Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪੰਜਾਬ ਦੀਆਂ ਮੰਡੀਆਂ ਦੇ ਸ਼ੈਡ ਬੰਦ ਸੀਜ਼ਨ ਦੌਰਾਨ ਖੇਡਾਂ ਅਤੇ ਹੋਰ ਪ੍ਰੋਗਰਾਮਾਂ ਲਈ ਵਰਤੇ ਜਾਣਗੇ : ਹਰਚੰਦ ਸਿੰਘ ਬਰਸਟ

ਮੰਡੀਆਂ ਦੇ ਸ਼ੈਡਾਂ ਨੂੰ ਕਮਰਸ਼ੀਅਲ ਤੌਰ ਤੇ ਵਰਤ ਕੇ ਮੰਡੀ ਬੋਰਡ ਦੀ ਵਧਾਈ ਜਾਵੇਗੀ ਆਮਦਨ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 04 Mar 2024

ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ ਕਿ ਪੰਜਾਬ ਦੀਆਂ ਮੰਡੀਆਂ ਨੂੰ ਬੰਦ ਸੀਜਨ ਵਿੱਚ  ਖੇਡ ਗਰਾਊਡਾਂ ਦੇ ਤੌਰ ਤੇ ਵਰਤਣ  ਅਤੇ ਵਪਾਰਕ ਨੀਤੀ ਤਹਿਤ  ਸ਼ੈਡਾ ਨੂੰ ਵਿਆਹ ਸ਼ਾਦੀਆਂ ਲਈ ਕਿਰਾਏ ਤੇ ਦੇਣ ਦੇ ਕੇ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸ਼ਟ  ਨੇ ਮਾਰਕਿਟ ਕਮੇਟੀ ਸਰਹਿੰਦ ਦਾ ਦੌਰਾ ਕਰਨ ਸਮੇਂ  ਪੱਤਰਾਕਾਰਾਂ ਨੂੰ ਗੱਲਬਾਤ ਕਰਦਿਆਂ ਕੀਤਾ।

ਸ੍ਰੀ ਬਰਸ਼ਟ ਨੇ ਕਿਹਾ  ਕਿ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੇ ਮੰਡੀਆਂ ਦੇ ਸ਼ੈਡ ਤਿਆਰ ਕੀਤੇ ਗਏ ਹਨ ਜੋ ਕਿ ਸਾਲ ਵਿੱਚ ਸਿਰਫ ਤਿੰਨ ਮਹੀਨੇ ਹੀ ਕੰਮ ਆਉਂਦੇ ਹਨ ਅਤੇ 09 ਮਹੀਨੇ ਵਿਹਲੇ ਰਹਿੰਦੇ ਹਨ। ਇਸ ਲਈ ਵਿਹਲੇ ਸਮੇਂ ਦੌਰਾਨ  ਸ਼ੈਡਾਂ ਨੂੰ ਨੌਜਵਾਨਾਂ ਦੇ ਖੇਡਣ ਲਈ ਵਰਤਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਰਾਮਪੁਰਾ ਫੂਲ ਮੰਡੀ ਦਾ ਸ਼ੈਡ ਪਹਿਲਾਂ ਹੀ ਸਕੈਟਿੰਗ ਅਤੇ ਸੁਲਤਾਨਪੁਰ ਲੋਧੀ ਵਿਖੇ ਮੰਡੀ ਦਾ ਸ਼ੈਡ ਬਾਸਕਟਬਾਲ ਲਈ ਵਰਤਣਾ ਸੁਰੂ ਕਰ ਦਿੱਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੂਬੇ ਦੀਆਂ ਹੋਰ ਮੰਡੀਆਂ ਵਿੱਚ ਵੀ ਖੇਡਾਂ ਦੀ ਲੋੜ ਅਨੁਸਾਰ ਮੰਡੀਆਂ ਦੇ ਸ਼ੈਡਾਂ ਨੂੰ ਇਨਡੋਰ ਅਤੇ ਆਉਟਡੋਰ ਮੈਦਾਨਾਂ ਤੋਰ ਤੇ ਵਰਤਿਆ ਜਾ ਸਕੇ ਤਾਂ ਜੋ ਨੌਜਵਾਨ ਪੀੜ੍ਹੀ ਵੱਧ ਤੋਂ ਵੱਧ ਖੇਡਾਂ ਨਾਲ ਜੁੜ  ਕੇ ਨਸ਼ਿਆਂ ਦੀ ਦਲ ਦਲ ਤੋਂ ਨਿਕਲ ਕਿ ਆਪਣਾ ਅਤੇ ਪੰਜਾਬ ਦਾ ਨਾਮ ਰੋਸ਼ਨ ਕਰ ਸਕੇ।ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਗਰੀਬ ਆਦਮੀ ਲਈ ਮਹਿੰਗੇ ਮੈਰਿਜ ਪੈਲਸਾਂ ਵਿੱਚ ਵਿਆਹ ਤੇ ਹੋਰ ਸਮਾਗਮ ਕਰਨੇ ਬਹੁਤ ਔਖੇ ਹੋ ਗਏ ਹਨ। 

ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਮੰਡੀਆਂ ਦੇ ਸ਼ੈਡਾਂ ਨੂੰ ਸਿਰਫ 25 ਹਜਾਰ ਰੁਪਏ ਕਿਰਾਇਆ ਲੈ ਕਿ ਸਮਾਗਮ ਕਰਨ ਦੀ ਆਗਿਆ ਦਿੱਤੀ ਜਾਵੇ , ਜਿੱਥੇ ਕਿ ਵਧੇਰੇ ਖੁੱਲੀ ਜਗਾ ਹੋਣ ਨਾਲ ਵਧੀਆਂ ਪ੍ਰੋਗਰਾਮ ਕੀਤਾ ਜਾ ਸਕਦਾ ਹੈ ਉੱਥੇ ਪਾਰਕਿੰਗ ਦੀ ਵੀ ਸਮੱਸਿਆ ਨਹੀਂ ਆਉਂਦੀ।  ਉਨ੍ਹਾਂ ਪੱਤਰਕਾਰਾਂ ਵੱਲੋਂ ਮੰਡੀਆਂ ਵਿੱਚ ਬਰਸਾਤੀ  ਪਾਣੀ ਖੜਨ ਤੇ ਜਵਾਬ ਵਿੱਚ ਕਿਹਾ ਕਿ ਵੱਡੀ ਪੱਧਰ ਤੇ ਮੰਡੀਆਂ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ ਜਿੱਥੇ ਕਿਤੇ ਵੀ ਇਹੋ ਜਹੀ ਸਮੱਸਿਆ ਧਿਆਨ ਵਿੱਚ ਆਉਂਦੀ ਹੈ ਉਸਦਾ ਹੱਲ ਕੀਤਾ ਜਾ ਰਿਹਾ ਹੈ।  

ਇਸ ਮੌਕੇ ਚੈਅਰਮੈਨ ਮੰਡੀ ਬੋਰਡ ਨੇ ਮਾਰਕਿਟ ਕਮੇਟੀ ਸਰਹਿੰਦ ਅਤੇ ਚਨਾਰਥਲ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਬੂਟੇ  ਲਗਾਏ ਅਤੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ ਅਤੇ ਪੰਜਾਬ ਨੂੰ ਹਰਿਆ ਭਰਿਆ ਬਣਾਇਆ ਜਾਵੇ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਰਹਿੰਦ ਗੁਰਿੰਦਰ ਸਿੰਘ ਢਿੱਲੋਂ, ਸਾਧੂ ਰਾਮ ਭੱਟਮਾਜਾ, ਪਵੇਲ ਹਾਂਡਾ ਸੈਕਟਰੀ ਮਾਰਕਿਟ ਕਮੇਟੀ ਕਮਲਪ੍ਰੀਤ ਸਿੰਘ, ਤਰਸੇਮ ਲਾਲ, ਤੇਜਿੰਦਰ ਸਿੰਘ, ਸਤਨਾਮ ਸਿੰਘ, ਨਿਰਮਲਸਿੰਘ, ਬਲਵੀਰ ਸਿੰਘ, ਮਨਦੀਪ ਸਿੰਘ, ਰਾਮਜੀ ਦਾਸ, ਨਿਰਮਲ ਸਿੰਘ, ਗੁਰਚਰਨ ਸਿੰਘ ਜਸਵੀਰ ਸਿੰਘ ਸਮੇਤ ਹੋਰ ਆਮ ਆਦਮੀ ਪਾਰਟੀ ਦੇ ਆਗੂ ਹਾਜਰ ਸਨ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD