Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੈਸ਼ਨਲ ਪਲਸ ਪੋਲੀਓ ਰਾਊਂਡ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਰਵਾਈ ਸ਼ੁਰੂਆਤ

ਕਿਹਾ! ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ, ਆਮ ਲੋਕ ਕਰਨ ਸਿਹਤ ਵਿਭਾਗ ਦਾ ਸਹਿਯੋਗ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 03 Mar 2024

Last updated on: Mar 03, 2024, 00:00 IST

3 ਤੋਂ 5 ਮਾਰਚ ਤੱਕ ਦੇ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ ਜ਼ਿਲ੍ਹਾ ਮੋਗਾ ਦੇ 98963 ਬੱਚਿਆਂ ਨੂੰ  ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਪੋਲੀਓ ਰੋਕੂ ਮੁਹਿੰਮ ਦੀ ਸ਼ੁਰੂਆਤ ਅੱਜ ਵਿਧਾਇਕ ਮੋਗਾ  ਡਾ ਅਮਨਦੀਪ ਕੌਰ ਅਰੋੜਾ ਨੇ  ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ। ਮੁਹਿੰਮ ਦੌਰਾਨ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ  ਨੇ ਵੀ ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾ ਕੇ ਪੋਲੀਓ ਬੂਥ ਦਾ ਉਦਘਾਟਨ ਕੀਤਾ ।

ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਪੋਲੀਓ ਰੋਕੂ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣਅਤੇ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦਾ ਸਹਿਯੋਗ ਦੇਣ। ਇਸ ਮੌਕੇ ਸਿਵਿਲ ਸਰਜਨ ਮੋਗਾ , ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਅਸ਼ੋਕ ਸਿੰਗਲਾ , ਡਾ ਸੁਖਪ੍ਰੀਤ ਬਰਾੜ ਐੱਸ ਐਮ ਓੰ ਸਿਵਲ ਹਸਪਤਾਲ ਮੋਗਾ, ਡਾ ਅਜੇ ਖੁਰਾਣਾ, ਡਾ ਨਰਿੰਦਰਜੀਤ ਸਿੰਘ ਵੀ ਮੌਜੂਦ ਸਨ।

ਸਿਵਲ ਸਰਜਨ ਮੋਗਾ ਡਾ ਰਾਜੇਸ਼ ਅੱਤਰੀ ਨੇ  ਕਿਹਾ ਕਿ ਇਸ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 963 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਡਾ ਅਸ਼ੋਕ ਸਿੰਗਲਾ ਨੋਡਲ ਅਫ਼ਸਰ  ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮਿਤੀ 3 ਮਾਰਚ ਨੂੰ 535 ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। 

4-5 ਮਾਰਚ ਨੂੰ ਸਿਹਤ ਵਿਭਾਗ ਦੀਆਂ 681 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 168 ਏ.ਐਨ.ਐਮ., 807 ਆਸ਼ਾ ਵਰਕਰਾਂ, 464 ਆਂਗਣਵਾੜੀ ਵਰਕਰ ਅਤੇ 594 ਹੋਰ ਵਲੰਟੀਅਰ ਸਿਹਤ ਵਿਭਾਗ ਦਾ ਸਹਿਯੋਗ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ  ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ 'ਤੇ 21 ਟਰਾਂਜ਼ਿਟ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 88 ਸੁਪਰਵਾਈਜ਼ਰ ਲਗਾਏ ਗਏ ਹਨ।

ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਦੌਰਾਨ ਐੱਨ ਜੀ ਓ ਸੋਸ਼ਲ ਵੈੱਲਫੇਅਰ ਕਲੱਬ ਰਜਿ. ਮੋਗਾ ਦੇ ਨੁਮਾਇਦੇ, ਓਮ ਪਰਕਾਸ਼ ਐੱਨ ਜੀ ਓ, ਵਿਸ਼ੂ ਕੁਮਾਰ, ਗਗਨਦੀਪ ਸਿੰਘ, ਵਿਨੇ ਕੁਮਾਰ, ਸੁਰਜੀਤ ਸਿੰਘ, ਮੰਗਤ ਰਾਮ ਸ਼ਰਮਾ, ਅਸ਼ੋਕ ਅਗਰਵਾਲ,ਰਾਜਵੀਰ, ਲਕਸ਼ਮੀ ਚੰਦਰ,  ਗੁਰਜੀਤ ਕੌਰ  ਸਟਾਫ ਨਰਸ, ਅੰਮ੍ਰਿਤ ਪਾਲ ਸ਼ਰਮਾ ਆਦਿ ਹਾਜ਼ਰ ਸਨ।

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD