Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਹਰ ਇਕ ਵਰਗ ਨੂੰ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾ ਰਹੇ ਹਨ ਆਮ ਆਦਮੀ ਕਲੀਨਿਕ : ਸਰਵਨ ਸਿੰਘ ਧੁੰਨ

ਬਲਾਕ ਸੁਰਸਿੰਘ ਦੇ ਪਿੰਡ ਮਰਗਿੰਦਪੁਰਾ ਵਿਖੇ ਖੁਲ੍ਹਿਆ ਨਵਾਂ ਆਮ ਆਦਮੀ ਕਲੀਨਿਕ

Aam Aadmi Clinic, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਰਨ ਤਾਰਨ ਮਰਗਿੰਦਪੁਰਾ/ਸੁਰਸਿੰਘ , 02 Mar 2024

Last updated on: Mar 02, 2024, 00:00 IST

ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੇ ਮਕਸਦ ਨਾਲ ਹਲਕਾ ਖੇਮਕਰਨ ਤੋਂ ਵਿਧਾਇਕ ਸ਼੍ਰੀ ਸਰਵਨ ਸਿੰਘ ਧੁੰਨ ਜੀ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਰਗਿੰਦਪੁਰਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ  ਸੀਨੀਅਰ ਮੈਡੀਕਲ ਅਫਸਰ ਸੁਰਸਿੰਘ, ਡਾ ਰਮਨਦੀਪ ਸਿੰਘ ਪੱਡਾ ਮੌਜੂਦ ਵੀ ਰਹੇ। ਪਿੰਡ ਮਰਗਿੰਦਪੁਰਾ ਵਿਖੇ ਆਮ ਆਦਮੀ ਕਲੀਨਿਕ ਨੂੰ ਅਮਰੀਕਾ ਨਿਵਾਸੀ ਸ਼੍ਰੀ. ਰਣਜੀਤ ਸਿੰਘ ਵੱਲੋਂ ਆਪਣੇ ਸਵਰਗੀ ਪੁੱਤਰ ਸ਼੍ਰੀ ਗੁਰਲਾਲ ਸਿੰਘ ਦੀ ਯਾਦ ਵਿੱਚ ਮੁਕੰਮਲ ਤੌਰ 'ਤੇ ਤਿਆਰ ਕਰਵਾ ਕੇ ਲੋਕ ਸੇਵਾ ਲਈ ਦਾਨ ਕੀਤਾ ਹੈ।

ਇਸ ਮੌਕੇ ਸ੍ਰੀ ਧੁੰਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਇਕ ਨਾਗਰਿਕ ਨਾਲ ਕੀਤਾ ਗਏ ਵਾਅਦੇ ਨੂੰ ਪੂਰਾ ਕਰ ਰਹੀ। ਉਨਾ ਕਿਹਾ ਕਿ ਮਰਗਿੰਦਪੁਰਾ ਵਿਖੇ ਖੁਲੇ ਆਮ ਆਦਮੀ ਕਲੀਨਿਕ ਰਾਹੀ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਪਹੁੱਚੇਗਾ।ਉਨਾ ਪਿੰਡ ਮਰਗਿੰਦਪੁਰਾ ਵਿਖੇ ਅਮਰੀਕਾ ਨਿਵਾਸੀ ਸ਼੍ਰੀ. ਰਣਜੀਤ ਸਿੰਘ ਵੱਲੋਂ ਆਪਣੇ ਸਵਰਗੀ ਪੁੱਤਰ ਸ਼੍ਰੀ ਗੁਰਲਾਲ ਸਿੰਘ ਦੀ ਯਾਦ ਵਿੱਚ ਤਿਆਰ ਕਰਵਾਈ ਆਮ ਆਦਮੀ ਕਲੀਨਿਕ ਲਈ ਸ਼ਲਾਘਾ ਕੀਤੀ।

ਸ਼੍ਰੀ ਧੁੰਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਹਰ ਇਕ ਵਰਗ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਦਰਵਾਜ਼ੇ ਤੇ ਮੁਹੱਈਆ ਕਰਵਾਈਆਂ ਜਾਣਗੀਆਂ।

ਸ਼੍ਰੀ ਧੁੰਨ ਨੇ  ਕਿਹਾ ਕਿ ਸੂਬਾ ਸਰਕਾਰ ਇੱਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਸੂਬੇ ਦੇ ਹਰੇਕ ਨਾਗਰਿਕ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲ ਰਹੀਆਂ ਹਨ।

ਇਸ ਮੌਕੇ ਡਾ ਪੱਡਾ ਨੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਵਿੱਚ ਖੁੱਲ੍ਹੇ ਆਮ ਆਦਮੀ ਕਲੀਨਿਕ ਹਰ ਇੱਕ ਵਰਗ ਵਰਗ ਦੇ ਲਈ ਵਰਦਾਨ ਸਾਬਿਤ ਹੋਣਗੇ।  ਉਨਾ ਕਿਹਾ ਕਿ ਇਸ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਮੈਡੀਕਲ ਟੈਸਟ ਅਤੇ ਬਹੁਤ ਹੀ ਵਧੀਆ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਡਾ.ਪੱਡਾ ਨੇ ਕਿਹਾ ਕਿ ਮਰਗਿੰਦਪੁਰਾ ਤੋਂ ਪਹਿਲਾਂ ਖਾਲੜਾ, ਬਾਸਰਕੇ, ਅਲਗੋਂ ਕੋਠੀ ਵਿਖੇ ਆਮ ਆਦਮੀ ਕਲੀਨਿਕ ਬਲਾਕ ਸੁਰਸਿੰਘ ਵਿਖੇ ਚੱਲ ਰਹੇ ਹਨ।

ਇਸ ਮੌਕੇ ਹਰਵਿੰਦਰ ਸਿੰਘ ਬੁਰਜ, ਨੰਬਰਦਾਰ ਅਮੋਲਕ ਸਿੰਘ, ਬਲਬੀਰ ਸਿੰਘ ਖਾਲਸਾ, ਜਸਬੀਰ ਸਿੰਘ, ਰੇਸ਼ਮ ਸਿੰਘ, ਨਿੰਦਰ ਸਿੰਘ,ਰਸਾਲ ਸਿੰਘ, ਗੁਰਦੇਵ ਸਿੰਘ, ਕੁਲਵਿੰਦਰ ਸਿੰਘ ਮਰਗਿੰਦਪੁਰਾ, ਡਾ.ਜੋਬਨਪ੍ਰੀਤ ਸਿੰਘ, ਬਲਾਕ ਐਜੂਕੇਟਰ ਨਵੀਨ ਕਾਲੀਆ ਐਸ ਆਈ ਲਖਵਿੰਦਰ ਸਿੰਘ, ਰਣਬੀਰ ਸਿੰਘ, ਗੁਰਲਾਲ ਸਿੰਘ, ਸੁਖਦੇਵ ਸਿੰਘ, ਪਿੰਕੀ ਆਦਿ ਮੌਜੂਦ ਰਹੇ।

 

Tags: Aam Aadmi Clinic , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD