Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 03 Mar 2024

ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ  ਇਹ ਪੁਲ ਲਗਭਗ 1950 ਦੇ ਬਣੇ ਹੋਏ ਸਨ ਜੋ ਕਿ ਖਸਤਾ ਹਾਲਤ ਵਿੱਚ ਸਨ ਅਤੇ ਭੀੜੇ ਬਣੇ ਹੋਣ ਕਾਰਨ ਵੱਡੇ ਵਹੀਕਲ  ਲੰਘਾਉਣ ਵਿੱਚ ਬਹੁਤ ਦਿੱਕਤ ਆਉਂਦੀ ਹੈ। 

ਉਹਨਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਕਾਫੀ ਲੰਮੇ ਸਮੇਂ ਤੋਂ ਇਹਨਾਂ ਪੁਲਾਂ ਨੂੰ ਬਣਾਉਣ ਦੀ  ਮੰਗ ਕੀਤੀ ਜਾ ਰਹੀ ਸੀ ਜਿਸ ਵਿੱਚ ਪਿੰਡ ਫਿਡੇ ਕਲਾਂ, ਢੀਮਾਂ ਵਾਲੀ ਅਤੇ ਮਚਾਕੀ ਨਜ਼ਦੀਕ ਰਾਜਸਥਾਨ ਅਤੇ ਸਰਹੰਦ ਫੀਡਰ ਦੇ ਤਿੰਨ ਪੁਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਪੁਲ  ਸਟੀਲ ਦੇ  ਬਣਾਏ ਜਾਣਗੇ, ਇਸ ਨਾਲ ਟਰੈਫਿਕ ਨੂੰ ਤਾਂ ਨਿਜਾਤ ਮਿਲੇਗੀ ਹੀ ਅਤੇ ਇਲਾਕੇ ਦੇ ਲੋਕਾਂ  ਨੂੰ ਬਹੁਤ ਵੱਡੀ ਰਾਹਤ ਮਿਲੇਗੀ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕੰਮਾਂ ਨੂੰ ਤਰਜੀਹ ਦੇ ਕੇ ਨੇਪਰੇ ਚੜਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਲਈ ਇਸ ਤੋਂ ਪਹਿਲਾਂ ਸੜਕਾਂ, ਸੀਵਰੇਜ, ਗਲੀਆਂ ਆਦਿ ਲਈ ਲੱਖਾਂ ਰੁਪਏ ਖਰਚ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਲਾਕੇ ਦੀ ਨੁਹਾਰ ਸੁਧਾਰਨ ਲਈ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਜਿਹੜੇ ਵੀ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ ਉਹਨਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰ ਲਿਆ ਜਾਵੇਗਾ।

ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਅਮਰੀਕ ਸਿੰਘ ਡੱਗੋ ਰੁਮਾਣਾ,ਬਾਬੂ ਸਿੰਘ ਫਿੱਡੇ, ਸੰਦੀਪ ਸਿੰਘ ਕੰਮੇਅਨਾ, ਹਾਕਮ ਸਿੰਘ ਖਾਲਸਾ, ਅਮਰਪਾਲ ਸਿੰਘ, ਅਮਰੀਕ ਸਿੰਘ ਬਲਾਕ ਪ੍ਰਧਾਨ, ਕੁਲਦੀਪ ਸਿੰਘ ਨੰਬਰਦਾਰ, ਗੁਰਮੀਤ ਸਿੰਘ, ਜਗਸੀਰ ਸਿੰਘ, ਹਰਜਿੰਦਰ ਸਿੰਘ, ਬਲਕਰਨ ਸਿੰਘ, ਜਗਦੀਸ਼ ਸਿੰਘ,ਬਲਜਿੰਦਰ ਸਿੰਘ, ਦਵਿੰਦਰ ਸਿੰਘ, ਹਰਪਾਲ ਸਿੰਘ, ਬੋਹੜ ਸਿੰਘ, ਲਖਵੀਰ ਸਿੰਘ, ਪਰਮਜੀਤ ਸਿੰਘ, ਰਾਜਵਿੰਦਰ ਸਿੰਘ ਰਾਜੂ, ਲਖਵਿੰਦਰ ਸਿੰਘ, ਜਗਤਾਰ ਸਿੰਘ, ਭਜਨ ਸਿੰਘ, ਮਨਜਿੰਦਰ ਸਿੰਘ, ਕਿਰਪਾਲ ਸਿੰਘ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD