Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ : ਵਿਧਾਇਕ ਲਖਵੀਰ ਸਿੰਘ ਰਾਏ

ਯਾਤਰਾ ਦੌਰਾਨ ਯਾਤਰੀਆਂ ਨੂੰ ਮੁਫਤ ਮਿਲੇਗੀ ਰਹਿਣ ਤੇ ਖਾਣ ਪੀਣ ਤੇ ਮੈਡੀਕਲ ਦੀ ਸਹੂਲਤ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Mar 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ ਅਤੇ ਇਸ ਸਕੀਮ ਅਧੀਨ ਹੁਣ ਕੋਈ ਵੀ ਨਾਗਰਿਕ ਮੁਫਤ ਵਿੱਚ ਤੀਰਥ ਸਥਾਨਾਂ ਤੇ ਦਰਸ਼ਨ ਕਰ ਸਕਦਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਤੀਰਥ ਯਾਤਰਾ ਸਕੀਮ ਅਧੀਨ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਭਗੜਾਣਾ ਤੋਂ ਬੱਸ ਨੂੰ ਸ਼੍ਰੀ ਅੰਮ੍ਰਿਤਸਰ ਅਤੇ ਆਨੰਦਪੁਰ ਸਾਹਿਬ ਲਈ ਰਵਾਨਾਂ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਵਿਧਾਇਕ ਨੇ ਦੱਸਿਆ ਕਿ ਇਸ ਤੀਰਥ ਯਾਤਰਾ ਦੌਰਾਨ ਯਾਤਰੀਆਂ ਦੇ ਰਹਿਣ-ਸਹਿਣ ਤੇ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਅਤੇ ਲੋੜ ਅਨੁਸਾਰ ਮੈਡੀਕਲ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੀ ਆਸ ਤਾਂ ਹਰੇਕ ਵਿਅਕਤੀ ਅੰਦਰ ਹੁੰਦੀ ਹੈ ਪ੍ਰੰਤੂ ਕਈ ਅਜਿਹੇ ਪਰਿਵਾਰ ਵੀ ਹਨ ਜੋ ਕਿ ਆਰਥਿਕ ਤੰਗੀ ਜਾਂ ਕਿਸੇ ਹੋਰ ਕਾਰਨ ਕਰਕੇ ਤੀਰਥ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ। 

ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਵੀ ਵਿਅਕਤੀ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝਾ ਨਾ ਰਹੇ। ਇਸ ਮੌਕੇ  ਤੀਰਥ ਯਾਤਰਾ ਸਕੀਮ ਅਧੀਨ ਬੱਸ ਵਿੱਚ ਜਾ ਰਹੇ ਪਿੰਡ ਭਗੜਾਣਾ ਦੇ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਇੱਕ ਸ਼ਲਾਘਾਯੋਗ ਫੈਸਲਾ ਹੈ ਜਿਸ ਲਈ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਨਰੋਤਮ ਜੀਤ  ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ, ਲਖਬੀਰ ਸਿੰਘ,ਸਤੀਸ਼ ਲਟੋਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD