Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਤਹਿਗੜ ਪੰਜਤੂਰ ਦੇ ਲੋਕਾਂ ਨੂੰ ਅਰਪਣ ਹੋਇਆ ਨਵਾਂ ਆਮ ਆਦਮੀ ਕਲੀਨਿਕ

ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤਾ ਉਦਘਾਟਨ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab, Aam Aadmi Clinic

5 Dariya News

5 Dariya News

5 Dariya News

ਮੋਗਾ , 02 Mar 2024

Last updated on: Mar 02, 2024, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹਾਮੋਗਾ ਵਿੱਚ ਇੱਕ ਹੋਰ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 25 ਹੋ ਗਈ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਫਤਹਿਗੜ ਪੰਜਤੂਰ  ਵਿਖੇ ਖੋਲ੍ਹੇ ਜਾ ਰਹੇ ਆਮ ਕਲੀਨਿਕ ਦੇ ਉਦਘਾਟਨ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਇਸ ਨਾਲ ਸੂਬੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 829 ਹੋ ਜਾਵੇਗੀ। 

ਇਸ ਮੌਕੇ ਐਸ.ਡੀ.ਐਮ. ਧਰਮਕੋਟ ਸ਼੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੋਹਫ਼ੇ ਵਜੋਂ ਇਹ ਆਮ ਆਦਮੀ ਕਲੀਨਿਕ ਦੀ ਸੌਗਾਤ ਦਿੱਤੀ ਹੈ ਅਤੇ ਉਹ ਵਧਾਈ ਦੇ ਪਾਤਰ ਹਨ।

ਇਸ ਮੌਕੇ ਸਿਵਲ ਸਰਜਨ, ਮੋਗਾ ਡਾ. ਰਜੇਸ਼ ਅਤਰੀ  ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੁਆਲੀਫਾਈਡ ਡਾਕਟਰਾਂ ਵੱਲੋਂ ਕੀਤਾ ਜਾਂਦਾ ਹੈ ਅਤੇ 38  ਤਰ੍ਹਾਂ ਦੇ ਲੈਬ ਟੈਸਟ ਅਤੇ 90 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਜ਼ਿਲ੍ਹੇ ਵਿੱਚ  ਫਤਹਿਗੜ ਪੰਜਤੂਰ  ਵਿਖੇ ਇਹ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ ਹੈ , ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਸਬੰਧੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਐਡਵੋਕੇਟ ਗੁਰਪ੍ਰੀਤ ਕੰਬੋਜ, ਬਲਾਕ ਪ੍ਰਧਾਨ ਭੁਪੇਸ਼, ਰਤਨਦੀਪ ਸਿੰਘ ਐਸ ਡੀ ਓ ਮੰਡੀ ਬੋਰਡ, ਦਲੇਰ ਸਿੰਘ, ਸੁਖਵੀਰ ਸਿੰਘ ਮੰਦਰ, ਰਾਜਵੀਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ  ਡਾ ਰੀਤੂ ਜੈਨ, ਐਸ ਐਮ ਓ ਕੋਟ ਈਸੇ ਖਾਂ ਡਾ ਸੰਦੀਪ ਕੁਮਾਰ ਤੋਂ ਇਲਾਵਾ ਸਮੂਹ ਆਮ ਆਦਮੀ ਕਲੀਨਿਕ ਸਟਾਫ ਹਾਜ਼ਰ ਸਨ।

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab , Aam Aadmi Clinic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD