Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਵਿਸ਼ੇਸ਼ ਬੱਸ ਬਾਘਾਪੁਰਾਣਾ ਤੋਂ ਸਾਲਾਸਰ ਧਾਰਮਿਕ ਸਥਾਨ ਲਈ ਰਵਾਨਾ

ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਉੱਚਿਤ ਪ੍ਰਬੰਧ, ਲਾਹਾ ਲੈਣ ਲਈ ਅਗਾਊਂ ਰਜਿਸਟ੍ਰੇਸ਼ਨ ਲਾਜ਼ਮੀ-ਐਸ.ਡੀ.ਐਮ. ਹਰਕੰਵਲਜੀਤ ਸਿੰਘ

Punjab Admin, Harkanwaljit Singh, Sub Divisional Magistrate Baghapurana, Moga, Mukh Mantri Teerth Yatra

Web Admin

Web Admin

5 Dariya News

ਬਾਘਾਪੁਰਾਣਾ (ਮੋਗਾ) , 03 Mar 2024

ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰ ਹਰਕੰਵਲਜੀਤ ਸਿੰਘ  ਨੇ ਦੱਸਿਆ ਕਿ ਅੱਜ ਵਿਸ਼ੇਸ਼ ਬੱਸ ਨੂੰ ਬਾਘਾਪੁਰਾਣਾ ਤੋਂ ਸਾਲਾਸਰ  ਧਾਰਮਿਕ ਸਥਾਨ ਲਈ ਰਵਾਨਾ ਕਰ ਦਿੱਤਾ ਗਿਆ ਹੈ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ' ਦੀ ਸ਼ੁਰੂਆਤ ਕੀਤੀ ਗਈ ਹੈ। 

ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਰਧਾਲੂ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।

ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ 'ਤੇ ਸ਼ਰਧਾਲੂਆਂ ਨੇ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਪ੍ਰਗਟਾਈ। ਸ਼ਰਧਾਲੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।

 

Tags: Punjab Admin , Harkanwaljit Singh , Sub Divisional Magistrate Baghapurana , Moga , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD