Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 10.29 ਕਰੋੜ ਰੁਪਏ ਦੇ 41 ਕੰਮਾਂ ਨੂੰ ਪ੍ਰਵਾਨਗੀ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ਼੍ਰੀ ਮੁਕਤਸਰ ਸਾਹਿਬ , 05 Mar 2024

Last updated on: Mar 05, 2024, 00:00 IST

ਜਲ ਜੀਵਨ ਮਿਸ਼ਨ ਅਧੀਨ ਜਿਲਾ ਪੱਧਰੀ ਕਮੇਟੀ ਦੀ ਬੈਠਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜ਼ਿਲ੍ਹੇ ਦੇ ਵਿੱਚ ਜਲ ਸਪਲਾਈ ਨਾਲ ਸੰਬੰਧਿਤ 41 ਕੰਮਾਂ ਨੂੰ ਪ੍ਰਵਾਣਗੀ ਦਿੱਤੀ ਗਈ ਜਿਸ ਤੇ ਕੁੱਲ 10 ਕਰੋੜ 29 ਲੱਖ ਰੁਪਏ ਦਾ ਖਰਚ ਆਉਣਾ ਹੈ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਚਾਰ ਪਿੰਡਾਂ ਵਿੱਚ 257.86 ਲੱਖ ਰੁਪਏ ਨਾਲ ਜਲ ਸਪਲਾਈ ਦੇ ਕੰਮਾਂ ਵਿੱਚ ਸੁਧਾਰ ਕੀਤਾ ਗਿਆ ਹੈ। 

ਇਸੇ ਤਰ੍ਹਾਂ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸੋਡੀਅਮ ਹਾਈਪੋਕਲੋਰਾਈਡ ਸਟੋਰੇਜ ਸਮਰੱਥਾ ਵੀ 269.54  ਲੱਖ ਰੁਪਏ ਨਾਲ ਸਥਾਪਿਤ ਕੀਤੀ ਗਈ ਹੈ। ਇਸ ਤੋਂ ਬਿਨਾਂ ਪਿੰਡ ਕੋਟ ਭਾਈ ਅਤੇ ਧੂਲਕੋਟ ਵਿੱਚ 460.82 ਲੱਖ ਰੁਪਏ ਨਾਲ ਨਵੀਆਂ ਜਲ ਸਪਲਾਈ ਸਕੀਮਾਂ ਚਲਾਈਆਂ ਗਈਆਂ ਹਨ। ਇਸੇ ਤਰਾਂ ਪਿੰਡ ਅਟਾਰੀ ਅਤੇ ਚੱਕ ਅਟਾਰੀ ਸਦਰਵਾਲਾ ਲਈ 180.49 ਲੱਖ ਰੁਪਏ ਨਾਲ ਨਵੀਂ ਜਲ ਸਪਲਾਈ ਸਕੀਮ ਸਥਾਪਿਤ ਕਰਨ ਦੀ ਵੀ ਪ੍ਰਵਾਣਗੀ ਦਿੱਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਲ ਸਪਲਾਈ ਵਿਭਾਗ ਨੇ ਦੋ ਵਾਟਰ ਟੈਸਟਿੰਗ ਲਬੋਟਰੀਆਂ ਸਥਾਪਿਤ ਕੀਤੀਆਂ ਹਨ ਜਿਸ ਤੇ 26.11 ਲੱਖ ਰੁਪਏ ਖਰਚ ਆਏ ਹਨ। ਇਹ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਹਨ । ਉਹਨਾਂ ਨੇ ਹਦਾਇਤ ਕੀਤੀ ਕਿ ਇਹਨਾਂ ਜਲ ਲੈਬੋਟਰੀਆਂ ਦੇ ਵਿੱਚ ਨਿਯਮਿਤ ਤੌਰ ਤੇ ਪੀਣ ਵਾਲੇ ਪਾਣੀ ਦੀ ਜਾਂਚ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।

ਇਸੇ ਤਰਾਂ ਵਿਭਾਗ ਨੇ 25 ਲੱਖ ਤੋਂ ਜਿਆਦਾ ਦੀ ਲਾਗਤ ਨਾਲ 31 ਸਕੂਲਾਂ ਵਿੱਚ ਪੀਣ ਵਾਲੇ ਸਾਫ ਪਾਣੀ ਲਈ ਨਵੇਂ ਕਨੈਕਸ਼ਨ ਜਾਰੀ ਕੀਤੇ ਗਏ ਹਨ। ਬੈਠਕ ਵਿੱਚ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਟੀਟੇਸ਼ਨ ਮੰਡਲ ਸ੍ਰੀ ਜਸਵਿੰਦਰ ਸਿੰਘ, ਐਸ ਡੀ ਓ ਗੁਰਤੇਜ ਸਿੰਘ ਉਪ ਜ਼ਿਲਾ ਸਿੱਖਿਆ ਅਫਸਰ ਕਪਿਲ ਸ਼ਰਮਾ, ਖੇਤੀਬਾੜੀ ਵਿਭਾਗ ਤੋਂ ਸੁਖਜਿੰਦਰ ਸਿੰਘ , ਪੁਸ਼ਪਿੰਦਰ ਸਿੰਘ ਐਸਡੀ ਓ ਜਲ ਸਪਲਾਈ ਵਿਭਾਗ, ਪੇਂਡੂ ਵਿਕਾਸ ਵਿਭਾਗ ਤੋਂ ਹਾਕਮ ਸਿੰਘ, ਜੰਗਲਾਤ ਵਿਭਾਗ ਤੋਂ ਹਰਦੀਪ ਸਿੰਘ ਵੀ ਹਾਜ਼ਰ ਸਨ।

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD