Wednesday, 22 May 2024

 

 

ਖ਼ਾਸ ਖਬਰਾਂ ਬਿੱਟੂ ਦੀ ਸੀਬੀਆਈ ਧਮਕੀ 'ਤੇ ਵੜਿੰਗ ਨੇ ਕਿਹਾ- ਭਾਜਪਾ ਉਮੀਦਵਾਰ ਪਹਿਲਾਂ ਹੀ ਨਿਰਾਸ਼ ਅਤੇ ਹਾਰੇ ਹੋਏ ਮਹਿਸੂਸ ਕਰ ਰਹੇ ਹਨ ਭਗਵੰਤ ਮਾਨ ਨੇ ਲੋਕਾਂ ਨੂੰ 'ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ' ਸੁਣਾ ਕੇ ਸੁਖਬੀਰ 'ਤੇ ਲਈ ਚੁਟਕੀ ਆਨੰਦਪੁਰ ਸਾਹਿਬ ਵਿੱਚ ਸੈਰ ਸਪਾਟੇ ਦੀ ਅਪਾਰ ਸੰਭਾਵਨਾ : ਵਿਜੇ ਇੰਦਰ ਸਿੰਗਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ ਅਸੀਂ ਤੋੜਨ ਦੀ ਬਜਾਏ ਜੋੜਨ ਦੀ ਰਾਜਨੀਤੀ ਕਰਦੇ ਆ: ਮੀਤ ਹੇਅਰ ਕੀ ਕਲੀਨ-ਸ਼ੇਵ ਮੁੱਖ ਮੰਤਰੀ ਸਿੱਖ ਕਦਰਾਂ-ਕੀਮਤਾਂ ਨੂੰ ਕਾਇਮ ਰੱਖ ਸਕਦਾ - ਅਕਾਲੀ ਦਲ ਨੇ ਭਗਵੰਤ ਮਾਨ 'ਤੇ ਖੜ੍ਹੇ ਕੀਤੇ ਵੱਡੇ ਸੁਆਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਣਾਈ ਕਿੱਕਲੀ-2, ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਰਾਜਸਥਾਨ ਤੇ ਹਰਿਆਣਾ ਨਾਲ ਕੀਤੇ ਪਾਣੀਆਂ ਦੇ ਸਮਝੌਤੇ ਰੱਦ ਕਰੇਗਾ : ਸੁਖਬੀਰ ਸਿੰਘ ਬਾਦਲ ਰਾਜਾ ਵੜਿੰਗ ਨੇ ਲੁਧਿਆਣਾ 'ਚ ਬੀਜੇਪੀ ਤੇ 'ਆਪ' ਨੂੰ ਨਿਸ਼ਾਨਾ 'ਤੇ ਲਿਆ; ਪੰਜਾਬ ਦੇ ਅਸਲ ਹੱਲ ਦਾ ਵਾਅਦਾ ਕੀਤਾ ਚੋਣ ਖਰਚਾ ਨਿਗਰਾਨ ਅਤੇ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਹੋਇਆ ਪਹਿਲਾ ਮਿਲਾਨ ਐਲਨ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਜੂਨੀਅਰ ਸਾਇੰਸ ਓਲੰਪੀਆਡ 2024 ਵਿੱਚ ਇਤਿਹਾਸ ਰਚਿਆ ਗੁਰਜੀਤ ਔਜਲਾ ਨੇ ਕਸਬਾ ਅਟਾਰੀ ਵਿੱਚ ਡੋਰ-ਟੂ-ਡੋਰ ਕੀਤੀ ਕੰਪੇਅਨ ਆਪ ਸਰਕਾਰ ਨੇ ਮੁਲਾਜ਼ਮਾਂ ਦਾ ਜਨਵਰੀ 16 ਤੋਂ ਜੂਨ 2021 ਤੱਕ ਦਾ ਤਨਖਾਹ ਕਮਿਸ਼ਨ ਦਾ ਬਕਾਇਆ ਅਤੇ 12% ਡੀ.ਏ. ਦੱਬਿਆ- ਗੁਰਜੀਤ ਔਜਲਾ ਡੀ.ਸੀ. ਆਸ਼ਿਕਾ ਜੈਨ ਵੱਲੋਂ ਅਧਿਕਾਰੀਆਂ ਨੂੰ ਭੰਗ ਦੇ ਪੌਦਿਆਂ 'ਤੇ ਨਜ਼ਰ ਰੱਖਣ ਦੀ ਹਦਾਇਤ ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ ਪੋਲਿੰਗ ਸਟਾਫ਼ ਅਤੇ ਵੋਟਰਾਂ ਨੂੰ ਪੋਲਿੰਗ ਵਾਲੇ ਦਿਨ ਲੂੰ ਤੋਂ ਬਚਾਉਣ ਲਈ ਓ.ਆਰ.ਐਸ. ਪੈਕਟ, ਮਿੱਠਾ ਅਤੇ ਠੰਡਾ ਪੀਣ ਵਾਲਾ ਪਾਣੀ, ਕੂਲਰ ਅਤੇ ਪੱਖਿਆਂ ਤੋਂ ਇਲਾਵਾ ਛਾਂ ਅਤੇ ਟੈਂਟ ਮੋਹਾਲੀ ਪ੍ਰਸ਼ਾਸਨ ਦੇ ਹਥਿਆਰ ਹੋਣਗੇ ਕੰਗ ਤੇ ਸਿੰਗਲਾ ਦੱਸਣ ਰਾਹੁਲ ਤੇ ਕੇਜਰੀਵਾਲ ਦੋਸਤ ਹਨ ਜਾਂ ਦੁਸ਼ਮਣ : ਡਾ. ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੀ ਟੀਮ ਨੇ ਚੁਣਾਵ ਪ੍ਰਚਾਰ ਚ ਝੋਕੀ ਤਾਕਤ ਸੁਨੀਲ ਜਾਖੜ ਵੱਲੋਂ ਯਾਦਵਿੰਦਰ ਬੁੱਟਰ ਸੂਬਾ ਬੁਲਾਰਾ ਨਿਯੁਕਤ ਪੰਜਾਬੀ ਯੂਨੀਵਰਸਿਟੀ ਵਿਖੇ 'ਚੋਣ ਉਤਸਵ'- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਵੋਟ ਦੇ ਅਧਿਕਾਰ ਨੂੰ ਹਰ ਹਾਲਤ ਵਿੱਚ ਵਰਤਣ ਦੀ ਅਪੀਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ

 

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੁਵਿਧਾ ਕੈਂਪਾ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬਸੀ ਦੇ ਵਾਰਡ ਨੰ: 3 ਮਹਾਰਾਣਾ ਪ੍ਰਤਾਪ ਸਟੇਡੀਅਮ, ਵਾਰਡ ਨੰ: 16 ਪਿੰਡ ਜਲਾਲਪੁਰ, ਕਸੋਲੀ, ਟਰੜਕ ਅਤੇ ਸਮਗੋਲੀ ਵਿਖੇ ਲਗਾਏ ਗਏ ਕੈਂਪ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਡੇਰਾਬੱਸੀ , 02 Mar 2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬੱਸੀ ਸਬ ਡਵੀਜ਼ਨ ਡੇਰਾਬਸੀ ਦੇ ਵਾਰਡ ਨੰ: 3 ਮਹਾਰਾਣਾ ਪ੍ਰਤਾਪ ਸਟੇਡੀਅਮ, ਵਾਰਡ ਨੰ: 16 ਪਿੰਡ ਜਲਾਲਪੁਰ, ਕਸੋਲੀ, ਟਰੜਕ ਅਤੇ ਸਮਗੋਲੀ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਹਲਕਾ  ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ  ਪਿੰਡ ਟਰੜਕ, ਸਮਗੋਲੀ ਅਤੇ  ਵਾਰਡ ਨੰ: 3 ਦੇ ਨਿਵਾਸੀਆਂ ਲਈ ਮਹਾਰਾਣਾ ਪ੍ਰਤਾਪ ਸਟੇਡੀਅਮ  ਵਿੱਚ ਲੱਗੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕੈਂਪਾਂ ਦੌਰਾਨ ਵੱਧ ਤੋਂ ਵੱਧ ਲੋਕਾਂ ਦੀਆਂ ਮੁਸ਼ਕਿਲ ਹੱਲ ਕੀਤੀਆਂ।  

ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੈਂਪ ਲਗਪਗ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਚਲ ਰਹੇ ਹਨ। ਇੰਨ੍ਹਾਂ ਕੈਂਪਾਂ ਦਾ ਲਾਹਾ ਲੈੱਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਸਰਕਾਰ ਨਾਲ ਸਬੰਧਤ ਆਪਣੇ ਕੰਮ ਨਿਪਟਾ ਲਏ ਹਨ, ਪੰਤੂ ਫਿਰ ਵੀ ਜੇਕਰ ਉਨ੍ਹਾਂ ਦੇ ਹੋਰ ਕੰਮ ਅਜੇ ਹੋਣੇ ਰਹਿੰਦੇ ਹਨ ਤਾਂ ਉਹ ਇੰਨ੍ਹਾਂ ਕੰਮਾਂ ਨੂੰ ਜਲਦੀ ਜਲਦੀ ਮੁਕੰਮਲ ਕਰਵਾ ਲੈਣ। ਉਨਾਂ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ।  ਇਸ ਮੌਕੇ ਐਸ.ਐਚ.ਓ.ਡੇਰਾਬਸੀ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਮਿਊਸਪਲ ਕਮੇਟੀ ਦੇ ਨਰੇਸ਼ ਉਪਨੇਜਾ, ਐਮ.ਸੀ. ਅਤੇ ਆਮ ਆਦਮੀ ਪਾਰਟੀ ਦੀ ਟੀਮ ਹਾਜ਼ਰ ਸੀ। 

ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD