Thursday, 16 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ

 

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ‘ਸਕੂਲ ਆਫ ਐਮੀਨੈਂਸ’ ਫੇਜ-11 ਲੋਕਾਂ ਨੂੰ ਸਮਰਪਿਤ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ

ਭਗਵੰਤ ਸਿੰਘ ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਕ੍ਰਾਂਤੀ ਵੱਲ ਵੱਧਦੇ ਕਦਮ : ਕੁਲਵੰਤ ਸਿੰਘ ਐਮ ਐਲ ਏ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 Mar 2024

ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਦਿੱਲੀ ਅਤੇ ਕੌਮੀ ਕਨਵੀਨਰ ਆਮ ਆਦਮੀ ਪਾਰਟੀ ਵੱਲੋਂ ਅੱਜ ਲੁਧਿਆਣਾ ਤੋਂ ਲੁਧਿਆਣਾ ਸਮੇਤ ਪੂਰੇ ਪੰਜਾਬ ਵਿੱਚ 13 'ਸਕੂਲਜ਼ ਆਫ ਐਮੀਨੈਂਸ’ ਦੇ ਉਦਘਾਟਨ ਦੇ ਦਰਮਿਆਨ ਐਮ ਐਲ ਏ ਮੋਹਾਲੀ ਕੁਲਵੰਤ ਸਿੰਘ ਵੱਲੋਂ ਫੇਜ਼ -11 ਵਿੱਚ ਜ਼ਿਲ੍ਹੇ ਦੇ ਦੂਜੇ ਸਕੂਲ ਆਫ ਐਮੀਨੈਂਸ ਦਾ ਲੋਕ ਅਰਪਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਨੂੰ ਬਣਾਉਣ ‘ਤੇ ਲਗਭਗ 11.50 ਕਰੋੜ ਰੁਪਏ ਖਰਚ ਆਏ ਹਨ, ਇਸ ਵਿੱਚ 6ਵੀਂ ਕਲਾਸ ਤੋਂ 12ਵੀਂ ਕਲਾਸ ਤੱਕ ਦੇ ਬੱਚੇ ਪੜ੍ਹਨਗੇ ਅਤੇ 9ਵੀਂ ਤੋਂ 10ਵੀਂ ਜਮਾਤ ਤੱਕ ਲਈ ਬੱਚੇ ਐਂਟਰੈਂਸ ਦੇ ਕੇ ਦਾਖਲਾ ਲੈ ਸਕਣਗੇ। 

ਉਨ੍ਹਾਂ ਅੱਗੇ ਕਿਹਾ ਕਿ ਇਸ ਸਕੂਲ ਨੂੰ ਬਣਾਏ ਜਾਣ ਦੇ ਲਈ ਸਵਰਗੀ ਅਮਰੀਕ ਸਿੰਘ ਤਹਿਸੀਲਦਾਰ, ਸਾਬਕਾ ਕੌਂਸਲਰ ਦਾ ਵੱਡਾ ਯੋਗਦਾਨ ਹੈ। ਉਹਨਾਂ ਦੇ ਵੱਲੋਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਸ ਸਕੂਲ ਨੂੰ ਬਣਾਉਣ ਦੇ ਲਈ ਪੂਰੀ ਸਿਦਕ- ਦਿਲੀ ਨਾਲ ਮਿਹਨਤ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਭਰ ਦੇ ਵਿੱਚ ‘ਸਕੂਲਜ਼ ਆਫ ਐਮੀਨੈਂਸ’ ਦਾ ਬਣਾਏ ਜਾਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਕ੍ਰਾਂਤੀ ਵੱਲ ਵੱਧਦੇ ਕਦਮ ਹਨ, ਜਿਸ ਨਾਲ ਸਿੱਖਿਆ ਕ੍ਰਾਂਤੀ ਦੇ ਵਿੱਚ ਇੱਕ ਵੱਡਾ ਇਨਕਲਾਬ ਆਵੇਗਾ ਅਤੇ ਵਿਦਿਆਰਥੀ ਸਹੀ ਮਾਇਨਿਆਂ ਦੇ ਵਿੱਚ ਸਮੇਂ ਦੇ ਹਾਣੀ ਬਣ ਸਕਣਗੇ। 

ਉਨ੍ਹਾਂ ਕਿਹਾ ਕਿ ਪਹਿਲਿਆਂ ਸਮਿਆਂ ਦੀਆਂ ਸਰਕਾਰਾਂ ਨੇ ਕਦੀ ਵੀ ਸਿੱਖਿਆ ਅਤੇ ਸਿਹਤ ਵਿਭਾਗ ਦੇ ਵਿੱਚ ਲੋੜੀਂਦੇ ਸੁਧਾਰ ਦੀ ਜਰੂਰਤ ਤੱਕ ਮਹਿਸੂਸ ਨਹੀਂ ਕੀਤੀ, ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਂਦੇ ਸਾਰ ਹੀ, ਸਭ ਤੋਂ ਪਹਿਲਾਂ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਲੋੜੀਂਦੇ ਵੱਡੇ ਸੁਧਾਰ ਕੀਤੇ ਗਏ, ਪੰਜਾਬ ਭਰ ਦੇ ਵਿੱਚ ਸਿਹਤ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁਫ਼ਤ ਦਵਾਈਆਂ ਅਤੇ ਟੈਸਟਾਂ ਲਈ ਆਮ ਆਦਮੀ ਕਲੀਨਿਕ ਖੋਲੇ ਗਏ, ਜਿੱਥੇ ਕਿ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਮਰੀਜ਼ ਆਪਣੇ ਮੁਫਤ ਚੈਕ ਅਪ ਕਰਵਾ ਰਹੇ ਹਨ, ਜਦਕਿ ਸਿੱਖਿਆ ਵਿਭਾਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਂਦੇ ਹੋਏ ‘ਸਕੂਲ ਆਫ ਐਮੀਨੈਂਸ’ ਦੀ ਸ਼ੁਰੂਆਤ ਕੀਤੀ ਗਈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ, ਡੀ.ਐਸ.ਪੀ. ਹਰਸਿਮਰਤ ਸਿੰਘ ਬੱਲ, ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਸਮਾਣਾ, ਜ਼ਿਲ੍ਹਾ ਸਿੱਖਿਆ ਅਫ਼ਸਰ ਫਤਿਹਗੜ੍ਹ ਸਾਹਿਬ ਗਿੰਨੀ ਦੁੱਗਲ, ਬਲਿੰਦਰ ਸਿੰਘ, ਅਮਰੀਕ ਸਿੰਘ, ਹਰਮੇਸ਼ ਸਿੰਘ ਕੁੰਬੜਾ, ਗੁਰਮੀਤ ਕੌਰ ਕੌਂਸਲਰ, ਅਰੁਣ ਗੋਇਲ, ਹਰਵਿੰਦਰ ਸਿੰਘ ਸੈਣੀ, ਅਵਤਾਰ ਸਿੰਘ ਮੌਲੀ ਸਤਵਿੰਦਰ ਸਿੰਘ ਮਿੱਠੂ,ਗੱਬਰ ਮੌਲੀ, ਗੁਰਦੁਆਰਾ ਪ੍ਰਬੰਧਕ ਕਮੇਟੀ ਫੇਸ- 11 ਦੇ ਪ੍ਰਧਾਨ ਹਰਜੀਤ ਸਿੰਘ, ਕੈਪਟਨ ਕਰਨੈਲ ਸਿੰਘ, ਉਪਿੰਦਰਜੀਤ ਕੌਰ, ਅੰਜਲੀ ਸ਼ਰਮਾ, ਆਰ.ਪੀ. ਸ਼ਰਮਾ,ਜਸਪਾਲ ਮਟੌਰ, ਡਾਕਟਰ ਕੁਲਦੀਪ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਸਵਰਨ ਲਤਾ, ਹਰਵਿੰਦਰ ਕੌਰ,ਤਰੁਣਜੀਤ ਸਿੰਘ ਬਲਾਕ ਪ੍ਰਧਾਨ, ਰਹਿਮਤ ਜੁਨੇਜਾ, ਗੱਜਣ ਸਿੰਘ, ਡਾਕਟਰ ਰਵਿੰਦਰ ਕੰਬਾਲਾ ਵੀ ਹਾਜ਼ਰ ਸਨ। ਫੋਟੋ ਕੈਪਸ਼ਨ : ਵਿਧਾਇਕ ਕੁਲਵੰਤ ਸਿੰਘ ਫੇਜ਼-11 ਵਿਖੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕਰਨ ਮੌਕੇ ਨਜ਼ਰ ਆ ਰਹੇ ਹਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD