Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਸਿੱਖਿਆ ਕ੍ਰਾਂਤੀ ਲਿਆ ਰਹੀ ਹੈ ਪੰਜਾਬ ਸਰਕਾਰ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਪਿੰਡ ਮੁਹੰਮਦ ਅਮੀਰਾ ਦੇ ਸਰਕਾਰੀ ਸਕੂਲ ਵਿੱਚ ਕਿਚਨ ਸ਼ੈਡ ਦਾ ਕੀਤਾ ਉਦਘਾਟਨ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 03 Mar 2024

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਮਿਡ ਡੇ ਮੀਲ ਦੇ ਕਿਚਨ ਸੈਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆ ਰਹੀ ਹੈ । 

ਉਨਾਂ ਆਖਿਆ ਕਿ ਜਦ ਸਾਡੀ ਨਵੀਂ ਪੀੜੀ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰੇਗੀ ਤਾਂ ਹੀ ਸਾਡੇ ਨੌਜਵਾਨ ਵਿਸ਼ਵ ਪੱਧਰੀ ਯੋਗਤਾਵਾਂ ਹਾਸਿਲ ਕਰਕੇ ਸੂਬੇ ਨੂੰ ਅੱਗੇ ਲਿਜਾ ਸਕਣਗੇ। ਉਹਨਾਂ ਨੇ ਕਿਹਾ ਕਿ ਸਕੂਲੀ ਸਿੱਖਿਆ ਵਿਅਕਤੀ ਦੀ ਨੀਹ ਵਜੋ ਕੰਮ ਕਰਦੀ ਹੈ ਅਤੇ ਪੰਜਾਬ ਸਰਕਾਰ ਸਾਡੀ ਇਸੇ ਨੀਹ ਨੂੰ ਮਜਬੂਤ ਕਰਨ ਦੇ ਇਰਾਦੇ ਨਾਲ ਸਕੂਲੀ ਸਿੱਖਿਆ ਵਿੱਚ ਵੱਡੇ ਸੁਧਾਰ ਕਰ ਰਹੀ ਹੈ।

ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਸਰਹੱਦੀ ਇਲਾਕੇ ਦੇ ਸਕੂਲਾਂ ਵੱਲ ਪਹਿਲਾਂ ਕਿਸੇ ਸਰਕਾਰ ਨੇ ਧਿਆਨ ਨਹੀਂ ਸੀ ਦਿੱਤਾ ਪਰ ਹੁਣ ਪੰਜਾਬ ਸਰਕਾਰ ਲਗਾਤਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰ ਰਹੀ ਹੈ। ਇਸ ਦੇ ਨਾਲ ਹੀ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਗਈ ਹੈ ਅਤੇ ਲਗਾਤਾਰ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। 

ਉਹਨਾਂ ਨੇ ਕਿਹਾ ਕਿ ਸਕੂਲ ਪ੍ਰਿੰਸੀਪਲਾਂ ਨੂੰ ਸਿੰਘਾਪੁਰ ਤੋਂ ਅਤੇ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਆਈਆਈਟੀ ਤੋਂ ਸਿਖਲਾਈ ਦਵਾਈ ਗਈ ਹੈ ਤਾਂ ਜੋ ਉਹ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਬੱਚਿਆਂ ਨੂੰ ਦੇ ਸਕਣ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਜਾ ਰਹੇ ਹਨ। 

ਉਹਨਾਂ ਨੇ ਦੱਸਿਆ ਕਿ ਅੱਜ ਵੀ 13 ਸਕੂਲ ਆਫ ਐਮੀਨੈਂਸ ਦਾ ਉਦਘਾਟਨ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਵਿਧਾਇਕ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦੇ ਸਾਰਥਕ ਨਤੀਜੇ ਸਭ ਦੇ ਸਾਹਮਣੇ ਹੋਣਗੇ। ਉਨਾਂ ਨੇ ਕਿਹਾ ਕਿ ਅਸੀਂ ਥੋੜ-ਚਿਰੇ ਅਤੇ ਵੋਟਾਂ ਤੇ ਕੇਂਦਰਿਤ ਕੰਮ ਨਹੀਂ ਕਰ ਰਹੇ ਬਲਕੀ ਸਿੱਖਿਆ ਵਰਗੇ ਖੇਤਰ ਵਿੱਚ ਸੁਧਾਰ ਕਰਕੇ ਅਸੀਂ ਪੰਜਾਬ ਦੇ ਭਵਿੱਖ ਨਿਰਮਾਣ ਵਿੱਚ ਲੱਗੇ ਹੋਏ ਹਾਂ।।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD