Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਬੇਸਹਾਰਾ ਪਸ਼ੂਧਨ ਦੀ ਢੁੱਕਵੀਂ ਸੰਭਾਲ ਲਈ ਹਦਾਇਤਾਂ ਜਾਰੀ

ਪਸ਼ੂਧਨ ਨੂੰ ਬੇਸਹਾਰਾ ਛੱਡਣ ਵਾਲਿਆਂ ‘ਤੇ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ: ਡੀ.ਸੀ. ਜਤਿੰਦਰ ਜੋਰਵਾਲ

Jitendra Jorwal, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 04 Mar 2024

ਬੇਸਹਾਰਾ ਪਸ਼ੂਧਨ ਨੂੰ ਸੜਕਾਂ ਤੇ ਰੁਲਣ ਤੋਂ ਬਚਾਉਣ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਲਈ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਇਨ੍ਹਾਂ ਦੀ ਸਹੀ ਸੰਭਾਲ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨਾਲ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੀ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੇ ਜ਼ਿਲ੍ਹੇ ਵਿੱਚ ਬੇਸਹਾਰਾ ਪਸ਼ੂਧਨ ਦੀ ਪਛਾਣ ਲਈ ਪੱਕੀ ਟੈਗਿੰਗ ਕਰਵਾਈ ਜਾਵੇਗੀ ਤਾਂ ਜੋ ਸ਼ਹਿਰਾਂ ਵਿੱਚੋਂ ਸਾਰਾ ਪਸ਼ੂਧਨ ਫੜ੍ਹ ਕੇ ਗਊਸ਼ਾਲਾਵਾਂ ਵਿੱਚ ਭੇਜ ਕੇ ਪਸ਼ੂਧਨ ਨੂੰ ਛੱਡਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਝਨੇੜੀ ਸਥਿਤ ਸਰਕਾਰੀ ਗਊਸ਼ਾਲਾ ਵਿੱਚ ਬਣ ਰਹੇ ਦੋਵਾਂ ਸ਼ੈਡਾਂ ਨੂੰ ਜਲਦ ਤੋਂ ਜਲਦ ਤਿਆਰ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸਦੀ ਸਮਰੱਥਾ ਨੂੰ ਵਧਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਾਰੀਆਂ ਗਊਸ਼ਾਲਾਵਾਂ ਵਿੱਚ ਸੀਸੀਟੀਵੀ ਕੈਮਰੇ ਲਗਾਵਾਉਣੇ ਵੀ ਯਕੀਨੀ ਬਣਾਏ ਜਾਣਗੇ ਤਾਂ ਜੋ ਗਊਧਨ ਦੀ ਸਹੀ ਸੰਭਾਲ ਯਕੀਨੀ ਬਣਾਈ ਜਾ ਸਕੇ। ਇਸ ਮੀਟਿੰਗ ਦੌਰਾਨ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਸਰਕਾਰੀ ਗਊਸ਼ਾਲਾਵਾਂ ਵਿੱਚ ਜਗ੍ਹਾ ਦੀ ਘਾਟ ਦੇ ਮੱਦੇਨਜ਼ਰ ਹੁਣ ਆਵਾਰਾ ਪਸ਼ੂਧਨ ਨੂੰ ਫੜ੍ਹ ਕੇ ਪ੍ਰਾਇਵੇਟ ਗਊਸ਼ਾਲਾਵਾਂ ਵਿੱਚ ਭੇਜਣ ਦੀ ਤਜਵੀਜ਼ ਬਣਾਈ ਗਈ ਹੈ। 

ਉਨ੍ਹਾਂ ਦੱਸਿਆ ਕਿ ਇਸ ਲਈ ਪ੍ਰਾਇਵੇਟ ਗਊਸ਼ਾਲਾਵਾਂ ਨੂੰ ਇਨ੍ਹਾਂ ਦੀ ਸੰਭਾਲ ਲਈ ਤੈਅ ਮਾਪਦੰਡਾਂ ਅਨੁਸਾਰ ਬਣਦਾ ਖ਼ਰਚਾ ਵੀ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪਿੰਡਾਂ ਵਿੱਚ ਗਊਚਰਾਂਦਾਂ ਦੀਆਂ ਜ਼ਮੀਨਾਂ ਦੀ ਪਛਾਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਉੱਪਰੋਂ ਨਾਜਾਇਜ਼ ਕਬਜ਼ੇ, ਜੇਕਰ ਕੋਈ ਹੋਣ, ਨੂੰ ਛੁਡਵਾਇਆ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD