Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਜ਼ਿਲ੍ਹੇ ਵਿੱਚ 1. 40 ਲੱਖ ਮਰੀਜ਼ਾਂ ਨੇ ਲਿਆ ਆਮ ਆਦਮੀ ਕਲੀਨਿਕਾਂ ਦਾ ਲਾਹਾ, ਗੁਰਮੀਤ ਸਿੰਘ ਮੀਤ ਹੇਅਰ

ਹੰਡਿਆਇਆ, ਬਰਨਾਲਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 02 Mar 2024

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਕਲੀਨਿਕ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸਦੇ ਤਹਿਤ ਅੱਜ ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਬਰਨਾਲਾ ‘ਚ ਅੱਜ ਆਮ ਆਦਮੀ ਕਲੀਨਿਕ ਹੰਡਿਆਇਆ ਅਤੇ ਬਰਨਾਲਾ ਵਿਖੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਆਮ ਜਨਤਾ ਨੂੰ ਮੁੱਢਲੀ ਸਿਹਤ ਸਬੰਧੀ ਸਹੂਲਤਾਂ ਅਤੇ ਕਈ ਲੋੜੀਂਦੇ ਟੈਸਟ ਮੁਫ਼ਤ ਮੁਹੱਈਆ ਕੀਤੇ ਗਏ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਕੁੱਲ 101.22 ਲੱਖ ਰੁਪਏ ਜਾਰੀ ਕੀਤੇ ਗਏ। ਜਿਨ੍ਹਾਂ ਵਿੱਚੋਂ ਆਮ ਆਦਮੀ ਕਲੀਨਿਕ ਅਤੇ ਵੈਟਰਨਰੀ ਹਸਪਤਾਲ ਬਰਨਾਲਾ ਲਈ 33.53 ਲੱਖ ਅਤੇ ਆਮ ਆਦਮੀ ਕਲੀਨਿਕ ਹੰਡਿਆਇਆ ਲਈ 34.56 ਲੱਖ ਜਾਰੀ ਕੀਤੇ ਗਏ ਸੀ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ 550 ਤੋਂ ਜ਼ਿਆਦਾ ਆਮ ਆਦਮੀ ਕਲੀਨਿਕ ਬਣਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਬਰਨਾਲਾ ਜ਼ਿਲ੍ਹੇ ਵਿੱਚ ਹੁਣ ਤੱਕ 11 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਤੇ ਅੱਜ ਦੋ ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ 67 ਤਰ੍ਹਾਂ ਦੇ ਟੈਸਟ ਅਤੇ 84 ਤਰ੍ਹਾਂ ਦੀਆਂ ਦਵਾਈਆਂ ਲੋਕਾਂ ਨੂੰ ਮੁਫਤ ਵਿੱਚ ਦਿੱਤੀਆਂ ਜਾਣਗੀਆਂ ਇਥੋਂ ਤੱਕ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਪਰਚੀ ਦੇ ਵੀ ਕੋਈ ਰੁਪਏ ਨਹੀਂ ਲੱਗਣਗੇ, ਜਿਸ ਨਾਲ ਵੱਡੇ ਸਰਕਾਰੀ ਹਸਪਤਾਲਾਂ ‘ਚ ਭੀੜ ਘੱਟ ਹੋਵੇਗੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਮਿਲੇਗਾ। 

ਹੰਡਿਆਇਆ ਵਿਖੇ ਆਮ ਆਦਮੀ ਕਲੀਨਿਕ ਬਣਨ ਨਾਲ  ਲਗਭਗ 15 ਹਜਾਰ ਦੇ ਕਰੀਬ ਦੀ ਆਬਾਦੀ ਨੂੰ ਫਾਇਦਾ ਮਿਲੇਗਾ। ਇਨ੍ਹਾ ਆਮ ਆਦਮੀ ਕਲੀਨਕਾਂ ਵਿੱਚ ਪੱਕੇ ਤੌਰ ‘ਤੇ ਡਾਕਟਰ ਉਪਲੱਬਧ ਹੋਣਗੇ ਤਾਂ ਜੋ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹੰਡਿਆਇਆ ਵਾਸੀਆਂ ਨੂੰ ਜਲਦ ਹੀ ਸਪੋਰਟਸ ਸਟੇਡੀਅਮ ਦੀ ਸੌਗਾਤ ਵੀ ਮਿਲਣ ਜਾ ਰਹੀ ਹੈ। ਜਿਸ ਨਾਲ ਲੋਕਾਂ ਨੂੰ ਆਪਣੇ ਆਪ ਨੂੰ ਸਿਹਤਮੰਦ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਇਤਾ ਮਿਲੇਗੀ।

ਉਹਨਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿਖੇ ਹੁਣ ਤੱਕ ਕਲੀਨਿਕਾਂ ਵਿੱਚ 1 ਲੱਖ 40 ਹਜਾਰ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 60 ਹਜਾਰ ਦੇ ਕਰੀਬ ਲੈਬ ਟੈਸਟ ਮੁਫਤ ਵਿੱਚ ਕੀਤੇ ਜਾ ਚੁੱਕੇ ਹਨ। ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਦੇ ਸਿਵਲ ਹਸਪਤਾਲ ਵਿਖੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 16 ਕਰੋੜ ਰੁਪਏ ਮੰਨਜੂਰ ਕਰ ਦਿੱਤੇ ਗਏ ਹਨ ਅਤੇ ਇਸ ਕੰਮ ਲਈ ਕੁੱਲ 25 ਕਰੋੜ ਰੁਪਏ ਦੀ ਲਾਗਤ ਆਵੇਗੀ। 

ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾਬੰਦੀ ਬੋਰਡ ਗੁਰਦੀਪ ਸਿੰਘ ਬਾਠ, ਓ.ਐੱਸ. ਡੀ. ਹਸਨਪ੍ਰੀਤ ਭਾਰਦਵਾਜ, ਉੱਪ ਮੰਡਲ ਮੈਜਿਸਟਰੇਟ ਬਰਨਾਲਾ ਵਰਿੰਦਰ ਸਿੰਘ, ਡੀ.ਐਸ.ਪੀ. ਕੁਲਵੰਤ ਸਿੰਘ, ਐਕਸੀਅਨ ਪੀ.ਡਬਲਿਊ.ਡੀ. ਦਵਿੰਦਰ ਪਾਲ ਸਿੰਘ, ਐੱਮ.ਸੀ. ਰੁਪਿੰਦਰ ਸਿੰਘ ਸ਼ੀਤਲ, ਇਸ਼ਵਿੰਦਰ ਜੰਡੂ, ਬਲਾਕ ਪ੍ਰਧਾਨ ਆਪ ਹਰਦੇਵ ਸਿੰਘ ਕਾਲਾ, ਰੋਹਿਤ ਓਸ਼ੋ ਅਤੇ ਹੋਰ ਲੋਕ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD