Saturday, 18 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ

 

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਵੱਲੋਂ ਰਾਜਿੰਦਰਾ ਝੀਲ ਦਾ ਦੌਰਾ, ਪਾਣੀ ਪੱਕੇ ਤੌਰ 'ਤੇ ਭਰਨ ਲਈ ਮਾਹਰਾਂ ਦੀ ਕਮੇਟੀ ਗਠਿਤ

ਨਗਰ ਨਿਗਮ, ਲੋਕ ਨਿਰਮਾਣ, ਜਲ ਨਿਕਾਸ, ਮੱਛੀ ਪਾਲਣ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਰਜਿੰਦਰਾ ਟੈਂਕ ਦਾ ਜਾਇਜ਼ਾ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 05 Mar 2024

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੀ ਵਿਰਾਸਤੀ ਰਾਜਿੰਦਰਾ ਝੀਲ ਦਾ ਦੌਰਾ ਕਰਕੇ ਇਸ ਵਿੱਚ ਭਰੇ ਜਾ ਰਹੇ ਪਾਣੀ ਤੇ ਚੱਲ ਰਹੇ ਫੁਆਰਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਝੀਲ ਵਿੱਚ ਪਾਣੀ ਪੱਕੇ ਤੌਰ 'ਤੇ ਭਰਕੇ ਰੱਖਣ ਲਈ ਮਾਹਰਾਂ ਦੀ ਕਮੇਟੀ ਦਾ ਗਠਨ ਵੀ ਕੀਤਾ ਹੈ। ਇਸ ਵਿਚ ਮੱਛੀ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਸਮੇਤ ਪੰਜਾਬੀ ਯੂਨੀਵਰਸਿਟੀ ਦੇ ਬਾਟਨੀ ਵਿਭਾਗ ਦੇ ਪ੍ਰੋਫੈਸਰ ਡਾ. ਮਨੀਸ਼ ਕਪੂਰ ਜੋ ਕਿ ਸੀ.ਆਰ.ਈ.ਐਸ.ਪੀ. ਦੇ ਕੋਆਰਡੀਨੇਟਰ ਵੀ ਹਨ, ਨੂੰ ਵੀ ਸ਼ਾਮਲ ਕੀਤਾ ਗਿਆ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜਿੰਦਰਾ ਝੀਲ ਵਿੱਚ ਪਾਣੀ ਭਰਿਆ ਜਾ ਰਿਹਾ ਹੈ ਤੇ ਫੁਹਾਰੇ ਵੀ ਚਲਾ ਦਿੱਤੇ ਗਏ ਹਨ ਪ੍ਰੰਤੂ ਪਾਣੀ ਨੂੰ ਇਸ ਵਿੱਚ ਪੱਕੇ ਤੌਰ 'ਤੇ ਭਰਕੇ ਰੱਖਣ ਲਈ ਮਾਹਰਾਂ ਦੀ ਰਾਇ ਲਈ ਜਾਵੇਗੀ ਤਾਂ ਕਿ ਜਿੰਨਾ ਪਾਣੀ ਇਸ ਝੀਲ ਵਿੱਚ ਭਰਿਆ ਜਾ ਰਿਹਾ ਹੈ, ਉਹ ਨਾਲ ਦੀ ਨਾਲ ਜਮੀਨਦੋਜ਼ ਨਾ ਹੋਵੇ ਅਤੇ ਇਸ ਵਿੱਚ ਬੂਟੀ ਵੀ ਪੈਦਾ ਨਾ ਹੋਵੇ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਰਾਜਿੰਦਰਾ ਟੈਂਕ ਦੀ ਸਾਫ਼-ਸਫ਼ਾਈ ਪੱਕੇ ਤੌਰ 'ਤੇ ਕੀਤੇ ਜਾਣ ਸਮੇਤ ਇਸ ਨੂੰ ਸੈਲਾਨੀਆਂ ਤੇ ਸ਼ਹਿਰ ਵਾਸੀਆਂ ਲਈ ਸਥਾਈ ਤੌਰ 'ਤੇ ਇੱਕ ਸੁੰਦਰ ਸੈਰਗਾਹ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਨੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ, ਜਲ ਨਿਕਾਸ ਦੇ ਕਾਰਜਕਾਰੀ ਇੰਜੀਨੀਅਰ ਰਾਜਿੰਦਰ ਘਈ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਮੱਛੀ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਕਰਮਜੀਤ ਸਿੰਘ, ਡੀ.ਡੀ.ਐਫ. ਨਿਧੀ ਮਲਹੋਤਰਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਝੀਲ ਕੰਪਲੈਕਸ ਦੀ ਸੁੰਦਰਤਾ, ਸੁਰੱਖਿਆ ਤੇ ਹੋਰ ਪ੍ਰਬੰਧਾਂ ਸਮੇਤ ਝੀਲ ਕੰਪਲੈਕਸ ਨੂੰ ਸੈਲਾਨੀਆਂ ਤੇ ਸ਼ਹਿਰ ਵਾਸੀਆਂ ਲਈ ਸੈਰਗਾਹ ਵਜੋਂ ਵਿਕਸਤ ਕਰਨ 'ਤੇ ਚਰਚਾ ਕੀਤੀ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD