Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ

 

ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਸਰਕਾਰ ਖ਼ਿਲਾਫ਼ ਗਰਜੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ

ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਵਿਸ਼ਾਲ ਰੋਸ ਰੈਲੀ

Protest, Punjab Employees & Pensioners Joint Front, Chandigarh

Web Admin

Web Admin

5 Dariya News

ਚੰਡੀਗੜ੍ਹ , 04 Mar 2024

ਪੰਜਾਬ ਦੇ ਲੱਗਭੱਗ 7 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ 'ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ ਵਿਧਾਨ ਸਭਾ ਬਜਟ ਸੈਸ਼ਨ ਦੇ ਪਹਿਲੇ ਦਿਨ ਸਥਾਨਕ 39 ਸੈਕਟਰ ਦੀ ਅਨਾਜ ਮੰਡੀ ਵਿੱਚ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਪੁੱਜੇ ਹਜ਼ਾਰਾਂ ਮੁਲਾਜ਼ਮ, ਪੈਨਸ਼ਨਰ ਅਤੇ ਮਾਣਭੱਤਾ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ ਵੱਲੋਂ ਮੁਲਾਜ਼ਮ ਆਗੂਆਂ ਨੂੰ ਮੀਟਿੰਗ ਕਰਨ ਲਈ ਲੈਕੇ ਜਾਇਆ ਗਿਆ। ਪਰ ਵੀ. ਕੇ. ਸਿੰਘ ਵੱਲੋਂ 2 ਘੰਟੇ ਮੁਲਾਜ਼ਮ ਆਗੂਆਂ ਨੂੰ ਉੱਥੇ ਹੀ ਬਿਠਾ ਕੇ ਰੱਖਿਆ ਗਿਆ ਅਤੇ ਕੋਈ ਮੀਟਿੰਗ ਨਹੀਂ ਕੀਤੀ ਅਤੇ ਬਾਅਦ ਵਿੱਚ ਪਤਾ ਲੱਗਾ ਕਿ ਉਹ ਮੁਲਾਜ਼ਮ ਆਗੂਆਂ ਨਾਲ ਬਿਨਾਂ ਕੋਈ ਮੀਟਿੰਗ ਕੀਤੇ ਉੱਥੋਂ ਉੱਠ ਕੇ ਚਲਾ ਗਿਆ। 

ਇਸ ਲਈ 2 ਘੰਟੇ ਖੱਜਲ-ਖੁਆਰ ਹੋਣ ਤੋਂ ਬਾਅਦ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਬਿਨਾਂ ਕੋਈ ਮੀਟਿੰਗ ਕਰੇ, ਮੀਟਿੰਗ ਦਾ ਬਾਈਕਾਟ ਕਰਕੇ ਆ ਗਏ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਕਰਮ ਸਿੰਘ ਧਨੋਆ, ਸ਼ਵਿੰਦਰ ਮੋਲੋਵਾਲੀ, ਜਰਮਨਜੀਤ ਸਿੰਘ, ਸਤੀਸ਼ ਰਾਣਾ, ਰਣਜੀਤ ਰਾਣਵਾਂ, ਡਾ. ਐੱਨ. ਕੇ. ਕਲਸੀ, ਭਜਨ ਸਿੰਘ ਗਿੱਲ, ਬਾਜ ਸਿੰਘ ਖਹਿਰਾ, ਗਗਨਦੀਪ ਬਠਿੰਡਾ, ਰਤਨ ਸਿੰਘ ਮਜਾਰੀ, ਹਰਭਜਨ ਪਿਲਖਣੀ, ਰਾਧੇ ਸ਼ਿਆਮ, ਗੁਰਮੇਲ ਮੈਲਡੇ, ਜਸਵੀਰ ਤਲਵਾੜਾ ਅਤੇ ਸ਼ਿੰਗਾਰਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ 01-01-2004 ਉੱਤੇ ਪੁਰਾਣੀ ਪੈਨਸ਼ਨ ਸਕੀਮ  ਲਾਗੂ ਕਰਨ, ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ ਤੇ 2.59 ਦਾ ਗੁਣਾਕ ਲਾਗੂ ਕਰਨ ਕੱਚੇ ਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ, ਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ, ਖਰਖ ਕਾਲ ਸੰਬੰਧੀ 15-1-2015 ਅਤੇ 09-07-2016 ਦੇ ਨੋਟੀਫਿਕੇਸ਼ਨਾਂ ਨੂੰ ਰੱਦ ਕਰਨ, 17-7-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਕੇਂਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ, ਪੇਂਡੂ ਅਤੇ ਬਾਰਡਰ ਏਰੀਆ ਸਮੇਤ ਕੱਟੇ ਗਏ 37 ਭੱਤੇ ਅਤੇ ਏ. ਸੀ. ਪੀ. ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਤੇ ਬਕਾਏ ਜਾਰੀ ਕਰਨ, ਜਜ਼ੀਆ ਰੂਪੀ 200 ਰੁਪਏ ਵਿਕਾਸ ਟੈਕਸ ਬੰਦ ਕਰਨ ਤੋਂ ਲੱਗਭੱਗ ਪੂਰੀ ਤਰ੍ਹਾਂ ਮੁਨਕਰ ਹੋ ਗਈ ਹੈ ਜਦੋਂਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਨੂੰ ਅਨੇਕਾਂ ਕਿਸਮ ਦੀਆਂ ਗਰੰਟੀਆਂ ਦਿੱਤੀਆਂ ਗਈਆਂ ਸਨ। 

ਇਸ ਰੈਲੀ ਵਿੱਚ ਸਾਥੀਆਂ ਸਮੇਤ ਪੁੱਜੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਸਾਂਝੇ ਫਰੰਟ ਦੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਸੁਖਵਿੰਦਰ ਸਿੰਘ ਚਾਹਲ, ਹਰਦੀਪ ਟੋਡਰਪੁਰ, ਐੱਨ.ਡੀ. ਤਿਵਾੜੀ, ਅਵਿਨਾਸ਼ ਚੰਦਰ, ਸੁਰਿੰਦਰ ਪੁਆਰੀ, ਬੀ.ਐੱਸ. ਸੈਣੀ, ਦਿਗਵਿਜੇ ਪਾਲ ਸ਼ਰਮਾਂ, ਬੋਬਿੰਦਰ ਸਿੰਘ, ਹਰਭਜਨ ਸਿੰਘ ਖੁੰਗਰ, ਗੁਰਪ੍ਰੀਤ ਗੱਡੀਵਿੰਡ, ਅਤਿੰਦਰ ਪਾਲ ਘੱਗਾ, ਗੁਰਜੰਟ ਕੋਕਰੀ, ਸੁਖਜੀਤ ਸਿੰਘ ਤੇ ਜਗਸੀਰ ਸਹੋਤਾ, ਸ਼ਿੰਗਾਰਾਂ ਸਿੰਘ ਨੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦੇ ਮਾਮਲੇ ਵਿੱਚ ਪਿਛਲੀਆਂ ਸਰਕਾਰਾਂ ਨੂੰ ਵੀ ਪਿੱਛੇ ਛੱਡ ਗਈ ਹੈ ਜਿਸ ਕਾਰਨ ਨਿੱਤ ਦਿਨ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਬੇਰੁਜ਼ਗਾਰਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਹੋਰ ਲੋਕਾਂ ਨਾਲ ਪੁਲਿਸ ਦੁਆਰਾ ਧੱਕਾ ਮੁੱਕੀ ਕੀਤੀ ਜਾਂਦੀ ਹੈ। 

ਉਹਨ੍ਹਾਂ ਆਖਿਆ ਕਿ ਜੇਕਰ ਪੰਜਾਬ  ਸਰਕਾਰ ਦੁਆਰਾ 5 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਉਹਨਾਂ ਦੀਆਂ ਮੰਗਾਂ ਸੰਬੰਧੀ ਠੋਸ ਐਲਾਨ ਨਾ ਕੀਤੇ ਗਏ ਤਾਂ 6 ਅਤੇ 7 ਮਾਰਚ ਨੂੰ ਪੰਜਾਬ ਦੇ ਕੋਨੇ-ਕੋਨੇ ਵਿਚ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਫੂਕੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਲੁਬਾਣਾ, ਧਨਵੰਤ ਭੱਠਲ, ਗੁਰਦੀਪ ਸਿੰਘ ਬਾਜਵਾ, ਵਿਕਰਮ ਦੇਵ ਸਿੰਘ, ਸੋਮ ਸਿੰਘ ਗੁਰਦਾਸਪੁਰ, ਬਾਬੂ ਸਿੰਘ, ਜਸਮੇਰ ਸਿੰਘ ਬਾਠ, ਹਰਜੀਤ ਸਿੰਘ ਫਤਿਹਗੜ੍ਹ, ਬੂਟਾ ਸਿੰਘ ਫਾਜ਼ਿਲਕਾ, ਹਰਪ੍ਰੀਤ ਸਿੰਘ ਸੰਧੂ, ਮਨਦੀਪ ਰਾਮ, ਅਮਰਜੀਤ ਸਿੰਘ ਖੋਸਾ, ਸੁਖਜੀਤ ਸਿੰਘ, ਸੁਸ਼ੀਲ ਕੁਮਾਰ ਫੌਜੀ, ਮਨਜੀਤ ਸਿੰਘ ਲਹਿਰਾ, ਹਰਵੀਰ ਸਿੰਘ ਢੀਂਡਸਾ, ਤੇਜਿੰਦਰ ਸਿੰਘ ਨੰਗਲ, ਮਮਤਾ ਸ਼ਰਮਾਂ ਤੇ ਪ੍ਰਵੀਨ ਬਾਲਾ ਵੀ ਹਾਜ਼ਰ ਸਨ।

 

Tags: Protest , Punjab Employees & Pensioners Joint Front , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD