Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਜ਼ਿਲ੍ਹੇ ਦੀਆਂ ਪੰਚਾਇਤਾਂ ਦੇ ਪ੍ਰਬੰਧਕਾਂ ਨੂੰ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਦੀ ਹਦਾਇਤ

ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਆਰੀ ਢੰਗ ਨਾਲ ਪੂਰਾ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡੀ.ਸੀ. ਜਤਿੰਦਰ ਜੋਰਵਾਲ

Jitendra Jorwal, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 04 Mar 2024

ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਸਾਰਾ ਰਿਕਾਰਡ ਭੰਗ ਕੀਤੀਆਂ ਗਈਆਂ ਪੰਚਾਇਤਾਂ ਦੇ ਨੁਮਾਇੰਦਿਆਂ ਤੋਂ ਜਲਦ ਤੋਂ ਜਲਦ ਉਹ ਆਪਣੇ ਅਧਿਕਾਰ ਵਿੱਚ ਲੈ ਲੈਣ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਹੁਣ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਆਰੀ ਢੰਗ ਨਾਲ ਪੂਰਾ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਕੰਮ ਵਿੱਚ ਘਟੀਆ ਸਾਮਾਨ ਦੀ ਵਰਤੋਂ ਕਿਸੇ ਵੀ ਹਾਲਤ ਵਿੱਚ ਨਾ ਕੀਤੀ ਜਾਵੇ। 

ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਪੰਚਾਇਤਾਂ ਦੇ ਕਿਸੇ ਕੰਮ ਵਿੱਚ ਕੋਈ ਊਣਤਾਈ ਪਾਈ ਗਈ ਤਾਂ ਸਬੰਧਤ ਪ੍ਰਬੰਧਕ ਵਿਰੁੱਧ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਭੇਜੇ ਗਏ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਤਹਿਤ ਖਰਚਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ, ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਸਮੂਹ ਬੀ.ਡੀ.ਪੀ.ਓਜ਼, ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਪ੍ਰਬੰਧਕ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD