Monday, 13 May 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ

 

ਜਨ ਜੀਵਨ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ‘ਚ ਪੀਣ ਵਾਲੇ ਪਾਣੀ ਸਬੰਧੀ ਕੰਮ 125.17 ਲੱਖ ਦੀ ਲਾਗਤ ਨਾਲ ਕਰਵਾਏ ਗਏ : ਪੂਨਮਦੀਪ ਕੌਰ

ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਬੈਠਕ ਦੌਰਾਨ ਕੰਮਾਂ ਦੀ ਕੀਤੀ ਗਈ ਸਮੀਖਿਆ

PoonamDeep Kaur, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 04 Mar 2024

ਜਨ ਜੀਵਨ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ‘ਚ ਪੀਣ ਵਾਲੇ ਪਾਣੀ ਸਬੰਧੀ ਕੰਮ 125. 17 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਤਹਿਤ 8 ਪਿੰਡਾਂ ‘ਚ ਪੀਣ ਵਾਲੇ ਪਾਣੀ ਸਬੰਧੀ ਵੱਖ ਵੱਖ ਕੰਮ ਕਰਵਾਏ ਗਏ ਅਤੇ ਨਾਲ ਹੀ ਜ਼ਿਲ੍ਹਾ ਪੱਧਰੀ ਪਾਣੀ ਟੈਸਟ ਕਰਨ ਵਾਲੀ ਲੈਬ ਵੀ ਬਣਾਈ ਗਈ।

ਉਨ੍ਹਾਂ ਦੱਸਿਆ ਕਿ ਪਿੰਡ ਭੱਠਲਾਂ, ਅਸਪਾਲ ਖੁਰਦ, ਚੁਹਾਣਕੇ ਕਲਾਂ, ਜਗਜੀਤਪੁਰਾ, ਦਾਨਗੜ੍ਹ, ਪੱਖੋ ਕੇ ਅਤੇ ਠੁੱਲੇਵਾਲ ਵਿਖੇ ਪਾਈਪ ਲਾਈਨਾਂ ਵਿਛਾਉਣ ਦਾ ਕੰਮ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਟੂਟੀਆਂ ਰਾਹੀਂ ਉਨ੍ਹਾਂ ਦੇ ਘਰ ਪਹੁੰਚਾਇਆ ਜਾ ਸਕੇ। ਇਸੇ ਤਰ੍ਹਾਂ ਪਿੰਡ ਬੀਹਲਾ ਖੁਰਦ ਵਿਖੇ ਨਵੇਂ ਵਾਟਰ ਵਰਕਸ ਦੀ ਉਸਾਰੀ, ਟੈਂਕ ਦੀ ਉਸਾਰੀ ਅਤੇ ਪਾਈਪਾਂ ਦਾ ਕੰਮ ਕੀਤਾ ਗਿਆ ਤਾਂ ਜੋ ਪੀਣ ਵਾਲਾ ਸਾਫ ਪਾਣੀ ਲੋਕਾਂ ਨੂੰ ਮਿਲੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਨੇੜੇ ਨਵੀ ਲੈਬ ਸਥਾਪਿਤ ਕੀਤੀ ਗਈ ਹੈ ਜਿਥੇ ਪੀਣ ਵਾਲੇ ਪਾਣੀ ਦੇ ਨਮੂਨੇ ਚੈੱਕ ਕਰਵਾਏ ਜਾ ਸਕਦੇ ਹਨ।

ਇਸ ਲੈਬ ‘ਚ ਆਮ ਲੋਕ ਵੀ ਪਾਣੀ ਦੇ ਨਮੂਨੇ ਜਮ੍ਹਾਂ ਕਰਵਾ ਕੇ ਪਾਣੀ ਦੀ ਗੁਣਵੱਤਾ ਪਤਾ ਕਰ ਸਕਦੇ ਹਨ। ਬੈਠਕ ‘ਚ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸਰਬਜੀਤ ਕੌਰ, ਚੇਅਰਮੈਨ ਬਲਾਕ ਸੰਮਤੀ ਬਰਨਾਲਾ ਹਰਦੇਵ ਸਿੰਘ, ਚੇਅਰਮੈਨ ਬਲਾਕ ਸੰਮਤੀ ਸਹਿਣਾ ਪਰਮਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਐਕਸ. ਈ. ਐਨ. ਚਮਕ ਸਿੰਗਲਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਵਸੁੰਧਰਾ ਕਪਿਲਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਡਾ. ਬਰਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਜਗਦੀਸ਼ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੇਘਾ ਮਾਨ ਅਤੇ ਹੋਰ ਲੋਕ ਹਾਜ਼ਰ ਸਨ।

 

Tags: PoonamDeep Kaur , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD