Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਅਤੇ ਵਾਰਡ ਨੰ:1, 7 ,4 ਵਿਖੇ ਲਗਾਏ ਗਏ ਕੈਂਪ

Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਡੇਰਾਬੱਸੀ , 01 Mar 2024

Last updated on: Mar 01, 2024, 00:00 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ,  ਇਸੇ ਲੜੀ ਤਹਿਤ ਅੱਜ ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਅਤੇ ਵਾਰਡ ਨੰ:1, 7 ,4 ਵਿਖੇ ਕੈਪ ਲਗਾਏ ਗਏ।

ਐਸ.ਡੀ.ਐਮ. ਡੇਰਾਬਸੀ ਹਿਮਾਂਸ਼ੂ ਗੁਪਤਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕੈਂਪ ਦੌਰਾਨ ਸੂਬੇ ਦੇ ਆਮ ਲੋਕਾਂ ਨੂੰ ਸਰਕਾਰੀ ਕੰਮ ਕਰਾਉਣ ਸਮੇਂ ਲੋਕਾਂ ਦੇ ਜੀਵਨ ਵਿਚ ਆ ਰਹੀਆਂ ਮੁਸ਼ਿਕਲਾਂ ਨੂੰ ਦੂਰ ਕਰਨ ਲਈ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸੁਵਿਧਾ ਕੈਂਪਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੀ ਤਰ੍ਹਾਂ ਮੋਹਾਲੀ ਜ਼ਿਲ੍ਹੇ ਦੇ ਡੇਰਾਬਸੀ ਸਬ ਡਵੀਜ਼ਨ ਵਿਚ ਆਪ' ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ 'ਚ ਲੋਕ ਸੁਵਿਧਾ ਕੈਂਪ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਫ਼ਤਰਾਂ ਚ ਖੱਜਲ-ਖੁਆਰ ਹੋਣ ਦੀ ਲੋੜ ਨਹੀਂ, ਲੋਕ ਆਪਣੇ ਕੰਮ ਆਪਣੇ ਘਰਾਂ 'ਚ ਬੈਠੇ ਹੀ ਕਰਵਾ ਸਕਦੇ ਹਨ।          

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਇਹ ਕੈਂਪ ਲਗਭਗ ਖਤਮ ਹੋਣ ਵਾਲੇ ਹਨ ਅਤੇ ਇਨ੍ਹਾਂ ਕੈਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੰਮ ਕਰਵਾ ਲਏ ਜਾਣ ਤਾਂ ਜੋ ਘਰ ਬੈਠੇ ਹੀ ਕੰਮ ਕਰਵਾਉਣ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਵੀ ਬਚ ਸਕੇ।ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD