Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ

ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਫਰੀਦਕੋਟ , 02 Mar 2024

ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਆਮ ਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਕਾਲਜ ਰੋਡ, ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ  ਕੀਤਾ, ਤਾਂ ਜੋ ਸ਼ਹਿਰ ਨਿਵਾਸੀ ਇਸ ਕਲੀਨਿਕ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। 

ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੀਰਪਾਲ ਕੌਰ ਵਿਸ਼ੇਸ਼ ਤੌਰ ਤੇ ਵੀ ਮੌਜੂਦ ਸਨ।ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆ ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਕੋਈ ਕਾਰੋਬਾਰ ਦਾ ਵਿਸ਼ਾ ਨਹੀਂ ਹੈ, ਸਗੋਂ ਸੇਵਾ ਦਾ ਵਿਸ਼ਾ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਲੋਕਾਂ ਨੂੰ ਲਗਾਤਾਰ ਅਜਿਹੀਆਂ ਸੇਵਾਵਾਂ ਦੇਣ ਨੂੰ ਤਰਜੀਹ ਦੇ ਰਹੇ ਹਨ। 

ਇਸੇ ਲੜੀ ਤਹਿਤ ਸਕੂਲ ਅਤੇ ਮੁਹੱਲਾ ਕਲੀਨਿਕ ਬਹੁਤ ਸ਼ਾਨਦਾਰ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 167 ਮੁਹੱਲਾ ਕਲਿਨਿਕਾਂ ਦਾ ਉਦਘਾਟਨ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਕੁੱਲ 829 ਮੁਹੱਲਾ ਕਲੀਨਿਕ ਖੁੱਲ ਚੁੱਕੇ ਹਨ ਅਤੇ ਬਹੁਤ ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਾਨੂੰ ਵੱਧ ਤੋਂ ਵੱਧ ਸਾਥ ਦੇਣ।   

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਮੱਧਵਰਗੀ ਅਤੇ ਗਰੀਬ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਹੁਣ ਕੋਈ ਵੀ ਮਰੀਜ਼ ਦਵਾਈ ਤੋਂ ਵਾਂਝਾ ਨਹੀਂ ਰਹੇਗਾ। ਇਥੋਂ ਤੱਕ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਪਰਚੀ ਦੇ ਵੀ ਕੋਈ ਰੁਪਏ ਨਹੀਂ ਲੱਗਣਗੇ, ਜਿਸ ਨਾਲ ਵੱਡੇ ਸਰਕਾਰੀ ਹਸਪਤਾਲਾਂ ‘ਚ ਭੀੜ ਘੱਟ ਹੋਵੇਗੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਮਿਲੇਗਾ।

ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾ, ਮਨਪ੍ਰੀਤ ਸਿੰਘ ਧਾਲੀਵਾਲ, ਯੋਜਨਾ ਕਮੇਟੀ ਸ. ਸੁਖਜੀਤ ਸਿੰਘ ਢਿੱਲਵਾ, ਸਿਵਲ ਸਰਜਨ ਫਰੀਦਕੋਟ ਸ. ਮਨਿੰਦਰ ਪਾਲ ਸਿੰਘ, ਐਸ.ਐਮ.ਓ ਡਾਕਟਰ ਸੁਰਿੰਦਰ ਸਿੰਘ ਗਾਂਧੀ, ਮਨਦੀਪ ਮੌਂਗਾ, ਮਾਸਟਰ ਹਰਦੀਪ ਸਿੰਘ, ਮਣਜੀਤ ਸ਼ਰਮਾ, ਗੁਰਮੀਤ ਸਿੰਘ, ਸੋਹਣ ਸਿੰਘ, ਬਨਾਰਸੀ ਦਾਸ, ਬਿੰਦਰ ਸ਼ਰਮਾ, ਬੱਪਾ ਸੇਖੋਂ, ਰੋਮੀ ਮੇਹਤਾ, ਸੇਵਕ ਗਿੱਲ, ਗੋਗੀ ਸੰਧਵਾ, ਜਿਲ੍ਹਾ ਯੂਥ ਪ੍ਰਧਾਨ ਸੁਖਵੰਤ ਸਿੰਘ ਪੱਕਾ, ਗੁਰਦੀਪ ਸ਼ਰਮਾ, ਗੁਰਦੀਪ ਸਿੰਘ ਮੌੜ, ਜਿਲ੍ਹਾ ਮਹਿਲਾ ਵਿੰਗ ਪ੍ਰਧਾਨ ਪ੍ਰਦੀਪ ਕੌਰ ਢਿੱਲੋ, ਜਸਕਰਨ ਢਿੱਲੋ ਅਤੇ ਮੁਹੱਲਾ ਵਾਸੀ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD