Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨਾਲ ਸਵੀਪ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਵੀ ਕੀਤੀ ਸਮੀਖਿਆ

DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 29 Feb 2024

Last updated on: Feb 29, 2024, 00:00 IST

ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਹਰੀਸ਼ ਨਈਅਰ ਨੇ ਅੱਜ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨਾਲ ਜ਼ਿਲ੍ਹੇ ਵਿਚ ਚੱਲ ਰਹੀਆਂ ਸਵੀਪ ਗਤੀਵਿਧੀਆਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2024 ਵਿਚ ਵੋਟ ਪ੍ਰਤੀਸ਼ਤਤਾ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਲਈ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟਰ ਪਹਿਚਾਣ ਪੱਤਰ ਬਣਾਉਣ ਲਈ ਪ੍ਰੇਰਿਤ ਕਰਨ ਦੀ ਲੋੜ ਹੈ।

ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਵਿਚ ਵੋਟ ਪਾਉਣ, ਈ.ਵੀ.ਐਮ ਅਤੇ ਵੀ.ਵੀ. ਪੈਟ ਸਬੰਧੀ ਜਾਗਰੂਕਤਾ ਫੈਲਾਉਣ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਸਵੀਪ ਵੋਟਰ ਜਾਗਰੂਕਤਾ ਵੈਨਾਂ ਵੀ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਭੇਜੀਆਂ ਜਾ ਰਹੀਆਂ ਹਨ, ਤਾਂ ਜੋ ਸਾਰੇ ਵੋਟਰਾਂ ਨੂੰ ਵੋਟਾਂ ਪਾਉਣ ਦੇ ਨਾਲ-ਨਾਲ ਈ.ਵੀ.ਐਮ ਅਤੇ ਵੀ.ਵੀ. ਪੈਟ ਸਬੰਧ ਵਿਚ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਵਿਚ ਆਰੰਭ ਸਵੀਪ ਗਤੀਵਿਧੀਆਂ ਦਾ ਹਿੱਸਾ ਹੈ , ਜੋ ਕਿ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ ਅਤੇ ਵੋਟਰਾਂ ਨੂੰ ਵੋਟਰ ਹੈਲਪ ਲਾਈਨ-1950 ਅਤੇ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਾਰਜਪ੍ਰਣਾਲੀ ਅਤੇ ਇਸ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਵੇਗੀ। 

ਇਸ ਮੋਕੇ ਉਨ੍ਹਾਂ ਨੇ ਵੋਟਰ ਪ੍ਰਣ ਬੋਰਡ ’ਤੇ ਹਸਤਾਖਰ ਕੀਤੇ ਅਤੇ ਸਵੀਪ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ, ਚੋਣ ਕਾਨੂੰਗੋ ਦੀਪਕ ਕੁਮਾਰ, ਲਖਬੀਰ ਸਿੰਘ, ਮੇਘਾ ਮਹਿਤਾ ਤੋਂ ਇਲਾਵਾ ਰਾਜਨ ਮੌਂਗਾ ਤੇ ਹੋਰ ਮੌਜੂਦ ਸਨ। 

अतिरिक्त मुख्य चुनाव अधिकारी पंजाब ने लोक सभा चुनाव 2024 की तैयारियों का लिया जायजा

डिप्टी कमिश्नर के साथ स्वीप के अंतगर्त करवाई जा रही गतिविधयों की समीक्षा भी की

होशियारपुर

अतिरिक्त मुख्य चुनाव अधिकारी पंजाब हरीश नैय्यर ने आज जिले में लोक सभा चुनाव 2024 की तैयारियों का जायजा लेने के लिए होशियारपुर का दौरा किया। इस दौरान उन्होंने जिला प्रशासकीय कांप्लेक्स में डिप्टी कमिश्नर होशियारपुर कोमल मित्तल के साथ जिले में चल रही स्वीप गतिविधियों की भी समीक्षा की। उन्होंने कहा कि आयोग की ओर से लोक सभा चुनाव 2024 में मतदान प्रतिशत बढ़ाने पर पूरा जोर दिया जा रहा है, जिसके लिए 18 वर्ष से अधिक आयु के नौजवानों को वोटर पहचान पत्र बनाने के लिए प्रेरित करने की जरुरत है।

अतिरिक्त मुख्य चुनाव अधिकारी पंजाब ने कहा कि भारतीय निर्वाचन आयोग की हिदायतों के अनुसार लोक सभा चुनाव- 2024 के मद्देनजर वोटरों में वोट डालने, ई.वी.एम व वी.वी. पैट संबंधी जागरुकता फैलाने के लिए भी विशेष प्रयास किया जा रहा है, जिसके अंतगर्त स्वीप वोटर जागरुकता वैनें भी सभी विधान सभा क्षेत्रों में भेजी जा रही है ताकि सभी वोटरों को वोट डालने के साथ-साथ ई.वी.एम व वी.वी.पैट संबंध में जागरुक किया जा सके। उन्होंने बताया कि यह जागरुकता वैने जिले में आरंभ स्वीप गतिविधियों का हिस्सा है जो कि सभी विधान सभा क्षेत्रों को कवर करेगी और वोटरों को वोटर हैल्प लाइन-1950 व ई.वी.एम व वी.वी.पैट की कार्यप्रणाली व इसके प्रयोग के बारे में विस्तार से जानकारी देगी। 

इस मौके पर उन्होंने वोटर शपथ बोर्ड पर हस्ताक्षर किए व स्वीप जागरुकता वैन को हरी झंडी दिखा कर रवाना भी किया। इस मौके पर जिला स्वीप नोडल अधिकारी प्रीत कोहली, चुनाव कानूनगो दीपक कुमार, लखबीर सिंह, मेघा मेहता के अलावा राजन मोंगा भी मौजूद थे।

 

Tags: DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD