Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

3 ਮਾਰਚ ਤੋਂ 5 ਮਾਰਚ ਤੱਕ ਜ਼ਿਲ੍ਹੇ ਅੰਦਰ ਚਲਾਈ ਜਾਣ ਵਾਲੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਸਬੰਧੀ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਰੂਪਨਗਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Health, Civil Surgeon Ropar, Rupnagar

Web Admin

Web Admin

5 Dariya News

ਰੂਪਨਗਰ , 01 Mar 2024

Last updated on: Mar 01, 2024, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਦੀ ਯੋਗ ਅਗਵਾਈ ਹੇਠ ਮਿਤੀ 3 ਮਾਰਚ 2024 ਤੋਂ 5 ਮਾਰਚ 2024 ਤੱਕ ਜ਼ਿਲ੍ਹੇ ਅੰਦਰ ਚਲਾਈ ਜਾਣ ਵਾਲੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਸਬੰਧ ਵਿੱਚ ਦਫਤਰ ਸਿਵਲ ਸਰਜਨ ਰੂਪਨਗਰ ਤੋਂ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਰੂਪ ਨਗਰ ਡਾ. ਮਨੂ ਵਿੱਜ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਇਸ ਦਾ ਮੰਤਵ ਆਉਣ ਵਾਲੀ ਮੁਹਿੰਮ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਹਨਾਂ ਨੇ ਦੱਸਿਆ ਕਿ ਪੋਲੀਓ ਦੀ ਬਿਮਾਰੀ ਨੂੰ ਖਤਮ ਕਰਨ ਲਈ ਸਾਲ 1995 ਵਿੱਚ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਭਾਵੇਂ ਸਾਲ 2014 ਦੇ ਵਿੱਚ ਪੋਲੀਓ ਪੂਰੀ ਤਰਾਂ  ਭਾਰਤ ਦੇਸ਼ ਵਿੱਚੋਂ ਖਤਮ ਹੋ ਗਿਆ ਸੀ ਪ੍ਰੰਤੂ ਅਜੇ ਵੀ ਇਸ ਬਿਮਾਰੀ ਦੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਕਿਉਂਕਿ ਭਾਰਤ ਦੇ ਗਵਾਂਢੀ ਦੇਸ਼ ਜਿਵੇਂ ਕਿ ਪਾਕਿਸਤਾਨ ਅਫਗਾਨਿਸਤਾਨ ਆਦਿ ਵਿੱਚ ਪੋਲੀਓ ਬਿਮਾਰੀ ਦੇ ਕੇਸ ਅਜੇ ਵੀ ਪਾਏ ਜਾ ਰਹੇ ਹਨ ਜਿਸ ਕਰਕੇ ਪੋਲੀਓ ਮੁਹਿੰਮ ਹਰ ਸਾਲ ਚਲਾਈ ਜਾਂਦੀ ਹੈ।

ਇਸ ਮੌਕੇ ਹੋਰ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਨਵਰੂਪ ਕੌਰ ਨੇ ਦੱਸਿਆ ਕਿ ਰੂਪਨਗਰ ਜ਼ਿਲੇ ਦੀ 730605 ਦੀ ਆਬਾਦੀ ਤੇ ਲਗਭਗ 150103 ਘਰਾਂ ਨੂੰ ਕਵਰ ਕਰਦਿਆਂ 59,510 ਬੱਚੇ, ਜਿਨਾਂ ਦੀ ਉਮਰ ਜ਼ੀਰੋ ਤੋਂ ਪੰਜ ਸਾਲ ਤੱਕ  ਹੈ, ਨੂੰ ਪੋਲੀਓਰੋਧਕ ਬੂੰਦਾਂ ਪਿਲਾਏ ਜਾਣ ਦਾ ਟੀਚਾ ਮਿਥਿਆ ਗਿਆ ਹੈ। ਇਸ ਕੰਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 272 ਬੂਥ, 626 ਘਰ-ਘਰ ਟੀਮਾਂ, 23 ਮੋਬਾਈਲ ਟੀਮਾਂ, 21 ਟਰਾਂਜਿਟ ਟੀਮਾਂ, 1389 ਵੈਕਸੀਨੇਟਰ ਅਤੇ 62 ਸੁਪਰਵਾਈਜ਼ਰ ਕੰਮ ਕਰਨਗੇ। ਇਸ ਵਿੱਚ ਹਾਈ ਰਿਸਕ ਆਬਾਦੀ ਜਿਵੇਂ ਕਿ ਝੁੱਗੀਆਂ ਝੌਂਪੜੀਆਂ, ਭੱਠੇ, ਟੱਪਰੀ ਵਾਸੀਆਂ ਦੇ ਟਿਕਾਣੇ, ਗੁਜਰਾਂ ਦੇ ਡੇਰੇ ਅਤੇ ਨਿਰਮਾਣ ਅਧੀਨ ਇਮਾਰਤਾਂ ਆਦਿ ਵੀ ਕਵਰ ਕੀਤੇ ਜਾਣਗੇ ਅਤੇ ਵੱਖ-ਵੱਖ ਵਿਭਾਗਾਂ ਦੇ ਨਾਲ ਤਾਲਮੇਲ ਕਰਦਿਆਂ ਇਸ ਮੁਹਿੰਮ ਨੂੰ ਨੇਪਰੇ ਚਾੜਿਆ ਜਾਵੇਗਾ।

ਉਹਨਾਂ ਵੱਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਮਿਤੀ 03ਮਾਰਚ ਦਿਨ ਐਤਵਾਰ ਨੂੰ ਬੂਥ ਡੇ ਵਾਲੇ ਦਿਨ ਆਪਣੇ ਨੇੜਲੇ ਬੂਥਾਂ ਤੇ ਲਿਜਾ ਕੇ ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓਰੋਧਕ ਬੂੰਦਾਂ ਜਰੂਰ ਪਿਲਾਉਣ, ਇਸ ਤੋਂ ਇਲਾਵਾ ਜਿਹੜੇ ਬੱਚੇ ਬੂਥ ਡੇ ਵਾਲੇ ਦਿਨ ਅਨਕਵਰ ਰਹਿ ਜਾਣਗੇ ਉਹਨਾਂ ਨੂੰ ਅਗਲੇ ਦੋ ਦਿਨ ਘਰ ਘਰ ਜਾ ਕੇ ਟੀਮਾਂ ਵੱਲੋਂ ਪੋਲੀਓਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅੰਜੂ, ਜ਼ਿਲਾ ਸਕੂਲ ਸਿਹਤ ਅਫਸਰ ਡਾ. ਜਤਿੰਦਰ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਮੈਡਮ ਰਾਜ ਰਾਣੀ, ਡਿਪਟੀ ਮਾਸ ਮੀਡੀਆ ਅਫਸਰ ਮੈਡਮ ਰੀਤੂ, ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਸੁਖਜੀਤ ਕੰਬੋਜ, ਏ ਐਨ ਐਮ ਭੁਪਿੰਦਰ ਕੌਰ ਅਤੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਹਾਜ਼ਰ ਸਨ।

 

Tags: Health , Civil Surgeon Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD