਤੀ 5 ਹੋ ਗਈ ਹੈ। ਪਿੰਡ ਕੈਲਾ ਖੱਡ 2.81 ਹੈਕਟੇਅਰ ਖੇਤਰ ਵਿਚ ਫੈਲੀ ਹੈ ਜਦਕਿ ਇਸ ਵਿਚੋਂ ਸਾਲਾਨਾ 38891 ਟਨ ਰੇਤਾ ਨਿਕਲੇਗਾ। ਹੁਣ ਪੰਜਾਂ ਖੱਡਾਂ ਵਿਚੋਂ 7 ਲੱਖ 24 ਹਜ਼ਾਰ ਮੀਟ੍ਰਿਕ ਟਨ ਰੇਤਾ ਨਿਕਲਣ ਲੱਗੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕਿਹਾ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵੱਕਾਰੀ ਉਪਰਾਲੇ ਦਾ ਉਦੇਸ਼ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ ਮੁਹੱਈਆ ਕਰਵਾਉਣਾ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਸ਼ਨਾਖ਼ਤ ਕੀਤੀਆਂ ਗਈਆਂ ਨਵੀਆਂ ਜਨਤਕ ਰੇਤ ਖੱਡਾਂ ਦੇ ਉਦਘਾਟਨ ਨਾਲ ਪੰਜਾਬ ਵਿੱਚ ਇਨ੍ਹਾਂ ਖੱਡਾਂ ਦੀ ਕੁੱਲ ਗਿਣਤੀ 72 ਹੋ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਲਾਭ ਮਿਲੇਗਾ।

ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ 'ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਖੱਡ ਸ਼ੁਰੂ ਹੋਣ ਨਾਲ ਲੋਕਾਂ ਨੂੰ ਵਾਜਬ ਕੀਮਤ ਉੱਤੇ ਰੇਤਾ ਮਿਲੇਗਾ।

ਇਹ ਜਨਤਕ ਖੱਡਾਂ ਮਜ਼ਦੂਰਾਂ ਰਾਹੀਂ ਮੈਨੁਅਲ ਚਲਾਈਆਂ ਜਾਣਗੀਆਂ ਅਤੇ ਭਰਾਈ ਦਾ ਮੁੱਲ ਟਰੈਕਟਰ ਟਰਾਲੀ ਚਾਲਕਾਂ ਨੂੰ ਮਜ਼ਦੂਰਾਂ ਨੂੰ ਦੇਣਾ ਪਵੇਗਾ। ਇਸ ਮੌਕੇਂ ਵੱਡੀ ਗਿਣਤੀ ਵਿੱਚ ਆਮ ਲੋਕ ਵੀ ਹਾਜ਼ਰ ਸਨ।

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab , DC Moga , Kulwant Singh , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD