Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

04 ਕਰੋੜ 50 ਲੱਖ ਦੀ ਬਜਾਏ 04 ਕਰੋੜ 83ਲੱਖ ਰੁਪਏ ਚ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਅਰਪਣ - ਲਖਵੀਰ ਸਿੰਘ ਰਾਏ

ਅੱਜ ਤੋਂ ਹੀ ਨਵੇਂ ਕੰਪਲੈਕਸ ਵਿੱਚ ਹੋਣਗੀਆਂ ਰਜਿਸਟਰੀਆਂ ਤੇ ਹੋਰ ਕੰਮ - ਡੀ.ਸੀ.

Lakhbir Singh Rai, AAP, Aam Aadmi Party, Aam Aadmi Party Punjab, AAP Punjab, Parneet Shergill, DC Fatehgarh Sahib

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 05 Mar 2024

ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਿਨ ਰਾਤ ਇੱਕ ਕਰਕੇ ਬੜੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਇਸਦਾ ਪੁਖਤਾ ਸਬੂਤ ਫਤਹਿਗੜ੍ਹ ਸਾਹਿਬ ਦਾ ਐਸ.ਡੀ.ਐਮ. ਕੰਪਲੈਕਸ ਹੈ, ਜਿਹੜ੍ਹਾ ਕਿ ਅਨੁਮਾਨਿਤ ਲਾਗਤ ਤੋਂ ਕੀਤੇ ਘੱਟ ਰੁਪਇਆਂ ਵਿੱਚ ਬਣ ਕੇ ਤਿਆਰ ਹੋ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਤਹਿਸੀਲ ਕੰਪਲੈਕਸ ਫਤਹਿਗੜ੍ਹ ਸਾਹਿਬ ਨੂੰ ਲੋਕ ਅਰਪਣ ਕਰਨ ਮੌਕੇ ਕੀਤਾ।  

ਐਡਵੋਕੇਟ ਰਾਏ ਨੇ ਦੱਸਿਆ ਕਿ ਇਸ ਕੰਪਲੈਕਸ ਦੀ ਅਨੁਮਾਨਿਤ ਲਾਗਤ 05 ਕਰੋੜ 50 ਲੱਖ ਸੀ, ਪਰ ਸਰਕਾਰ ਤੇ ਪ੍ਰਸ਼ਾਸ਼ਨ ਵੱਲੋਂ 04 ਕਰੋੜ 84 ਲੱਖ ਰੁਪਏ ਵਿੱਚ ਹੀ ਤਿਆਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸੁਨਣ ਵਿੱਚ ਆਉਂਦਾ ਹੁੰਦਾ ਸੀ ਕਿ ਦਿੱਲੀ ਵਿੱਚ ਘੱਟ ਲਾਗਤ ਨਾਲ ਵਿਕਾਸ ਕਾਰਜ ਹੁੰਦੇ ਹਨ, ਪਰ ਹੁਣ ਸਾਡੀ ਸਰਕਾਰ ਨੇ ਪੰਜਾਬ ਵਿੱਚ ਵੀ ਇਮਾਨਦਾਰੀ ਨਾਲ ਕੰਮ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਕਿਸ ਤਰ੍ਹਾਂ ਲੋਕਾਂ ਦਾ ਪੈਸਾ ਬਚਾਇਆ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਵਧੀਆਂ ਸੁਵਿਧਾਵਾਂ ਵੀ ਦਿੱਤੀਆਂ ਜਾ ਸਕਦੀਆਂ ਹਨ।    

ਸ੍ਰੀ ਰਾਏ ਨੇ ਕਿਹਾ ਕਿ ਇਸ ਤਹਿਸੀਲ ਕੰਪਲੈਕਸ ਬਨਣ ਨਾਲ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਨਵੇਂ ਬਣੇ ਤਹਿਸੀਲ ਕੰਪਲੈਕਸ ਵਿੱਚ ਐਸਡੀਐਮ ਦਫਤਰ ਅਤੇ ਤਹਿਸੀਲਦਾਰ ਦਫਤਰ ਸ਼ਿਫਟ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਕਿਸੇ ਵੀ ਹਾਲ ਪੰਜਾਬ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਜ਼ਿਕਰ ਯੋਗ ਹੈ ਕਿ ਇਸ ਤੋਂ ਪਹਿਲਾਂ ਤਹਿਸੀਲ ਕੰਪਲੈਕਸ ਵਿੱਚ ਪਾਰਕਿੰਗ ਦੀ ਬਹੁਤ ਜਿਆਦਾ ਸਮੱਸਿਆ ਸੀ, ਹੁਣ ਨਵਾਂ ਤਹਿਸੀਲ ਕੰਪਲੈਕਸ ਬਣਨ ਨਾਲ ਲੋਕਾਂ ਨੂੰ ਪਾਰਕਿੰਗ ਸਬੰਧੀ ਕੋਈ ਵੀ ਸਮੱਸਿਆ ਨਹੀਂ ਆਵੇਗੀ। 

ਇਸ ਦੇ ਨਾਲ ਹੀ ਇਸ ਤਿੰਨ ਮੰਜ਼ਿਲਾ ਤਹਿਸੀਲ ਕੰਪਲੈਕਸ ਵਿੱਚ ਸਾਫ ਸੁਥਰੇ ਵਾਸ਼ਰੂਮ, ਹਵਾਦਾਰ ਕਮਰੇ, ਲਿਫਟ, ਬਜ਼ੁਰਗਾਂ ਅਤੇ ਦਵਿਆਂਗਾਂ ਲਈ ਰੈਂਪ ,ਪੀਣ ਵਾਲਾ ਪਾਣੀ, ਲੋਕਾਂ ਨੂੰ ਬੈਠਣ ਲਈ ਵਧੀਆ ਫਰਨੀਚਰ ਅਤੇ ਹੋਰ ਅਤਿ ਆਧੁਨਿਕ ਸੁਵਿਧਾਵਾਂ ਮਹਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਸ ਨਵੇਂ ਤਹਿਸੀਲ ਕੰਪਲੈਕਸ ਵਿੱਚ ਬੁੱਧਵਾਰ ਤੋਂ ਹੀ ਰਜਿਸਟਰੀਆਂ ਤੇ  ਹੋਰ ਕੰਮ ਕਾਜ ਸੁਰੂ ਹੋ ਜਾਵੇਗਾ। 

ਉਨ੍ਹਾਂ ਦੱਸਿਆ ਕਿ ਪੁਰਾਣੇ ਤਹਿਸੀਲ ਕੰਪਲੈਕਸ ਦੀ ਬਿਲਡਿੰਗ ਬਹੁਤ ਹੀ ਪੁਰਾਣੀ ਹੋ ਚੁੱਕੀ ਸੀ, ਜਿੱਥੇ ਸਟਾਫ ਨੂੰ ਬੈਠ ਕੇ ਕੰਮਕਾਜ ਕਰਨ ਵਿੱਚ ਦਿੱਕਤ ਪੇਸ਼ ਆਉਂਦੀ ਸੀ ਅਤੇ ਲੋਕਾਂ ਨੂੰ ਵੀ ਬੈਠਣ ਲਈ ਕੋਈ ਥਾਂ ਨਹੀਂ ਸੀ।  ਹੁਣ ਨਵੀਂ ਬਿਲਡਿੰਗ ਬਨਣ ਨਾਲ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਸਡੀਐਮ ਅਤੇ ਤਹਿਸੀਲ ਦਫਤਰ ਨਾਲ ਸਬੰਧਤ ਆਪਣੇ ਕੰਮ ਸਿਵਲ ਹਸਪਤਾਲ ਦੇ ਸਾਹਮਣੇ ਬਣੀ ਨਵੀਂ ਬਿਲਡਿੰਗ ਵਿੱਚ ਹੀ ਆਪਣੇ ਕੰਮ ਲਈ ਪਹੁੰਚ ਕਰਨ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜਨ) ਸ਼੍ਰੀਮਤੀ ਈਸਾ ਸਿੰਗਲ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਧਾਲੀਵਾਲ,  ਐਸਡੀਐਮ ਫਤਿਹਗੜ੍ਹ ਸਾਹਿਬ ਸ਼੍ਰੀਮਤੀ ਇਸਮਿਤ ਵਿਜੇ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀਮਤੀ ਮਨਦੀਪ ਕੌਰ, ਮੁੱਖ ਮੰਤਰੀ ਫੀਲਡ ਅਫਸਰ ਸ੍ਰੀ ਅਭਿਸ਼ੇਕ ਸ਼ਰਮਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ਼੍ਰੀ ਗੁਰਵਿੰਦਰ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਕੰਵਰਵੀਰ ਸਿੰਘ ਰਾਏ, ਸ੍ਰੀ ਗੁਰਸਤਿੰਦਰ ਸਿੰਘ ਜੱਲ੍ਹਾ,  ਸਤੀਸ਼ ਲਟੋਰ, ਅਮਰਿੰਦਰ ਸਿੰਘ ਮਡੋਫਲ, ਕੁਲਵਿੰਦਰ ਸਿੰਘ, ਅਸੀਸ ਅੱਤਰੀ, ਪਵੇਲ ਹਾਂਡਾ, ਸ਼ਨੀ ਚੋਪੜਾ, ਰਾਹੁਲ ਸ਼ਰਮਾ, ਜਗਜੀਤ ਸਿੰਘ ਰਿਊਨਾ, ਸਤਿੰਦਰ ਸਿੰਘ ਮਲਕੁਪਰ, ਬਲਦੇਵ ਸਿੰਘ ਭੱਲਮਾਜਰਾ, ਰਜੇਸ ਕੁਮਾਰ ਸ਼ਰਮਾਂ, ਹਰਮਿੰਦਰ ਬਿੱਟੂ ਸੂਦ   ਸਮੇਤ ਆਮ ਆਦਮੀ ਪਾਰਟੀ ਦੇ ਹੋਰ ਆਗੂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Lakhbir Singh Rai , AAP , Aam Aadmi Party , Aam Aadmi Party Punjab , AAP Punjab , Parneet Shergill , DC Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD