Thursday, 16 May 2024

 

 

ਖ਼ਾਸ ਖਬਰਾਂ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ

 

ਪਲਸ ਪੋਲਿਓ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ 40744 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲਿਓ ਰੋਕੂ ਬੂੰਦਾਂ

ਵਿਧਾਇਕ ਵਿਜੈ ਸਿੰਗਲਾ ਨੇ ਸਿਵਲ ਹਸਪਤਾਲ ਮਾਨਸਾ ਤੋਂ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਸ਼ੁਰੂਆਤ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਨਸਾ , 03 Mar 2024

ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਪੋਲਿਓ ਮੁਹਿੰਮ ਤਹਿਤ ਜ਼ਿਲ੍ਹੇ ’ਚ ਪਹਿਲੇ ਦਿਨ 0 ਤੋਂ 5 ਸਾਲ ਤੱਕ ਦੇ  40744 ਬੱਚਿਆਂ ਨੂੰ ਬੂਥਾਂ ’ਤੇ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਮਾਨਸਾ ਡਾ.ਵਿਜੈ ਸਿੰਗਲਾ ਹਲਕਾ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਨੰਨੇ੍ਹ ਮੁੰਨੇ ਬੱਚਿਆਂ ਨੂੰ ਬੂੰਦਾਂ ਪਿਲਾ ਕੇ ਕੀਤੀ।

ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੋਲਿਓ ਦੇ ਮੁਕੰਮਲ ਖ਼ਾਤਮੇ ਲਈ ਹਰ ਬੱਚੇ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪਲਸ ਪੋਲਿਓ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਵੀ ਬੱਚਿਆਂ ਨੂੰ ਘਰ—ਘਰ ਜਾ ਕੇ  ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋ ਨਾ ਰਹਿ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ 0—5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ।

ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਪਹਿਲੇ ਦਿਨ ਬੂਥਾਂ ’ਤੇ ਜਾ ਕੇ ਆਪਣੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਭਵਿੱਖ ਵਿੱਚ ਲਾਭਕਾਰੀ ਸਿੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹੇ ’ਚ 73045 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਦੇ ਟੀਚੇ ਨੂੰ ਪ੍ਰਾਪਤ ਲਈ ਰੈਗੂਲਰ ਬੂਥ 378 ਟੀਮਾਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਤੇ ਪੋਲਿਓ ਬੂੰਦਾਂ ਪਿਲਾਉਣ ਲਈ 13 ਟਰਾਂਜਿਟ ਟੀਮਾਂ ਕੰਮ ਕਰ ਰਹੀਆਂ ਹਨ। 

ਇਸ ਤੋਂ ਇਲਾਵਾ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੋਪੜੀਆਂ ਆਦਿ ਵਿੱਚ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ 17 ਮੋਬਾਇਲ ਟੀਮਾਂ ਵੀ ਕੰਮ ਕਰ ਰਹੀਆਂ ਹਨ।ਪਲਸ ਪੋਲਿਓ ਦੇ ਇਸ ਸਾਰੇ ਪ੍ਰੋਗਰਾਮ ਲਈ ਪੂਰੇ ਜਿਲ੍ਹੇ ਅੰਦਰ 73 ਸੁਪਰਵਾਈਜਰ ਲਾਏ ਗਏ ਹਨ ਅਤੇ ਇਸਦੇ ਨਾਲ ਹੀ ਜਿਲ੍ਹੇ ਪੱਧਰ ਤੋਂ ਪਲਸ ਪੋਲਿਓ ਦੇ ਪ੍ਰੋਗਰਾਮ ਨੂੰ ਜਿਲ੍ਹਾ ਟੀਮਾਂ ਦੁਆਰਾ ਮੋਨੀਟਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਮਾਨਸਾ ਵਿਖੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਵਾਲੀਆਂ ਟੀਮਾਂ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ (ਕਾਰਜਕਾਰੀ) ਡਾ.ਗੁਰਚੇਤਨ ਪ੍ਰਕਾਸ਼ ਬੁਢਲਾਡਾ ਅਤੇ ਬਲਾਕ ਖਿਆਲਾ ਕਲਾਂ, ਅਵਤਾਰ ਸਿੰਘ ਡੀ.ਪੀ.ਐਮ ਮਾਨਸਾ ਨੇ ਬਲਾਕ ਸਰਦੂਲਗੜ੍ਹ, ਡਾ.ਵੇਦਪ੍ਰਕਾਸ ਵੱਲੋਂ ਬਲਾਕ ਸਰਦੂਲਗੜ੍ਹ ਦੇ ਵੱਖ—ਵੱਖ ਏਰੀਏ ਵਿੱਚ ਜਾ ਕੇ ਟੀਮਾਂ ਦੀ ਚੈਕਿੰਗ ਕੀਤੀ ਗਈ। ਡਾ.ਦਲਜੀਤ ਸਿੰਘ ਡਿਪਟੀ ਡਾਇਰੈਕਟਰ ਦੁਆਰਾ ਸਿਵਲ ਹਸਪਤਾਲ ਮਾਨਸਾ ਵਿਖੇ ਕੋਲਡ ਚੇੇਨ ਅਤੇ ਟੀਮਾਂ ਨੂੰ ਚੈਕ ਕੀਤਾ ਅਤੇ ਟੀਮਾਂ ਨੂੰ ਹਦਾਇਤ ਕੀਤੀ ਕਿ ਪੋਲਿਓ ਬੂੰਦਾਂ ਪਿਲਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਯਤਨ ਤੇਜ ਕੀਤੇ ਜਾਣ।

ਡਾ. ਰਣਜੀਤ ਸਿੰਘ ਰਾਏ, ਡਾ.ਬਲਜੀਤ ਕੌਰ ਐਸ.ਐਮ.ਓ ਮਾਨਸਾ ਅਤੇ ਅੰਮ੍ਰਿਤ ਮੂਨੀ ਵੱਲੋਂ ਬਾਬਾ ਭਾਈ ਗੁਰਦਾਸ ਵਿਖੇ 498 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਤੇ ਐਨਜੀਓ ਦੇ ਨੁਮਾਇੰਦਿਆਂ ਨੇ ਮੂਹਿੰੰਮ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਇਆ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD