Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਬਰਸਾਤਾਂ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਘੱਗਰ ਦਰਿਆ ਦੇ ਬੰਨ੍ਹ ਮਜ਼ਬੂਤ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕਰਵਾਉਣੇ ਬਣਾਏ ਜਾ ਰਹੇ ਹਨ ਯਕੀਨੀ: ਜਤਿੰਦਰ ਜੋਰਵਾਲ

ਡੀ.ਸੀ. ਜਤਿੰਦਰ ਜੋਰਵਾਲ ਨੇ ਹੋਰਨਾਂ ਅਧਿਕਾਰੀਆਂ ਨਾਲ ਮੋਟਰਸਾਈਕਲ ਤੇ ਬੈਠ ਮਕੌਰੜ ਸਾਹਿਬ ਤੋਂ ਮੂਨਕ-ਟੋਹਾਣਾ ਸੜਕ ਤੱਕ ਲਿਆ ਘੱਗਰ ਦਰਿਆ ਦੇ ਬੰਨ੍ਹ ਮਜਬੂਤ ਕਰਨ ਲਈ ਕੀਤੇ ਕੰਮਾਂ ਦਾ ਜਾਇਜ਼ਾ

Jitendra Jorwal, DC Sangrur, Deputy Commissioner Sangrur, Sangrur

Web Admin

Web Admin

5 Dariya News

ਮੂਨਕ/ਸੰਗਰੂਰ , 01 Mar 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਸੰਭਾਵੀ ਇਲਾਕਿਆਂ ਨੂੰ ਹੜ੍ਹ ਦੀ ਮਾਰ ਤੋਂ ਬਚਾਉਣ ਲਈ ਬਰਸਾਤਾਂ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਘੱਗਰ ਦਰਿਆ ਦੇ ਬੰਨ੍ਹ ਮਜ਼ਬੂਤ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕਰਵਾਉਣੇ ਯਕੀਨੀ ਬਣਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਇੱਥੇ ਮਕੌਰੜ ਸਾਹਿਬ ਤੋਂ ਲੈਂ ਕੇ ਮੂਨਕ-ਟੋਹਾਣਾ ਸੜਕ ਤੱਕ ਘੱਗਰ ਦਰਿਆ ਦੇ ਬੰਨ੍ਹਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।

ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੋਟਰਸਾਈਕਲ ਉੱਪਰ ਬੈਠ ਕੇ ਘੱਗਰ ਦਰਿਆ ਦੇ ਬੰਨ੍ਹ ਮਜਬੂਤ ਕਰਨ ਲਈ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਅਤੇ ਮੌਕੇ ਤੇ ਹੀ ਐਸ.ਡੀ.ਐਮ. ਮੂਨਕ ਸੂਬਾ ਸਿੰਘ ਤੇ ਹੋਰਨਾਂ ਸਬੰਧਤ ਅਧਿਕਾਰੀਆਂ ਨੂੰ ਬੰਨ੍ਹ ਟੁੱਟਣ ਵਾਲੇ ਸੰਭਾਵੀ ਇਲਾਕਿਆਂ ਉੱਪਰ ਪੂਰੀ ਚੌਕਸੀ ਨਾਲ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲ ਪਹਿਲੀ ਵਾਰ ਘੱਗਰ ਦਰਿਆ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਵੀ ਉੱਪਰ ਚੱਲਿਆ ਪਰ ਪਹਾੜਾਂ ਵਿੱਚ ਪਈ ਭਾਰੀ ਬਰਸਾਤ ਕਰਕੇ ਬੇਹਿਸਾਬਾ ਪਾਣੀ ਆਉਣ ਕਾਰਨ ਹੀ ਕਈ ਥਾਵਾਂ ਤੇ ਪਾੜ ਪਏ ਸਨ।

ਉਨ੍ਹਾਂ ਕਿਹਾ ਕਿ ਇਸ ਵਾਰ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਰੋਕੂ ਗਤੀਵਿਧੀਆਂ ਨੂੰ ਬਰਸਾਤਾਂ ਤੋਂ ਪਹਿਲਾਂ ਹੀ ਸ਼ੁਰੂ ਕਰਵਾ ਦਿੱਤਾ ਗਿਆ ਹੈ ਤਾਂ ਜੋ ਬੰਨ੍ਹ ਵੱਧ ਤੋਂ ਵੱਧ ਮਜ਼ਬੂਤ ਕਰਵਾ ਕੇ ਸੰਭਾਵੀ ਨੁਕਸਾਨ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੰਨ੍ਹ ਦੀ ਮਜ਼ਬੂਤੀ ਲਈ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਰੋਜ਼ਾਨਾ ਪੱਧਰ ਉੱਪਰ ਰਿਪੋਰਟ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਬੰਨ੍ਹ ਦੀ ਪੁਖ਼ਤਾ ਮਜ਼ਬੂਤੀ ਯਕੀਨੀ ਬਣਾਉਣ ਤੋਂ ਬਾਅਦ ਲੋੜੀਂਦੀ ਮਾਤਰਾ ਵਿੱਚ ਖਾਲੀ ਥੈਲੇ, ਲੋਹੇ ਦੀ ਤਾਰ ਦੇ ਜਾਲ, ਦਵਾਈਆਂ, ਕਿਸ਼ਤੀਆਂ ਆਦਿ ਦਾ ਅਗਾਊਂ ਪ੍ਰਬੰਧ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਐਸ.ਡੀ.ਐਮ. ਮੂਨਕ ਨੂੰ ਇਸ ਕੰਮ ਦੀ ਨਿਰੰਤਰ ਨਿਗਰਾਨੀ ਰੱਖਣ ਲਈ ਵੀ ਕਿਹਾ।ਇਸ ਮੌਕੇ ਐਕਸੀਅਨ ਡਰੇਨੇਜ਼ ਗੁਣਦੀਪ ਬਾਂਸਲ ਤੇ ਜੇ.ਈ. ਹਰਦੀਪ ਸਿੰਘ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD