Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ਲਈ ਨਿਯੁਕਤ ਕੀਤੇ ਸਟਾਫ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਜ਼ਿਲ੍ਹੇ ਵਿੱਚ ਚੱਲ ਰਹੇ 20 ਆਮ ਆਦਮੀ ਕਲੀਨਿਕਾਂ ਤੋਂ ਇਲਾਵਾ 2 ਮਾਰਚ 2024 ਤੋਂ 2 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਕੀਤੀ ਜਾ ਰਹੀ ਹੈ ਸ਼ੁਰੂਆਤ: ਡਾ. ਨਵਜੋਤ ਕੌਰ ਸਿਵਲ ਸਰਜਨ

Health, Dr. Navjot Kaur, Civil Surgeon Sri Mukatsar Sahib, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 29 Feb 2024

Last updated on: Feb 29, 2024, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ਵਿਚ ਅੱਜ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ 2ਮਾਰਚ ਤੋਂ ਨਵੇਂ ਸ਼ੁਰੂ ਕੀਤੇ ਜਾ ਰਹੇ 2 ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫਸਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਸਹਾਇਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।  ਉਨ੍ਹਾਂ ਦੱਸਿਆ ਕਿ ਜਿਲ੍ਹੇ ਸ਼੍ਰੀ ਮੁਕਤਸਰ ਸਾਹਿਬ ਵਿੱਚ 20 ਆਮ ਆਦਮੀ ਕਲੀਨਿਕ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ  ਅਤੇ 2 ਮਾਰਚ 2024 ਤੋਂ ਜਿਲ੍ਹੇ ਵਿੱਚ 2 ਹੋਰ ਆਮ ਆਦਮੀ ਕਲੀਨਿਕ ਗਿੱਦੜਬਾਹਾ ਅਤੇ ਬਰੀਵਾਲਾ ਵਿਖੇ ਖੁੱਲਣ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਚੱਲ ਰਹੇ 20 ਆਮ ਆਦਮੀ ਕਲੀਨਿਕਾਂ ਵਲੋਂ ਹੁਣ ਤੱਕ 195927 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 82825 ਮਰੀਜਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੋਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਲੋੜੀਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਆਮ ਆਦਮੀ ਕਲੀਨਿਕਾਂ ਵਿੱਚ 38 ਤਰਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ।

ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਇਸ ਮੌਕੇ ਡਾ. ਬੰਦਨਾ ਬਾਂਸਲ ਡੀ.ਐਮ.ਸੀ., ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ ਅਤੇ ਦਫਤਰ ਸਿਵਲ ਸਰਜਨ ਦੇ ਸਟਾਫ ਤੋਂ ਇਲਾਵਾ ਨਵ ਨਿਯੁਕਤ ਸਟਾਫ ਹਾਜ਼ਰ ਸਨ।

 

Tags: Health , Dr. Navjot Kaur , Civil Surgeon Sri Mukatsar Sahib , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD