Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਬਰਕੰਦੀ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 29 Feb 2024

Last updated on: Feb 29, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਦੇ ਤਹਿਤ ਲਗਾਤਾਰ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗ ਰਹੇ ਹਨ। ਇਸੇ ਲੜੀ ਤਹਿਤ ਉਪਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰਕੰਦੀ ਵਿਖੇ ਲੋਕ ਸੁਵਿਧਾ ਕੈਂਪ ਲੱਗਿਆ, ਜਿਸ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। 

ਇਸ ਮੌਕੇ ਉਨਾਂ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਲੋਕ ਮਸਲਿਆਂ ਦਾ ਹੱਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੁਵਿਧਾਵਾਂ ਮਿਲਣ। ਇਸ ਦੇ ਲਈ ਲੋਕਾਂ ਨੂੰ ਦਫਤਰਾਂ ਵਿੱਚ ਜਾਣਾ ਨਾ ਪਵੇ ਸਗੋਂ ਦਫਤਰ ਪਿੰਡਾਂ ਵਿੱਚ ਚੱਲ ਕੇ ਆਉਣ। ਉਹਨਾਂ ਨੇ ਕਿਹਾ ਕਿ ਇਸੇ ਉਦੇਸ਼ ਨਾਲ ਇਹ ਲੋਕ ਸੁਵਿਧਾ ਕੈਂਪ ਪਿੰਡ ਪਿੰਡ ਲਗਾਏ ਜਾ ਰਹੇ ਹਨ। 

ਨਾਲ ਹੀ ਉਹਨਾਂ ਦੱਸਿਆ ਕਿ ਸਰਕਾਰ ਵੱਲੋਂ 43 ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਅਤੇ ਇਸ ਲਈ ਨਾਗਰਿਕ 1076 ਫੋਨ ਨੰਬਰ ’ਤੇ ਕਾਲ ਕਰਕੇ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾ ਸਕਦੇ ਹਨ। ਇਸ ਮੌਕੇ ਬਹੁਤ ਸਾਰੇ ਲਾਭਪਾਤਰੀਆਂ ਨੂੰ ਮੌਕੇ ’ਤੇ ਹੀ ਸਰਟੀਫਿਕੇਟ ਬਣਾ ਕੇ ਦਿੱਤੇ ਗਏ। ਇਸ ਮੌਕੇ ਬਲਾਕ ਪ੍ਰਧਾਨ ਜਸਦੀਪ ਸਿੰਘ ਲਾਡੀ, ਗੁਰਵੰਤ ਸਿੰਘ ਕਾਕਾ ਗਿੱਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD