Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

3 ਤੋਂ 5 ਮਾਰਚ ਤੱਕ ਦੇ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98963 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਡਿਪਟੀ ਕਮਿਸ਼ਨਰ ਨੇ ਕੀਤੀ ਟਾਸਕ ਫੋਰਸ ਅਤੇ ਸਬੰਧਤ ਵਿਭਾਗਾਂ ਨਾਲ ਮੀਟਿੰਗ

DC Moga, Kulwant Singh, Deputy Commissioner Moga, Moga

Web Admin

Web Admin

5 Dariya News

ਮੋਗਾ , 29 Feb 2024

3 ਮਾਰਚ ਤੋਂ 5 ਮਾਰਚ, 2024 ਤੱਕ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 963 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਕਮੇਟੀ ਦੀ ਅਤੇ ਸਬੰਧਤ ਵਿਭਾਗਾਂ ਦੀ ਮੀਟਿੰਗ ਕਰਨ ਸਮੇਂ ਕੀਤਾ। 

ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਸਿਵਲ ਸਰਜਨ ਮੋਗਾ ਡਾ. ਰਜੇਸ਼ ਅੱਤਰੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਗਾ ਡਾ. ਅਸ਼ੋਕ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮਿਤੀ 3 ਮਾਰਚ ਨੂੰ 535 ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 4-5 ਮਾਰਚ ਨੂੰ ਸਿਹਤ ਵਿਭਾਗ ਦੀਆਂ 681 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। 

ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 168 ਏ.ਐਨ.ਐਮ., 807 ਆਸ਼ਾ ਵਰਕਰਾਂ, 464 ਆਂਗਣਵਾੜੀ ਵਰਕਰ ਅਤੇ 594 ਹੋਰ ਵਲੰਟੀਅਰ ਸਿਹਤ ਵਿਭਾਗ ਦਾ ਸਹਿਯੋਗ ਕਰਨਗੇ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਬੱਚਾ ਪੋਲੀਓ ਬੂੰਦ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਵੱਲੋਂ ਇਸ ਮੌਕੇ ਇੱਕ ਪੋਲੀਓ ਰੋਕੂ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ  ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ 'ਤੇ 21 ਟਰਾਂਜ਼ਿਟ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 88 ਸੁਪਰਵਾਈਜ਼ਰ ਲਗਾਏ ਗਏ ਹਨ।

ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਵੱਖ ਵੱਖ ਵਖ ਵਿਭਗਾ ਦੇ ਨੁੰਮਾਇਦੇ, ਹਰਜੀਤ ਸਿੰਘ ਵਿਸ਼ਵ ਸਿਹਤ ਸੰਗਠਨ ਅਤੇ ਅਮ੍ਰਿਤ ਸ਼ਰਮਾ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਵੀ ਹਾਜ਼ਰ ਸਨ। ਇਸ ਮੌਕੇ ਪੋਲੀਓ ਰੋਕੂ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ।

 

Tags: DC Moga , Kulwant Singh , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD