Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ

ਕੰਮ ਕਰਵਾਉਣ ਪੁੱਜੇ ਲੋਕਾਂ ਤੋਂ ਲਈ ਫੀਡਬੈਕ, ਸਰਵੋਤਮ ਅਤੇ ਸਮਾਂ ਬੱਧ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਵਚਨਬੱਧਤਾ ਦੁਹਰਾਈ

Jitendra Jorwal, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 01 Mar 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਥਿਤ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਇਸ ਦੌਰਾਨ ਸੇਵਾ ਕੇਂਦਰ ਵਿਚ ਟੋਕਨ ਲੈਣ ਉਪਰੰਤ ਆਪਣੀ ਵਾਰੀ ਦੀ ਉਡੀਕ ਕਰ ਰਹੇ ਨਾਗਰਿਕਾਂ ਤੋਂ ਫੀਡਬੈਕ ਲਈ।

 ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਨੂੰ ਚੰਗੀਆਂ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਦੇ ਪੱਧਰ ਉੱਤੇ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧੇ ਤੌਰ 'ਤੇ ਵੀ ਰਾਬਤਾ ਕਰ ਸਕਦਾ ਹੈ। ਉਨ੍ਹਾਂ ਨੇ ਸੇਵਾ ਕੇਂਦਰ ਵਿਚ ਸੇਵਾਵਾਂ ਹਾਸਲ ਕਰਨ ਪੁੱਜੇ ਸੀਨੀਅਰ ਸਿਟੀਜਨ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਲੋਕਾਂ ਦੀ ਸੁਵਿਧਾ ਲਈ ਸੇਵਾ ਕੇਂਦਰ ਨਾਲ ਸਬੰਧਤ ਵੱਖ ਵੱਖ ਸੇਵਾਵਾਂ ਨੂੰ ਘਰਾਂ ਵਿੱਚ ਮੁਹੱਈਆ ਕਰਵਾਉਣ ਦੀ ਸੁਵਿਧਾ ਉਪਲੱਬਧ ਕਰਵਾ ਦਿੱਤੀ ਹੈ ਤਾਂ ਜੋ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋ ਸਕੇ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸੇਵਾ ਕੇਂਦਰ ਦੇ ਸਟਾਫ ਨੂੰ ਸਮੇਂ ਸਿਰ ਡਿਊਟੀ ਉੱਤੇ ਪਹੁੰਚਣ ਅਤੇ ਲੋਕਾਂ ਨੂੰ ਪਾਰਦਰਸ਼ਤਾ ਅਤੇ ਸਮਾਂ ਬੱਧ ਤਰੀਕੇ ਨਾਲ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸਰਵੋਤਮ ਅਤੇ ਸਮਾਂ ਬੱਧ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਵੀ ਨਾਗਰਿਕਾਂ ਦੇ ਕੰਮ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD