Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਬਰੀਵਾਲਾ ਅਤੇ ਗਿੱਦੜਬਾਹਾ ਦੇ ਲੋਕਾਂ ਨੂੰ ਅਰਪਣ ਦੋ ਹੋਰ ਆਮ ਆਦਮੀ ਕਲੀਨਿਕ

ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ ਹੋਈ 22

Aam Aadmi Clinic, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 02 Mar 2024

Last updated on: Mar 02, 2024, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਦੋ ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 22 ਹੋ ਗਈ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ, ਮਾਰਕਿਟ ਕਮੇਟੀ ਸ੍ਰੀ ਸੁਰਜੀਤ ਸਿੰਘ ਨੇ ਬਰੀਵਾਲਾ ਵਿਖੇ ਖੋਲ੍ਹੇ ਜਾ ਰਹੇ ਆਮ ਕਲੀਨਿਕ ਦੇ ਉਦਘਾਟਨ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਇਸ ਨਾਲ ਸੂਬੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 829 ਹੋ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੋਹਫ਼ੇ ਵਜੋਂ ਇਹ ਆਮ ਆਦਮੀ ਕਲੀਨਿਕ ਦੀ ਸੌਗਾਤ ਦਿੱਤੀ ਹੈ ਅਤੇ ਉਹ ਵਧਾਈ ਦੇ ਪਾਤਰ ਹਨ।ਗਿੱਦੜਬਾਹਾ ਵਿਖੇ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਚੇਅਰਮੈਨ ਮਾਰਕੀਟ ਕਮੇਟੀ ਗਿਦੜਬਾਹਾ ਸ੍ਰੀ ਪ੍ਰਿਤਪਾਲ ਸਰਮਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਗਿੱਦੜਬਾਹਾ ਡਾ. ਅਜੀਤ ਪਾਲ ਸਿੰਘ ਅਤੇ ਡਾ. ਰਸ਼ਮੀ ਚਾਵਲਾ ਵਿਸ਼ੇਸ਼ ਤੋਰ ਤੇ ਹਾਜ਼ਰ ਰਹੇ।

ਇਸ ਮੌਕੇ ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਡਾ. ਨਵਜੋਤ ਕੌਰ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੁਆਲੀਫਾਈਡ ਡਾਕਟਰਾਂ ਵੱਲੋਂ ਕੀਤਾ ਜਾਂਦਾ ਹੈ ਅਤੇ 38  ਤਰ੍ਹਾਂ ਦੇ ਲੈਬ ਟੈਸਟ ਅਤੇ 90 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੁੱਲ 2,40,335 ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੀਤਾ ਜਾ ਚੁੱਕਾ ਹੈ ਅਤੇ 93820 ਮਰੀਜ਼ਾਂ ਦੇ ਲੈਬ ਟੈਸਟ ਮੁਫ਼ਤ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਜ਼ਿਲ੍ਹੇ ਵਿੱਚ ਬਰੀਵਾਲਾ ਅਤੇ ਗਿੱਦੜਬਾਹਾ ਵਿਖੇ ਇਹ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਸਬੰਧੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਐਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ ਸ੍ਰੀ ਮਤੀ ਬਲਜੀਤ ਕੌਰ, ਡੀ.ਐਮ. ਸੀ., ਡਾ. ਬੰਦਨਾ ਬਾਂਸਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੁਲਤਾਰ ਸਿੰਘ, ਮੈਡੀਕਲ ਅਫ਼ਸਰ ਡਾ. ਜਗਦੀਸ਼ ਕੁਮਾਰ, ਮਾਸ ਮੀਡੀਆ ਅਫ਼ਸਰ,ਸ੍ਰੀ ਸਖਮੰਦਰ ਸਿੰਘ, ਦੀਪਕ ਕੁਮਾਰ, ਧਰਮਜੀਤ ਸਿੰਘ, ਸ਼ਮਸੇਰ ਸਿੰਘ, ਗੁਰਜਿੰਦਰ ਸਿੰਘ, ਬਲਵਿੰਦਰ ਸਿੰਘ ਖਾਲਸਾ, ਰਾਜਵਿੰਦਰ ਸਿੰਘ, ਰਾਜਵਿੰਦਰ ਸਿੰਘ ਗੋਲੂ, ਅਜੇ ਪ੍ਰਧਾਨ, ਮੰਗਾ ਸ਼ਰਮਾ ਤੋਂ ਇਲਾਵਾ ਸਮੂਹ ਆਮ ਆਦਮੀ ਕਲੀਨਿਕ ਸਟਾਫ ਹਾਜ਼ਰ ਸਨ।

 

Tags: Aam Aadmi Clinic , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD