Monday, 29 April 2024

 

 

ਖ਼ਾਸ ਖਬਰਾਂ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ

 

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

Sports News, University College Benara, Sangrur

Web Admin

Web Admin

5 Dariya News

ਧੂਰੀ , 29 Feb 2024

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਵਿੱਚ ਕਾਲਜ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਸਵਰਗਵਾਸੀ ਅਧਿਆਪਕ ਡਾ. ਚਮਕੌਰ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਕਿਰਨਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਅਤੇ ਉਨ੍ਹਾਂ ਦੇ ਸਪੁੱਤਰ ਸ੍ਰ ਜਸਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਜਸਪ੍ਰੀਤ ਸਿੰਘ ਨੇ ਕਿਹਾ ਕਿ ਜ਼ਿੰਦਗੀ ਵਿੱਚ ਇੱਕ ਮੰਜ਼ਿਲ ਹਾਸਲ ਕਰਨ ਤੋਂ ਬਾਅਦ ਰੁਕਣਾ ਨਹੀਂ ਚਾਹੀਦਾ ਸਗੋਂ ਅਗਲੀ ਮੰਜ਼ਿਲ ਲਈ ਅੱਗੇ ਵੱਧਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਕਾਲਜ ਨੂੰ 11000 ਰੁਪਏ ਦੀ ਰਾਸ਼ੀ ਵੀ ਪ੍ਰਦਾਨ ਕੀਤੀ। ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਲੱਖਾ ਵੀ ਵਿਸ਼ੇਸ਼ ਮਹਿਮਾਨ ਵਜੋਂ ਖੇਡ ਸਮਾਰੋਹ ਵਿੱਚ ਸ਼ਾਮਿਲ ਹੋਏ। 

ਸਰੀਰਿਕ ਸਿੱਖਿਆ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਸੰਜੀਵ ਦੱਤਾ ਨੇ ਕਿਹਾ ਕਿ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਵਿੱਚ ਵੱਧ ਚੜ ਕੇ ਹਿੱਸਾ ਲਿਆ। ਖਿਡਾਰੀ ਲੜਕੇ ਅਤੇ ਲੜਕੀਆਂ ਵਿੱਚੋਂ ਸੰਦੀਪ ਕੁਮਾਰ ਤੇ ਰਜਨੀ ਗਰਗ ਨੂੰ ਸਰਵੋਤਮ ਅਥਲੀਟ ਅਤੇ ਸ਼ਹੀਦ ਭਗਤ ਸਿੰਘ ਹਾਊਸ ਨੂੰ ਸਰਵੋਤਮ ਹਾਊਸ ਐਲਾਨਿਆ ਗਿਆ। ਕਾਲਜ ਇੰਚਾਰਜ ਡਾ. ਸੁਭਾਸ਼ ਕੁਮਾਰ ਨੇ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਨ ਦੇ ਨਾਲ ਨਾਲ ਸਟੇਟ ਬੈਂਕ ਆਫ ਇੰਡੀਆ ਦੀ ਬੇਨੜਾ ਬਰਾਂਚ ਦਾ ਟਰਾਫੀਆਂ ਤੇ ਮੈਡਲ ਸਪਾਂਸਰ ਕਰਨ ਲਈ ਉਚੇਚੇ ਤੌਰ ਤੇ ਧੰਨਵਾਦ ਕੀਤਾ ਅਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ। 

ਜੇਤੂ ਖਿਡਾਰੀਆਂ ਨੂੰ ਮੈਡਲਾਂ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੇ ਖਿਡਾਰੀਆਂ ਦੇ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ। ਸਟੇਜ ਸੰਚਾਲਨ ਦੀ ਭੂਮਿਕਾ ਡਾ. ਜਸਬੀਰ ਸਿੰਘ ਨੇ ਨਿਭਾਈ। ਸਰੀਰਿਕ ਸਿੱਖਿਆ ਵਿਭਾਗ ਦੇ ਅਧਿਆਪਕ ਪ੍ਰੋ. ਦੀਪਕ ਸਿੰਘ ਅਤੇ ਪ੍ਰੋ. ਵੀਰਪਾਲ ਕੌਰ ਨੇ ਖੇਡ ਸਮਾਰੋਹ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

 

Tags: Sports News , University College Benara , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD