Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਪੰਜਾਬ ਸਰਕਾਰ ਪੰਜਾਬੀ ਐਨ.ਆਰ.ਆਈਜ਼. ਦੀਆਂ ਜਾਇਦਾਦਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੰਗਰੂਰ ਵਿੱਚ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਅਤੇ ਸ਼ਿਕਾਇਤਾਂ ਸੁਣਨ ਲਈ ਕੀਤੀ ਪੰਜਾਬੀ ਐਨ.ਆਰ.ਆਈ. ਮਿਲਣੀ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narinder Kaur Bharaj

Web Admin

Web Admin

5 Dariya News

ਧੂਰੀ/ਸੰਗਰੂਰ , 29 Feb 2024

ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨਾਲ ਸਬੰਧਤ ਐਨ.ਆਰ.ਆਈਜ਼. ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਨੂੰ ਲਗਾਤਾਰ ਹੱਲ ਕਰ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ ਹਰ ਹੀਲੇ ਵਚਨਬੱਧ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸੰਗਰੂਰ ਵਿਖੇ ਸੂਬੇ ਦੇ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼. ਨਾਲ ਵਿਸ਼ੇਸ਼ ਮਿਲਣੀ ਕਰਨ ਇੱਥੇ ਪਹੁੰਚੇ ਹੋਏ ਸਨ।

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਦੀ ਐਨ.ਆਰ.ਆਈ. ਮਿਲਣੀ ਵਿੱਚ ਸੰਗਰੂਰ ਦੇ ਨਾਲ-ਨਾਲ ਪਟਿਆਲਾ, ਫ਼ਤਿਹਗੜ੍ਹ ਸਾਹਿਬ, ਬਰਨਾਲਾ, ਮਾਲੇਰਕੋਟਲਾ, ਮਾਨਸਾ, ਲੁਧਿਆਣਾ ਅਤੇ ਬਠਿੰਡਾ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੀਆਂ 89 ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚੋਂ ਬਹੁਤ ਸਾਰੀਆਂ ਦਾ ਨਿਪਟਾਰਾ ਮੌਕੇ ‘ਤੇ ਕਰ ਦਿੱਤਾ ਗਿਆ ਹੈ ਅਤੇ ਜਿਹੜੀਆਂ ਦਰਖਾਸਤਾਂ ਲਈ ਜਾਂਚ ਜਾਂ ਰਿਕਾਰਡ ਵਾਚਣ ਦੀ ਲੋੜ ਹੈ, ਉਨ੍ਹਾਂ ਦਾ ਹੱਲ ਵੀ 31 ਮਾਰਚ ਤੱਕ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ ਬਸ਼ਰਤੇ ਕਿ ਕੋਈ ਮਸਲਾ ਮਾਨਯੋਗ ਅਦਾਲਤਾਂ ਵਿੱਚ ਵਿਚਾਰ ਅਧੀਨ ਨਾ ਹੋਵੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਐੱਨ.ਆਰ.ਆਈਜ਼. ਦੇ ਵਾਪਸ ਜਾਣ ਤੋਂ ਪਹਿਲਾਂ-ਪਹਿਲਾਂ ਉਨ੍ਹਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼. ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਤੇ ਉਹਨਾਂ ਤੋਂ ਬਿਨਾਂ ਪੰਜਾਬ ਨੂੰ ਦੇਖਣਾ ਜਾਂ ਸੂਬੇ ਬਾਰੇ ਸੋਚਣਾ ਬਹੁਤ ਮੁਸ਼ਕਿਲ ਹੈ। 

ਉਨ੍ਹਾਂ ਅਪੀਲ ਕੀਤੀ ਕਿ ਐੱਨ.ਆਰ.ਆਈਜ਼. ਵੀ ਪੰਜਾਬ ਆ ਕੇ ਆਪਣੇ ਪਿੰਡਾਂ ਅਤੇ ਆਪਣੇ ਸ਼ਹਿਰਾਂ-ਕਸਬਿਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਸੂਬੇ ਵਿੱਚ ਨਿਵੇਸ਼ ਕਰਨ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰਨੀ ਯਕੀਨੀ ਬਣਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਐਨ.ਆਰ.ਆਈ. ਮਿਲਣੀਆਂ ਦੌਰਾਨ ਸੂਬੇ ਵਿੱਚ 605 ਦਰਖਾਸਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿੱਚੋਂ 597 ਕੇਸਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵਰ੍ਹੇ ਵੀ ਪੰਜਾਬ ਸਰਕਾਰ ਵੱਲੋਂ 4 ਐੱਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ ਜਿਨ੍ਹਾਂ ਦੀ ਸ਼ੁਰੂਆਤ 3 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁਦ ਪਠਾਨਕੋਟ ਤੋਂ ਕੀਤੀ ਗਈ ਸੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਪ੍ਰਮੱਖ ਸਕੱਤਰ ਦਿਲੀਪ ਕੁਮਾਰ, ਸਕੱਤਰ ਕੰਵਲਪ੍ਰੀਤ ਬਰਾੜ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਗਰੂਰ ਵਰਜੀਤ ਵਾਲੀਆ, ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਐਨ.ਆਰ.ਆਈਜ਼. ਤੇ ਪਤਵੰਤੇ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narinder Kaur Bharaj

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD