Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

03 ਤੋਂ 05 ਮਾਰਚ ਤੱਕ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

Health, Dr. Ranjit Singh Rai, Civil Surgeon Mansa, Mansa

Web Admin

Web Admin

5 Dariya News

01 Mar 2024

Last updated on: Mar 01, 2024, 00:00 IST

ਸਿਹਤ ਵਿਭਾਗ ਵੱਲੋਂ 03 ਤੋਂ 05 ਮਾਰਚ ਤੱਕ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ, ਇਸ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਸ਼ਹਿਰ ਮਾਨਸਾ ’ਚ ਲੋਕਾਂ ਨੂੰ ਜਾਗਰੂਕ ਕਰਨ ਲਈ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ। ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਪ੍ਰੋਗਰਾਮ 1995 ਵਿੱਚ ਸ਼ੁਰੂ ਕੀਤਾ ਗਿਆ ਸੀ, ਭਾਰਤ ਵਿੱਚ 2011 ਤੋਂ ਬਾਅਦ ਕੋਈ ਵੀ ਪੋਲੀਓ ਦਾ ਕੇਸ ਨਹੀਂ ਮਿਲਿਆ ਪ੍ਰੰਤੂ ਸਾਡੇ ਨੇੜੇ ਲੱਗਦੇ ਗੁਆਂਢੀ ਦੇਸ਼ ਜਿਵੇਂ ਪਾਕਿਸਤਾਨ, ਅਫਗਾਨਿਸਤਾਨ ਆਦਿ ਦੇਸ਼ਾਂ ਵਿੱਚ ਪੋਲੀਓ ਦੇ ਕੇਸ ਅਜੇ ਵੀ ਪਾਏ ਜਾ ਰਹੇ ਹਨ, ਜਿਸ ਲਈ ਸਾਨੂੰ ਸੁਚੇਤ ਰਹਿਣ ਦੀ ਜਰੂਰਤ ਹੈ। 

ਸੋ ਭਾਰਤ ਨੂੰ ਪੋਲੀਓ ਤੋਂ ਬਚਾਉਣ ਲਈ ਹਰ ਸਾਲ ਪਲਸ ਪੋਲੀਓ ਦਾ ਨੈਸ਼ਨਲ ਰਾਉਂਡ, ਸੈਮੀਨੈਸ਼ਨਲ ਅਤੇ ਮਾਈਗਰੇਟਰੀ ਰਾਉਂਡ ਕੀਤੇ ਜਾ ਰਹੇ ਹਨ ਤਾਂ ਜੋ ਪੋਲੀਓ ਦੁਬਾਰਾ ਭਾਰਤ ਵਿੱਚ ਪੈਰ ਨਾ ਪਸਾਰ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ’ਚ ਕੁੱਲ 378 ਟੀਮਾ ਬੁੱਥਾਂ ’ਤੇ ਬੈਠ ਕੇ ਪਹਿਲੇ ਦਿਨ ਪੋਲਿਓ ਬੂੰਦਾਂ ਪਿਲਾਉਣਗੀਆਂ ਅਤੇ ਦੋ ਦਿਨ ਘਰ ਘਰ ਜਾ ਕੇ ਦਵਾਈ ਪਿਲਾਈ ਜਾਵੇਗੀ। ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਲਈ 13 ਟਰਾਂਜਿਕਟ ਟੀਮਾਂ ਅਤੇ ਸ਼ੈਲਰ, ਭੱਠੇ, ਝੁੰਗੀ ਚੋਪੜੀਆਂ ਅਤੇ ਮਾਈਗਰੇਟ ਆਬਾਦੀ ਲਈ 17 ਮੋਬਾਇਲ ਟੀਮਾਂ ਬਣਾਈਆਂ ਗਈਆਂ ਹਨ, ਕੁੱਲ 73 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ ਜੋ ਕਿ ਰੈਗੂਲਰ ਟੀਮ, ਮੋਬਾਇਲ ਟੀਮਾਂ ਅਤੇ ਟ੍ਰਰਾਂਜਿਟ ਟੀਮਾਂ ਦੀ ਸੁਪਰਵੀਜ਼ਨ ਕਰਨਗੇ। 

ਇਸ ਤੋਂ ਇਲਾਵਾ ਜ਼ਿਲੇ੍ਹ ਤੋਂ ਤਿੰਨ ਟੀਮਾਂ ਸਾਰੇ ਜ਼ਿਲ੍ਹੇ ਦੀ ਸੁਪਰਵੀਜ਼ਨ ਕਰਨਗੀਆਂ। ਇਸ ਮੌਕੇ ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਦਰਸ਼ਨ ਸਿੰਘ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਪ੍ਰਤਾਪ ਸਿੰਘ ਸੀਨੀਅਰ ਸਹਾਇਕ, ਸੰਦੀਪ ਸਿੰਘ ਸੀਨੀਅਰ ਸਹਾਇਕ, ਜਗਦੇਵ ਮਾਨ, ਰਾਮ ਕੁਮਾਰ ਹੈਲਥ ਸੁਪਰਵਾਈਜ਼ਰ, ਸੰਤੋਸ਼ ਭਾਰਤੀ, ਰਵਿੰਦਰ ਕੁਮਾਰ, ਮੀਨਾਕਸ਼ੀ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਹਨ।

 

Tags: Health , Dr. Ranjit Singh Rai , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD