Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਕੁਲਤਾਰ ਸਿੰਘ ਸੰਧਵਾਂ

ਲੋੜਵੰਦ ਲੜਕੀਆਂ ਦੇ ਵਿਆਹ ਸਮਾਰੋਹ ਲਈ ਇਕ ਲੱਖ ਰੁਪਏ ਦਾ ਚੈੱਕ ਕੀਤਾ ਭੇਂਟ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 05 Mar 2024

ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ (ਰਜਿ:) ਵਲੋਂ ਪਿਛਲੇ ਕਰੀਬ 3 ਦਹਾਕਿਆਂ ਤੋਂ ਗਰੀਬ ਤੇ ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਰੋਹਾਂ ਵਿੱਚ ਯੋਗਦਾਨ ਪਾਉਣ ਬਦਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵਲੋਂ ਸੰਸਥਾ ਦੇ ਪ੍ਰਧਾਨ ਮਨਮੋਹਨ ਸ਼ਰਮਾ ਅਤੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੂੰ ਇਕ ਲੱਖ ਰੁਪਏ ਦਾ ਚੈੱਕ ਸੌਂਪਦਿਆਂ ਸੰਸਥਾ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ।

ਇਸ ਮੌਕੇ ਸੰਸਥਾ ਦੇ ਸਰਗਰਮ ਮੈਂਬਰ ਨੱਥੂ ਰਾਮ ਪਰਜਾਪਤ ਸਮੇਤ ਹੋਰ ਵੀ ਅਨੇਕਾਂ ਪਤਵੰਤੇ ਹਾਜਰ ਸਨ। ਮਨਮੋਹਨ ਸ਼ਰਮਾ ਨੇ ਸਪੀਕਰ ਸੰਧਵਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਿਛਲੇ ਕਰੀਬ 28 ਸਾਲਾਂ ਤੋਂ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਰੋਹਾਂ ਦਾ ਬਕਾਇਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤੇ ਕੋਵਿਡ ਤੋਂ ਪਹਿਲਾਂ ਕਈ ਵਾਰ 51, 61 ਅਤੇ 71-71 ਲੜਕੀਆਂ ਦੇ ਆਨੰਦ ਕਾਰਜ ਸਫਲਤਾਪੂਰਵਕ ਨੇਪਰੇ ਚੜਾ ਕੇ ਉਹਨਾਂ ਨੂੰ ਨਿੱਤ ਵਰਤੋਂ ਵਾਲਾ ਹਰ ਤਰਾਂ ਦਾ ਸਮਾਨ ਦਾਜ ਦੇ ਰੂਪ ਵਿੱਚ ਦਿੱਤਾ ਗਿਆ, ਹਰ ਵਾਰ ਬਰਾਤੀਆਂ ਅਤੇ ਵਿਆਂਦੜ ਲੜਕੀਆਂ ਦੇ ਰਿਸ਼ਤੇਦਾਰਾਂ ਦਾ ਸ਼ਾਨਦਾਰ ਸੁਆਗਤ ਅਤੇ ਖਾਣ ਪੀਣ ਦੇ ਵਧੀਆ ਸਮਾਨ ਦਾ ਪ੍ਰਬੰਧ ਵੀ ਕੀਤਾ ਗਿਆ।     

ਮਨਮੋਹਨ ਸ਼ਰਮਾ ਨੇ ਦੱਸਿਆ ਕਿ ਪਿਛਲੇ ਸਾਲ ਸਪੀਕਰ ਸੰਧਵਾਂ ਵਲੋਂ ਇਕ ਲੱਖ ਰੁਪਏ ਦੀ ਐਲਾਨੀ ਗਈ ਰਾਸ਼ੀ ਦਾ ਜਦੋਂ ਚੈੱਕ ਉਹਨਾਂ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਸੌਂਪਣ ਲਈ ਆਏ ਸਨ ਤਾਂ ਉਹਨਾਂ ਆਖਿਆ ਸੀ ਕਿ ਸਪੀਕਰ ਸੰਧਵਾਂ ਵਲੋਂ ਕਿਸੇ ਵੀ ਆਪਣੇ ਜਾਂ ਬੇਗਾਨੇ ਨੂੰ ਲਾਰਾ ਨਹੀਂ ਲਾਇਆ ਜਾਂਦਾ, ਉਹ ਜੋ ਕੁਝ ਕਹਿੰਦੇ ਹਨ। ਉਸ ’ਤੇ 100 ਫੀਸਦੀ ਪੂਰੇ ਉਤਰਦੇ ਹਨ। ਐਡਵੋਕੇਟ ਸੰਧਵਾਂ ਨੇ ਇਹ ਗੱਲ ਸੈਂਕੜੇ ਲੋਕਾਂ ਦੇ ਇਕੱਠ ਵਿੱਚ ਵਿਆਹ ਸਮਾਰੋਹ ਮੌਕੇ ਸਟੇਜ ਉਪਰੋਂ ਵੀ ਦੁਹਰਾਈ ਸੀ, ਜਿਸ ਦੀ ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ ਦੀ ਸਮੁੱਚੀ ਟੀਮ ਵਲੋਂ ਵੀ ਪ੍ਰਸੰਸਾ ਕੀਤੀ ਗਈ ਸੀ।

ਸਪੀਕਰ ਸੰਧਵਾਂ ਨੇ ਵਿਸ਼ਵਾਸ਼ ਦਿਵਾਇਆ ਕਿ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਕਰਨ ਵਾਲੀਆਂ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਅਮਨਦੀਪ ਸਿੰਘ ਸੰਧੂ, ਦੀਪਕ ਮੌਂਗਾ, ਹਰਵਿੰਦਰ ਸਿੰਘ ਮਰਵਾਹਾ ਸਮੇਤ ਹੋਰ ਵੀ ਅਨੇਕਾਂ ਸ਼ਖਸ਼ੀਅਤਾਂ ਅਤੇ ‘ਆਪ’ ਆਗੂ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD