Saturday, 27 April 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

 

ਪੋਲੀਵੱਡ ਦੇ ਸਿਤਾਰਿਆਂ ਨਾਲ ਸਜੀ ਫਿਲਮ 'ਬੂ ਮੈਂ ਡਰਗੀ' ਦੇ ਪ੍ਰੀਮੀਅਰ ਦੀ ਸ਼ਾਮ

Pollywood, Entertainment, Actress, Cinema, Punjabi Films, Movie, Booo Main Dargi

Web Admin

Web Admin

5 Dariya News

ਮੋਹਾਲੀ , 01 Mar 2024

ਸਾਲ 2024 ‘ਚ ਹੁਣ ਪੰਜਾਬੀ ਸਿਨੇਮਾ ‘ਚ ਬਾਲੀਵੁੱਡ ਪੱਧਰ ਦਾ ਬਦਲਾਵ ਨਜ਼ਰ ਆ ਰਿਹਾ ਅਤੇ  ਹੁਣ ਪੰਜਾਬੀ ਫਿਲਮਾਂ ਵਿੱਚ ਵੀ ਬਾਲੀਵੁੱਡ ਵਾਂਗ ਕੁਝ ਅਲੱਗ ਅਤੇ ਖਾਸ ਕੰਟੇਟ ਵਾਲੀਆਂ ਫ਼ਿਲਮਾਂ ਦੇਖਣ ਨੂੰ ਮਿਲ ਰਹੀਆਂ ਹਨ ਅਤੇ ਜਿਸ ਦਾ ਅੰਦਾਜਾ ਰੌਸ਼ਨ ਪ੍ਰਿੰਸ ਅਤੇ ਈਸ਼ਾ ਰਿਖੀ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ 'ਬੂ ਮੈਂ ਡਰਗੀ' ਤੋਂ ਲਾ ਸਕਦੇ ਹਾਂ, ਜੋ ਕਿ ਆਪਣੇ ਵੱਖਰੇ ਵਿਸ਼ੇ ਹੌਰਰ ਯਾਨੀ ਕਿ ਡਰਾਵਣੀ ਕਰਕੇ  ਕਾਫ਼ੀ ਚਰਚਾ 'ਚ ਹੈ।

ਦੱਸ ਦਈਏ ਕਿ ਪੰਜਾਬੀ ਫਿਲਮ ਇੰਡਸਟਰੀ ‘ਚ ਦਰਸ਼ਕ ਪਹਿਲੀ ਵਾਰ ਇੱਕ ਇਸ ਤਰਾਂ ਦੀ ਫਿਲਮ ਦੇਖ ਰਹੇ ਹਨ ਜੋ ਮਨੋਰੰਜਕ ਦੇ ਨਾਲ ਨਾਲ ਡਰਾਉਂਦੀ ਵੀ ਹੈ ਅਤੇ ਸਮਾਜ ਨੂੰ ਇੱਕ ਆਇਨਾ ਵੀ ਦਿਖਾਉਂਦੀ ਹੈ। ਬੀਤੀ 29 ਮਾਰਚ ਨੂੰ ਫਿਲਮ ਦੇ ਪ੍ਰੋਡਿਊਸਰਾਂ ਵਲੋਂ ਸੀ ਪੀ 67 ਪੀ ਵੀ ਆਰ ਵਿਖੇ ਫਿਲਮ 'ਬੂ ਮੈਂ ਡਰਗੀ' ਦੇ ਪ੍ਰੀਮੀਅਰ ਸ਼ੋ ਦਾ ਆਯੋਜਨ ਕੀਤਾ। 

ਇਸ ਪ੍ਰੀਮੀਅਰ ਮੌਕੇ ਰੌਸ਼ਨ ਪ੍ਰਿੰਸ, ਈਸ਼ਾ ਰਿਖੀ, ਯੋਗਰਾਜ ਸਿੰਘ, ਬੀ ਐਨ ਸ਼ਰਮਾ, ਨਿਸ਼ਾ ਬਾਨੋਂ, ਹਾਰਬੀ ਸੰਘਾ,ਗੁਰਮੀਤ ਸਾਜਨ, ਪ੍ਰਕਾਸ਼ ਗਾਧੂ, ਦਿਲਾਵਰ ਸਿੱਧੂ, ਬਾਲ ਕਲਾਕਾਰ ਅਨਮੋਲ ਵਰਮਾ, ਜੱਗੀ ਧੂਰੀ, ਨਿਰਮਾਤਾ  ਸੋਨੀ ਨੱਢਾ, ਕਰਮਜੀਤ ਥਿੰਦ, ਪਰਵਿੰਦਰ ਨੱਢਾ, ਨਿਰਦੇਸ਼ਕ ਮਨਜੀਤ ਟੋਨੀ,ਫਿਲਮ ਲੇਖਕ ਰਾਜੂ ਵਰਮਾ, ਜਗਤਾਰ ਬੈਨੀਪਾਲ, ਰਾਖੀ ਹੁੰਦਲ, ਗੋਵਰਧਨ ਖੱਬੀ, ਜਗਤਾਰ ਬੈਨੀਪਾਲ, ਜਿੰਦ ਜਵੰਦਾ ਅਤੇ ਸਮੀਰ ਮਾਹੀ ਆਦਿ ਨੇ ਸ਼ਿਰਕਤ ਕੀਤੀ। ਪ੍ਰੀਮੀਅਰ ਸ਼ੌਅ ਦੌਰਾਨ  ਫਿਲਮ ਦੇ ਹੌਰਰ ਵਿਸ਼ੇ, ਢਿਡੀ ਪੀੜਾਂ ਪਾਉਂਦੀ ਕਮੇਡੀ ਤੇ ਦਿਲਚਸਪ ਕਹਾਣੀ ਨੂੰ ਸਭ ਵਲੋਂ ਬੇਹੱਦ ਪਸੰਦ ਕੀਤਾ ਗਿਆ। 

ਫਿਲਮ ਲੇਖ਼ਕ ਰਾਜੂ ਵਰਮਾ ਦੀ ਲਿਖੀ ਅਤੇ ਨਿਰਦੇਸ਼ਕ ਮਨਜੀਤ ਸਿੰਘ ਟੋਨੀ ਵਲੋਂ ਨਿਰਦੇਸ਼ਿਤ ਇਹ ਫ਼ਿਲਮ ਦੀ ਕਹਾਣੀ ਇੱਕ ਪਿੰਡ ਦੇ ਇਰਦ-ਗਿਰਦ ਘੁੰਮਦੀ ਹੈ। ਪਿੰਡ ਵਿੱਚ ਰਹਿਣ ਵਾਲੇ ਲੋਕ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣੇ ਕਰਦੇ ਹਨ। ਇਨਾਂ ਮੁਸ਼ਕਿਲਾਂ ਵਿੱਚੋਂ ਨਿਕਲਣ ਲਈ ਲੋਕ ਕਈ ਤਰ੍ਹਾਂ ਦੇ ਪਾਪੜ ਵੇਲਦੇ ਹਨ ਆਦਿ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਪਰਦੇ ਤੇ ਪੇਸ਼ ਕੀਤਾ ਗਿਆ ਹੈ। ਇਹ ਫ਼ਿਲਮ ਪੰਜਾਬ ਦੇ ਨਾਲ ਨਾਲ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਦਰਸ਼ਕਾਂ ਲਈ ਵੀ ਖਿੱਚ ਦਾ ਕੇਂਦਰ ਬਣ ਰਹੀ ਹੈ।

 

Tags: Pollywood , Entertainment , Actress , Cinema , Punjabi Films , Movie , Booo Main Dargi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD