Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋ ਉਭਾਵਾਲ ਦੇ ਸਰਕਾਰੀ ਸਕੂਲਾਂ ਵਿਖੇ 21.60 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਸ਼ੁਰੂਆਤ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 02 Mar 2024

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਭਾਵਾਲ ਦੇ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅੱਜ 21.60 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕਰਦਿਆਂ ਪੰਜਾਬ ਸਰਕਾਰ ਦੀ ਤਰਫੋਂ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ ਗਈ। ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਮੇਨ ਵਿਖੇ 16.60 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਵਿਦਿਆਰਥੀ ਕਿਸੇ ਵੀ ਦੇਸ਼ ਅਤੇ ਸਮਾਜ ਦਾ ਭਵਿੱਖ ਹੁੰਦੇ ਹਨ ਅਤੇ ਇਨ੍ਹਾਂ ਦੇ ਜੀਵਨ ਨੂੰ ਉਚਾਈਆਂ ਛੁਹਣ ਦੇ ਸਮਰੱਥ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਨਦੇਹੀ ਨਾਲ ਜੁਟੀ ਹੋਈ ਹੈ। 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਖਿਆ ਦੇ ਖੇਤਰ ਵਿੱਚ ਧਿਆਨ ਕੇਂਦਰਿਤ ਕਰਦੇ ਹੋਏ ਵਿਦਿਆਰਥੀਆਂ ਦੇ ਹੁਨਰ ਵਿਕਾਸ ਲਈ ਸਾਰਥਕ ਕਦਮ ਚੁੱਕ ਰਹੀ ਹੈ ਅਤੇ ਮਾਪਿਆਂ ਤੇ ਅਧਿਆਪਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਅੰਦਰ ਛੁਪੇ ਹੁਨਰ ਨੂੰ ਤਰਾਸ਼ਣ ਵਿਚ ਸਰਗਰਮ ਯੋਗਦਾਨ ਪਾਉਣ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਸਕੂਲੀ ਸਿੱਖਿਆ ਵਿੱਚ ਵੱਡੇ ਸੁਧਾਰਾਂ ਨੂੰ ਲਾਗੂ ਕੀਤਾ ਅਤੇ ਪਿਛਲੇ ਦੋ ਸਾਲਾਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰ ਰਹੀ ਹੈ। 

ਇਸ ਮੌਕੇ ਅਮਨ ਅਰੋੜਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬ੍ਰਾਂਚ ਵਿਚ 5 ਲੱਖ ਰੁਪਏ ਦੀ ਲਾਗਤ ਵਾਲੇ ਇੰਟਰਲਾਕ ਟਾਈਲਾਂ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਹੋਈ ਪ੍ਰਤੀਯੋਗਤਾ ਵਿੱਚੋਂ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ, ਅਵਤਾਰ ਸਿੰਘ ਉਭਾਵਾਲ, ਰਣਬੀਰ ਸਿੰਘ ਰਾਣਾ, ਮੋਤਾ ਸਿੰਘ, ਜਗਨਨਾਥ, ਸੁਖਵਿੰਦਰ ਸਿੰਘ, ਧਨਦੇਵ ਸਿੰਘ, ਸਰਬਜੀਤ ਸਿੰਘ, ਗੁਰਦੀਪ ਸਿੰਘ ਤਕੀਪੁਰ ਅਤੇ ਸਕੂਲ ਸਟਾਫ ਵੀ ਹਾਜ਼ਰ ਸੀ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD