Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਅਤੇ ਚੀਮਾ ਵਿਖੇ ਕਰੀਬ 1.03 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਚੀਮਾ ਵਿਖੇ 69.83 ਲੱਖ ਦੀ ਲਾਗਤ ਨਾਲ ਬਣੇਗਾ ਆਧੁਨਿਕ ਪਾਰਕ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਲੌਂਗੋਵਾਲ/ਚੀਮਾ , 04 Mar 2024

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚਲਾਈ ਮੁਹਿੰਮ ਤਹਿਤ ਲੌਂਗੋਵਾਲ ਅਤੇ ਚੀਮਾ ਵਿਖੇ ਕਰੀਬ 1.03 ਕਰੋੜ ਦੀ ਲਾਗਤ ਵਾਲੇ ਦੋ ਅਹਿਮ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਉਪਰੰਤ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੌਂਗੋਵਾਲ ਦੇ ਬਜ਼ਾਰ ਵਿੱਚ ਦੁਕਾਨਦਾਰਾਂ ਦੀ ਇੱਕ ਮੰਗ ਚਿਰਾਂ ਤੋਂ ਲਟਕ ਰਹੀ ਸੀ ਜਿਸ ਨੂੰ ਸਨਮੁੱਖ ਰਖਦਿਆਂ ਇਥੇ ਓਪਨ ਡਰੇਨ ਦਾ ਨਿਰਮਾਣ ਕਰਨ ਲਈ 33.70 ਲੱਖ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਜਿਸ ਨਾਲ ਬਰਸਾਤਾਂ ਦੇ ਦਿਨਾਂ ਦੌਰਾਨ ਪਾਣੀ ਦੀ ਨਿਕਾਸੀ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। 

ਅਮਨ ਅਰੋੜਾ ਨੇ ਕਿਹਾ ਕਿ ਓਪਨ ਡਰੇਨ ਦੁਕਾਨਦਾਰਾਂ ਲਈ ਵੱਡੀ ਸਹੂਲਤ ਬਣੇਗੀ ਕਿਉਂ ਜੋ ਮੀਂਹ ਦੇ ਦਿਨਾਂ ਵਿੱਚ ਏਥੇ ਪਾਣੀ ਦੇ ਜਮ੍ਹਾਂ ਹੋ ਜਾਣ ਕਾਰਨ ਦੁਕਾਨਾਂ ਵਿੱਚ ਮੰਦੀ ਛਾ ਜਾਂਦੀ ਸੀ ਅਤੇ ਖਰੀਦਦਾਰਾਂ ਦਾ ਆਉਣਾ-ਜਾਣਾ ਔਖਾ ਹੋ ਜਾਂਦਾ ਸੀ। ਉਨ੍ਹਾਂ ਕਿਹਾ ਕਿ ਲੌਂਗੋਵਾਲ ਵਿੱਚ ਇਨ੍ਹੀਂ ਦਿਨੀਂ ਕਈ ਹੋਰ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਜਿਨ੍ਹਾਂ ਦੇ ਮੁਕੰਮਲ ਹੋਣ ’ਤੇ ਛੇਤੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। 

ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੋਕ ਆਪ ਵੀ ਨਿਗਰਾਨੀ ਕਰਨ ਅਤੇ ਇਸ ਦੌਰਾਨ ਨਿਰਮਾਣ ਕਾਰਜਾਂ ਵਿੱਚ ਸਮੱਗਰੀ ਦੀ ਵਰਤੋਂ ਪੱਖੋਂ ਜਾਂ ਕਿਸੇ ਵੀ ਤਰ੍ਹਾਂ ਦੀ ਹੋਰ ਲਾਪਰਵਾਹੀ ਜਾਂ ਹੇਰਾਫੇਰੀ ਸਾਹਮਣੇ ਆਉਣ ’ਤੇ ਤੁਰੰਤ ਉਨ੍ਹਾਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਸਬੰਧਤ ਠੇਕੇਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਪਾਬੰਦ ਰਹਿਣ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਸਥਿਤ ਐਮਐਲਜੀ ਸਕੂਲ ਨੇੜੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਕਰੀਬ 69.83 ਲੱਖ ਦੀ ਲਾਗਤ ਨਾਲ ਬਣਨ ਵਾਲਾ ਇਹ ਪਾਰਕ ਨੇੜਲੇ ਇਲਾਕਿਆਂ ਦੇ ਨਿਵਾਸੀਆਂ ਲਈ ਸੌਗਾਤ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪਾਰਕ ਵਿੱਚ ਜਿਮ, ਵਾਕਿੰਗ ਟਰੈਕ, ਬੱਚਿਆਂ ਦੇ ਮਨੋਰੰਜਨ ਲਈ ਝੂਲੇ ਦਾ ਵੀ ਪ੍ਰਬੰਧ ਹੋਵੇਗਾ ਅਤੇ ਇਹ ਪਾਰਕ ਹਰਿਆਵਲ ਭਰਪੂਰ ਹੋਵੇਗਾ ਤੇ ਕੁਦਰਤ ਨਾਲ ਸਾਂਝ ਪੁਆਉਣ ਦੇ ਸਮਰੱਥ ਬਣੇਗਾ।

ਇਸ ਮੌਕੇ ਐਸਡੀਐਮ ਸੁਨਾਮ ਪ੍ਰਮੋਦ ਸਿੰਗਲਾ, ਗੁਰਦੀਪ ਸਿੰਘ ਤਕੀਪੁਰ, ਨਿਰਭੈ ਸਿੰਘ ਬਲਾਕ ਪ੍ਰਧਾਨ, ਦਰਸ਼ਨ ਸਿੰਘ ਗੀਤੀਮਾਨ ਚੇਅਰਮੈਨ ਮਾਰਕੀਟ ਕਮੇਟੀ ਚੀਮਾ, ਬੀਰਬਲ ਸਿੰਘ, ਕੁਲਦੀਪ ਸਿੰਘ ਸਿੱਧੂ, ਲਖਵਿੰਦਰ ਬੰਸਲ, ਰੂਪ ਸਿੰਘ, ਜਗਸੀਰ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ ਤੇ ਮੇਜਰ ਸਿੰਘ, ਈ.ਓ ਬਾਲਕ੍ਰਿਸ਼ਨ, ਪ੍ਰਧਾਨ ਨਗਰ ਕੌਂਸਲ ਪਰਮਿੰਦਰ ਕੌਰ ਬਰਾੜ, ਗੁਰਮੀਤ ਸਿੰਘ ਫੌਜੀ ਐਮ.ਸੀ, ਸੂਬੇ: ਮੇਲਾ ਸਿੰਘ ਐਮਸੀ, ਕਿਸ਼ਨਪਾਲ, ਰਾਜ ਸਿੰਘ ਰਾਜੂ, ਹਰਵਿੰਦਰ ਸਿੰਘ ਢਿੱਲੋਂ, ਕਰਮ ਸਿੰਘ ਬਰਾੜ, ਹਰਦੀਪ ਸਿੱਪੀ, ਸੁਖਪਾਲ ਸਿੰਘ, ਕੇਸਰ ਸਿੰਘ, ਰਣਜੀਤ ਸਿੰਘ ਐਮਸੀ, ਬਲਵਿੰਦਰ ਸਿੰਘ ਐਮਸੀ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD