Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਜਾਰੀ-ਚੇਤਨ ਸਿੰਘ ਜੋੜਾਮਾਜਰਾ

ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ 22 ਕਰੋੜ ਦੀ ਲਾਗਤ ਨਾਲ 19 ਕਿਲੋਮੀਟਰ ਲੰਬੇ ਬੋਹਾ ਰਜ਼ਵਾਹੇ ਦੇ ਪੱਕਾ ਹੋਣ ’ਤੇ ਕੀਤਾ ਉਦਘਾਟਨ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Principal Budh Ram

Web Admin

Web Admin

5 Dariya News

ਬੁਢਲਾਡਾ/ਮਾਨਸਾ , 02 Mar 2024

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਅੰਦਰ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਲ ਸਰੋਤ ਅਤੇ ਮਾਈਨਿੰਗ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ ਜੋੜਾਮਾਜਰਾ ਨੇ ਸਬ ਡਵੀਜ਼ਨ ਬੁਢਲਾਡਾ ਵਿਖੇ 22 ਕਰੋੜ ਦੀ ਲਾਗਤ ਨਾਲ 19 ਕਿਲੋਮੀਟਰ ਲੰਬੇ ਬੋਹਾ ਰਜ਼ਵਾਹੇ ਦੇ ਪੱਕਾ ਹੋਣ ’ਤੇ ਰਸਮੀ ਉਦਘਾਟਨ ਕਰਨ ਵੇਲੇ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੋਹਾ ਰਜ਼ਵਾਹਾ ਕੰਕਰੀਟ ਲਾਈਨਿਗ ਦਾ ਕੰਮ ਮੁਕੰਮਲ ਹੋਣ ਨਾਲ ਹਲਕਾ ਬੁਢਲਾਡਾ ਦੇ 40 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ ਅਤੇ 1 ਲੱਖ ਏਕੜ ਰਕਬੇ ਤੋਂ ਵਧੇਰੇ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ। ਇਸ ਦੇ ਨਾਲ ਹੀ ਹੁਣ ਟੇਲਾਂ ਤੱਕ ਪੂਰਾ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਜ਼ਿਆਦਾ ਹੋਣ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਅਤੇ ਖੇਤੀ ਲਈ ਵਰਤੀ ਜਾਣ ਵਾਲੀ ਬਿਜਲੀ ਦੀ ਵਧੇਰੇ ਬਚਤ ਹੁੰਦੀ ਹੈ। 

ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਤੁਪਕਾ ਸਿੰਚਾਈ ਪ੍ਰਣਾਲੀ ’ਤੇ ਰਾਜ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਲੈਣ ਅਤੇ ਇਸ ਯੋਜਨਾ ਨੂੰ ਅਪਨਾਉਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਪਾਣੀਆਂ ਨੂੰ ਕਦੇ ਸਾਂਭਣ ਦੀ ਗੱਲ ਨਹੀ ਕੀਤੀ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਹਿੱਸੇ ਦਾ ਬੂੰਦ-ਬੂੰਦ ਪਾਣੀ ਪੰਜਾਬ ਦੇ ਲੋਕਾਂ ਲਈ ਵਰਤ ਰਹੀ ਹੈ। 

ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇ ਨਾਲ-ਨਾਲ ਬਾਗ ਲਗਾਉਣ ਲਈ ਨਹਿਰੀ ਪਾਣੀ ਵਧੇਰੇ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ ਜਿਸਦੇ ਵੱਲੋਂ 2 ਸਾਲ ’ਚ ਸੂਬੇ ਅੰਦਰ 15 ਹਜ਼ਾਰ ਕਿਲੋਮੀਟਰ ਸੂਏ, ਨਹਿਰਾਂ, ਖਾਲਾਂ ਬਣਾ ਕੇ ਕਿਸਾਨਾਂ ਦੇ ਸਪੁਰਦ ਕੀਤੀਆ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਰੇਕ ਕਦਮ ਪੰਜਾਬ ਦੇ ਲੋਕਾਂ ਦੇ ਭਲੇ ਲਈ ਹੈ ਅਤੇ ਉਹ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਸੋਚਦੇ ਹਨ। 

ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਜਵਾਨਾਂ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ  ਮੁਹੱਈਆ ਕਰਵਾਉਣ ਵਾਲੀ ਆਮ ਆਦਮੀ ਪਾਰਟੀ ਸੂਬੇ ਦੀ ਪਹਿਲੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤਾ ਇਕ ਇਕ ਵਾਅਦਾ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਵਿਧਾਇਕ ਬੁੱਧ ਰਾਮ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦੀ ਖੂਬ ਸ਼ਲਾਘਾ ਕੀਤੀ। 

ਇਸ ਉਪਰੰਤ ਉਨ੍ਹਾਂ ਲੋਕਾਂ ਦੀਆਂ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਸੁਣੀਆਂ ਅਤੇ ਮੰਗ ਪੱਤਰ ਲੈਂਦਿਆਂ ਜਲਦੀ ਢੁਕਵੇਂ ਹੱਲ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜ਼ਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪ੍ਰਿੰਸੀਪਲ ਬੁੱਧ ਰਾਮ ਨੇ ਕੈਬਨਿਟ ਮੰਤਰੀ ਨੂੰ ਜੀ ਆਇਆ ਆਖਦਿਆਂ ਕਿ ਕਿਹਾ ਕਿ ਹਲਕੇ ਵਿੱਚ ਨਹਿਰੀ ਪਾਣੀ ਦੀ ਮੁੱਖ ਮੰਗ ਸੀ ਜਿਸ ਨੂੰ ਰਾਜ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ । 

ਉਨ੍ਹਾਂ ਕਿਹਾ ਕਿ ਬਹੁਤ ਜਲਦ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਾਟਰਵਰਕਸਾਂ ਨੂੰ ਨਹਿਰਾਂ ਨਾਲ ਜੋੜਿਆ ਜਾਵੇਗਾ, ਤਾਂ ਜੋ ਲੋਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਨਿਜਾਤ ਦਿਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਅੰਦਰ ਸੂਬਾ ਸਿਹਤ, ਸਿੱਖਿਆ ਅਤੇ ਵਿੱਦਿਆ ਦੇ ਖੇਤਰ ’ਚ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਰਾਜ ਸਰਕਾਰ ਵੱਲੋਂ ਪੰਜਾਬ ਦੇ ਨੋਜਵਾਨਾਂ ਨੂੰ ਵਿੱਦਿਅਕ ਯੋਗਤਾ ਦੇ ਆਧਾਰ ’ਤੇ ਲਗਾਤਾਰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਧਾਇਕ ਬੁੱਧ ਰਾਮ ਨੇ ਕੈਬਨਿਟ ਮੰਤਰੀ ਕੋਲ ਮੰਗ ਰੱਖੀ ਕਿ 33 ਮੋਘਿਆਂ ’ਤੇ ਪਾਈਪ ਲਾਈਨ ਪੈ ਚੁੱਕੀ ਹੈ ਅਤੇ ਬਾਕੀ ਰਹਿੰਦੇ 100 ਮੋਘਿਆਂ ’ਤੇ ਇਸ ਸਾਲ ਪਾਈਪ ਲਾਈਨ ਪਾਈ ਜਾਵੇ ਤਾਂ ਜੋ ਟੇਲਾਂ ਤੱਕ ਪੂਰਾ ਪਾਣੀ ਪਹੁੰਚੇ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ,  ਚੇਅਰਮੈਨ ਮਾਰਕੀਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਮਾਰਕੀਟ ਕਮੇਟੀ ਬਰੇਟਾ ਚਮਕੌਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਬੋਹਾ ਰਣਜੀਤ ਸਿੰਘ ਫਰੀਦਕੇ, ਚੇਅਰਮੈਨ ਸੈਂਟਰਲ ਕੋਪਰੇਟਿਵ ਬੈਂਕ ਜ਼ਿਲ੍ਹਾ ਮਾਨਸਾ ਸੋਹਣ ਸਿੰਘ ਕਲੀਪੁਰ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਉਡਾਲ, ਕਾਕੂ ਬਰੇਟਾ, ਪ੍ਰੀਤ ਕੁਮਾਰ, ਕੇਵਲ ਸ਼ਰਮਾ ਸ਼ਹਿਰੀ ਪ੍ਰਧਾਨ ਬਰੇਟਾ, ਜਗਤਾਰ ਸਿੰਘ ਕਾਨਗੜ੍ਹ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਹਰਦੇਵ ਸਿੰਘ, ਗੁਰਦਰਸ਼ਨ ਸਿੰਘ (ਸਹਾਇਕ ਐਮ.ਐਲ.ਏ. ਬੁਢਲਾਡਾ) ਤੋਂ ਇਲਾਵਾ ਨਹਿਰੀ ਵਿਭਾਗ ਦੇ ਐਸ.ਈ. ਸੁਰਜੀਤ ਸਿੰਘ ਭੁੱਲਰ, ਐਕਸੀਅਨ ਨਵਦੀਪ ਸਿੰਘ ਘੁੰਮਣ ਅਤੇ ਐਸ.ਡੀ.ਓ. ਗੁਰਜੀਤ ਸਿੰਘ ਹਾਜ਼ਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Principal Budh Ram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD