Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸਤਿਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਸਤਿਗੁਰੂ ਰਵਿਦਾਸ ਜੀ ਨੇ ਹਮੇਸ਼ਾ ਗਰੀਬਾਂ ਅਤੇ ਮਜ਼ਲੂਮਾਂ ਦੇ ਹੱਕ ਵਿੱਚ ਕੀਤੀ ਆਵਾਜ਼ ਬੁਲੰਦ : ਕੁਲਵੰਤ ਸਿੰਘ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਹਾਲੀ , 03 Mar 2024

ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਡਾਕਟਰ ਬੀ. ਆਰ. ਅੰਬੇਡਕਰ ਵੈਲਫੇਅਰ ਮਿਸ਼ਨ (ਪੰਜਾਬ)- ਮੋਹਾਲੀ ਦੀ ਤਰਫੋਂ ਕੀਤਾ ਗਿਆ। ਅੰਬੇਡਕਰ ਭਵਨ, ਸੈਕਟਰ- 69 ਵਿਖੇ ਮਿਸ਼ਨ ਦੇ ਸਰਪ੍ਰਸਤ ਕੁਲਵੰਤ ਸਿੰਘ ਸੰਧੂ, ਪ੍ਰਧਾਨ ਡਾਕਟਰ ਜਗਤਾਰ ਸਿੰਘ ਰਿਟਾਇਰਡ ਆਈ.ਆਰ.ਐਸ. ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੇ ਵਿੱਚ ਉਚੇਚੇ ਤੌਰ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਹਮੇਸ਼ਾ ਦੱਬੇ ਕੁਚਲਿਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਅਤੇ ਸਾਨੂੰ ਸਭਨਾਂ ਨੂੰ ਵੀ ਆਪਣਾ ਜੀਵਨ ਨਿਰਵਾਹ- ਸਤਿਗੁਰੂ ਰਵਿਦਾਸ ਜੀ ਦੀ ਦੁਆਰਾ ਦਰਸਾਏ ਮਾਰਗ ਤੇ ਚਲਦਿਆਂ ਹੀ ਬਸਰ ਕਰਨਾ ਚਾਹੀਦਾ ਹੈ। ਅਤੇ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਬਿਨਾਂ ਕਿਸੇ ਸਵਾਰਥ ਦੇ ਅਗਾਂਹ ਹੋ ਕੇ ਪਹਿਲ- ਕਦਮੀ ਕਰਨੀ ਚਾਹੀਦੀ ਹੈ, ਤਾਂ ਕਿ ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਕਰਨ ਦੇ ਲਈ ਅਜਿਹੇ ਕਦਮ ਹੋਰਨਾ ਲੋਕਾਂ ਦੇ ਲਈ ਵੀ ਪ੍ਰੇਰਣਾਦਾਇਕ ਬਣ ਸਕਣ, ਅਤੇ ਅਜਿਹਾ ਕਰਨ ਦੇ ਨਾਲ ਹੀ ਅਸੀਂ ਆਪਣਾ ਜੀਵਨ ਸਫਲਾ ਕਰ ਸਕਦੇ ਹਾਂ।

ਉਹਨਾਂ ਕਿਹਾ ਕਿ ਅੱਜ ਆਪਾਂ ਸਭ ਇਸ ਸਮਾਜ ਵਿੱਚ ਸਿਰ ਉੱਚਾ ਕਰਕੇ ਤਾਂ ਹੀ ਚੱਲ ਸਕੇ ਹਾਂ,ਜੇਕਰ ਸਤਿਗੁਰੂ ਰਵਿਦਾਸ ਜੀ ਨੇ ਸਾਡੇ ਹੱਕਾਂ ਦੇ ਲਈ ਆਵਾਜ਼ ਬੁਲੰਦ ਕੀਤੀ, ਇਸ ਮੌਕੇ ਤੇ ਸੰਤ ਬਾਬਾ ਜਸਪਾਲ ਸਿੰਘ, ਰਿਟਾਇਰਡ ਆਈ.ਏ.ਐਸ.- ਪ੍ਰਿਥਵੀ ਚੰਦ,ਸਰੂਪ ਸਿੰਘ- ਰਿਟਾਇਰਡ ਚੀਫ ਇੰਜੀਨੀਅਰ, ਆਰ.ਐਲ. ਸੰਧੂ -ਚੀਫ ਇੰਜੀਨੀਅਰ ਰਿਟਾਇਰਡ, ਪਿਆਰੇ ਲਾਲ -ਸੀਨੀਅਰ ਮੀਤ ਪ੍ਰਧਾਨ, ਸਿਕੰਦਰ ਸਿੰਘ ਭਨੋਟ- ਜਨਰਲ ਸਕੱਤਰ, ਪ੍ਰੀਤਮ ਸਿੰਘ ਰਿਟਾਇਰਡ ਪ੍ਰਿੰਸੀਪਲ, ਬਲਦੇਵ ਸਿੰਘ, ਬੀ.ਡੀ. ਸਵੈਣ, ਹਰਬੰਸ ਸਿੰਘ ਮਹਿਮੀ ਵੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD