Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਆਪ ਸਰਕਾਰ ਆਪ ਦੇ ਦੁਆਰ-ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਮਾਨਸਾ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

AAP, Aam Aadmi Party, Aam Aadmi Party Punjab, AAP Punjab, Mansa, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਮਾਨਸਾ , 29 Feb 2024

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਮਾਨਸਾ ਜ਼ਿਲ੍ਹੇ ਦੇ ਵਪਾਰੀਆਂ, ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਇੰਡਸਟਰੀ ਵਿਕਾਸ ਬੋਰਡ ਦੇ ਚੇਅਰਮੈਨ ਨੀਲ ਗਰਗ ਵੀ ਵਿਸ਼ੇਸ ਤੌਰ ’ਤੇ ਹਾਜਰ ਸਨ।

ਇਸ ਮੌਕੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਹੁੰਦਿਆਂ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਕ ਮੁਫ਼ਤ ਨਿਪਟਾਰਾ ਸਕੀਮ ਤਹਿਤ 01 ਲੱਖ ਤੋਂ ਘੱਟ ਦੇ ਪੁਰਾਣੇ ਬਕਾਏ ਨੂੰ ਪੂਰਨ ਤੌਰ ’ਤੇ ਮਾਫ ਕਰ ਦਿੱਤਾ ਗਿਆ ਹੈ, ਜਦਕਿ 01 ਲੱਖ ਰੁਪਏ ਤੋਂ 01 ਕਰੋੜ ਤੱਕ ਦੇ ਬਕਾਏ ਸਬੰਧੀ ਛੂਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ 15 ਮਾਰਚ ਤੋਂ ਪਹਿਲਾਂ ਪਹਿਲਾਂ ਸਬੰਧਤ ਬਕਾਏਦਾਰ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। 

ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇੰਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਪਾਰੀ ਨੂੰ ਨੋਟਿਸ ਆਉਂਦਾ ਤਾਂ ਇਸਦਾ ਮਤਲਬ ਇਹ ਨਹੀਂ ਕਿ ਵਪਾਰੀ ਜਾਂ ਦੁਕਾਨਦਾਰ ਦੋਸ਼ੀ ਹੈ, ਬਲਕਿ ਉਸਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਂਦਾ ਹੈ, ਅਤੇ ਜੇਕਰ ਵਪਾਰੀ ਦਾ ਪੱਖ ਸਹੀ ਹੋਵੇ ਤਾਂ ਅਜਿਹੇ ਨੋਟਿਸ ਨੂੰ ਵਾਪਸ ਲੈ ਲਿਆ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਪਾਰੀਆਂ ਅਤੇ ਉਦਯੋਗਾਂ ਨੂੰ ਬਿਨਾਂ ਕਿਸੇ ਕਾਰਨ ਦੇ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨਾਂ ਇਹ ਵੀ ਅਪੀਲ ਕੀਤੀ ਕਿ ਸਮਾਨ ਦੀ ਵਿਕਰੀ ਸਮੇਂ ਪੱਕਾ ਬਿੱਲ ਜ਼ਰੂਰ ਦਿੱਤਾ ਜਾਵੇ। ਇਸ ਮੌਕੇ ਨੀਲ ਗਰਗ ਨੇ ਕਿਹਾ ਕਿ ਕਿ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਉਪਰਾਲੇ ਕਰ ਰਹੀ ਹੈ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਸ੍ਰੀਮਤੀ ਰਣਧੀਰ ਕੌਰ, ਉਪ ਕਮਿਸ਼ਨਰ ਸਟੇਟ ਟੈਕਸ, ਫਰੀਦਕੋਟ ਮੰਡਲ, ਫਰੀਦਕੋਟ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ, ਸ੍ਰੀ ਹਿਤੇਸ਼ਵੀਰ ਗੁਪਤਾ, ਸਹਾਇਕ ਕਮਿਸ਼ਨਰ ਸਟੇਟ ਟੈਕਸ, ਮਾਨਸਾ, ਸ੍ਰੀ ਭਾਗ ਸਿੰਘ, ਸਹਾਇਕ ਕਮਿਨਰ ਸਟੇਟ ਟੈਕਸ, ਸੀਪੂ, ਬਠਿੰਡਾ, ਸ੍ਰੀ ਚਮਨ ਲਾਲ, ਸਟੇਟ ਟੈਕਸ ਅਫਸਰ, ਮਾਨਸਾ, ਸ੍ਰੀ ਅੰਗਰੇਜ਼ ਸਿੰਘ, ਸਟੇਟ ਟੈਕਸ ਅਫਸਰ, ਮਾਨਸਾ, ਸ੍ਰੀ ਆਸ਼ੂ ਬਾਂਸਲ, ਪ੍ਰਧਾਨ, ਟਰੇਡ ਯੂਨੀਅਨ, ਮਾਨਸਾ, ਸੀ.ਏ. ਐਸੋਸੀਏਸ਼ਨ, ਬਾਰ ਯੂਨੀਅਨ, ਵਪਾਰੀ ਵਰਗ ਦੀਆਂ ਵੱਖੋ ਵੱਖ ਯੂਨੀਅਨਾਂ ਦੇ ਪ੍ਰਧਾਨ ਅਤੇ ਮੈਂਬਰ ਹਾਜਰ ਸਨ।

 

Tags: AAP , Aam Aadmi Party , Aam Aadmi Party Punjab , AAP Punjab , Mansa , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD