Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਹਲਕੇ ਵਿੱਚ ਵੱਡੀ ਪੱਧਰ ਤੇ ਹੋਣਗੇ ਵਿਕਾਸ ਕਾਰਜ - ਵਿਧਾਇਕ ਸਰਾਰੀ

Fauja Singh Sarari, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਜਲਾਲਾਬਾਦ/ਫਾਜ਼ਿਲਕਾ , 29 Feb 2024

Last updated on: Feb 29, 2024, 00:00 IST

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿਚ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਇਸੇ ਲੜੀ ਤਹਿਤ ਗੁਰੂਹਰਸਹਾਏ ਦੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਨੇ ਹਲਕੇ ਦੇ ਪਿੰਡ ਨੱਥੂ ਚਿਸਤੀ, ਪੀਰੇ ਕੇ ਉਤਾੜ, ਬੋਦਲ ਪੀਰੇ ਕੇ, ਬਲੇਲ ਕੇ ਕਾਮਲ, ਮਿੱਡਾ, ਬਲੇਲ ਕੇ ਰਹੇਲਾ, ਬਲੇਲ ਕੇ ਉਤਾੜ, ਥਾਰਾ ਸਿੰਘ ਵਾਲਾ, ਦੁੱਲੇ ਕੇ ਗੈਰ ਆਬਾਦ, ਸ਼ਮਸਦੀਨ ਚਿਸਤੀ, ਸ਼ੇਰ ਮੁਹੰਮਦ, ਰਾਣਾ ਪੰਜ ਗਰਾਈ, ਪੰਜੇ ਕੇ ਉਤਾੜ, ਵਾਸਲ ਮੋਹਨ ਕੇ, ਸੋਹਣਗੜ ਰੱਤੇਵਾਲਾ ਅਤੇ ਕੋਹਰ ਸਿੰਘ ਵਾਲਾ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।

ਵਿਧਾਇਕ ਸ. ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਹਲਕੇ ਦੇ ਇਨ੍ਹਾਂ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਗ੍ਰਾਂਟ ਨਾਲ ਸੂਬੇ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਸਾਡੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜ ਵੀ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਦੀ ਸਾਫ ਸਫਾਈ ਤੋਂ ਇਲਾਵਾ ਪਿੰਡ ਦੀਆਂ ਗਲੀਆਂ, ਨਾਲੀਆਂ ਪੱਕੀਆਂ ਕਰਨ ਤੋਂ ਇਲਾਵਾ ਹੋਰ ਵਿਕਾਸ ਦੇ ਸਾਰੇ ਕੰਮ ਨੇਪਰੇ ਚਾੜ੍ਹੇ ਜਾਣਗੇ। 

ਉਨ੍ਹਾਂ ਕਿਹਾ ਕਿ ਸੂਬੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਇਹ ਵਿਕਾਸ ਦੇ ਕੰਮ ਨੇਪਰੇ ਚਾੜ੍ਹਨ ਤੇ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ ਉਹ ਪੂਰਾ ਕਰ ਦਿਖਾਇਆ ਹੈ, ਚਾਹੇ ਉਹ ਸਿੱਖਿਆ, ਸਿਹਤ ਅਤੇ ਵਿਕਾਸ ਦਾ ਹੀ ਹੋਵੇ। 

ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਆਪਸੀ ਭਾਈਚਾਰੇ ਨਾਲ ਆਪਸ ਵਿੱਚ ਰਲ ਕੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ। ਇਸ ਮੌਕੇ ਮਲਕੀਤ ਥਿੰਦ ਜ਼ਿਲ੍ਹਾ ਪ੍ਰਧਾਨ, ਬੂਟਾ ਮਿੱਡਾ ਬਲਾਕ ਪ੍ਰਧਾਨ, ਰਾਜ ਸਿੰਘ ਨੱਥੂ ਚਿਸਤੀ, ਮੁਖਤਿਆਰ ਸਿੰਘ, ਗੁਰਚਰਨ ਸਿੰਘ, ਸਵਰਨ ਸਿੰਘ, ਸੁਸ਼ੀਲ ਕੁਮਾਰੀ ਬੀ ਪੀ ਈ ਓ ਆਦਿ ਹਾਜਰ ਸਨ।

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD