Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੈਸ਼ਨਲ ਪਲਸ ਪੋਲੀਓ ਰਾਊਂਡ - 3 ਤੋਂ 7 ਮਾਰਚ ਤੱਕ 4.78 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ - ਸਿਵਲ ਸਰਜਨ ਡਾ. ਔਲਖ

ਜਾਗਰੂਕਤਾ ਪੋਸਟਰ ਵੀ ਕੀਤਾ ਜਾਰੀ

Health, Dr. Jasbir Singh Aulakh, Civil Surgeon Ludhiana, Ludhiana

Web Admin

Web Admin

5 Dariya News

ਲੁਧਿਆਣਾ , 01 Mar 2024

Last updated on: Mar 01, 2024, 00:00 IST

ਜਿਲ੍ਹੇ ਭਰ ਵਿਚ 3 ਮਾਰਚ ਤੋ 7 ਮਾਰਚ ਤੱਕ ਪਲਸ ਪੋਲੀਓ ਦਾ ਨੈਸ਼ਨਲ ਰਾਊਡ ਚਲਾਇਆ ਜਾਵੇਗਾ, ਜਿਸ ਵਿਚ 0 ਤੋ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਪੋਸਟਰ ਜਾਰੀ ਕਰਦਿਆਂ ਕੀਤਾ। ਡਾ. ਔਲਖ ਨੇ ਦੱਸਿਆ ਕਿ ਮੁਹਿੰਮ ਸਬੰਧੀ ਵਿਭਾਗ ਵੱਲੋ ਸਾਰੀਆ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ ਜਿਸਦੇ ਤਹਿਤ ਸ਼ਹਿਰੀ ਖੇਤਰ ਵਿੱਚ ਇਹ ਮੁਹਿੰਮ 5 ਦਿਨ ਅਤੇ ਪੇਡੂ ਖੇਤਰ ਵਿਚ 3 ਦਿਨ ਤੱਕ ਚੱਲੇਗੀ।

ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨੀਸ਼ਾ ਖੰਨਾ ਨੇ ਦੱਸਿਆ ਕਿ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਘਰ-ਘਰ ਪੋਲੀਓ ਬੂੰਦਾਂ ਪਿਲਾਉਣ ਲਈ 1535 ਟੀਮਾਂ ਗਠਿਤ ਕੀਤੀਆਂ ਗਈਆ ਹਨ। ਇਸ ਤੋ ਇਲਾਵਾ 80 ਟਰਾਂਜਿਟ ਟੀਮਾਂ ਅਤੇ 98 ਮੋਬਾਇਲ ਟੀਮਾਂ ਵੀ ਕੰਮ ਕਰਨਗੀਆ, ਜਿਨ੍ਹਾਂ ਦੀ ਦੇਖ-ਰੇਖ ਕਰਨ ਲਈ 506 ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਲਗਭਗ 11 ਲੱਖ 67 ਹਜ਼ਾਰ ਘਰ ਹਨ, ਜਿਨ੍ਹਾਂ ਵਿੱਚ ਲਗਭਗ 4 ਲੱਖ 78 ਹਜ਼ਾਰ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।

ਇਹ ਮੁਹਿੰਮ ਜ਼ਿਲ੍ਹੇ ਭਰ ਦੇ ਹਾਈਰਿਸਕ ਖੇਤਰਾਂ ਤੋਂ ਇਲਾਵਾ ਸਾਹਨੇਵਾਲ, ਕੂੰਮਕਲਾਂ ਆਦਿ ਵਿੱਚ ਪੰਜ ਦਿਨ ਚੱਲੇਗੀ ਜਦਕਿ ਆਮ ਖੇਤਰਾਂ ਵਿਚ ਇਹ ਮੁਹਿੰਮ ਤਿੰਨ ਦਿਨ ਚੱਲੇਗੀ। ਡਾ. ਖੰਨਾ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ 0 ਤੋ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜਰੂਰ ਪਿਲਾਉਣ।

 

Tags: Health , Dr. Jasbir Singh Aulakh , Civil Surgeon Ludhiana , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD