Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਚਾਰ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਜ਼ਿਲ੍ਹਾ ਪੱਧਰੀ ਰੋਸ ਮਾਰਚ

ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਮਰਦਾਂ ਅਤੇ ਔਰਤਾਂ ਨੇ ਕੀਤੀ ਸ਼ਮੂਲੀਅਤ

Farmer Protest,Protest,Agitation,Demonstration,Samyukta Kisan Morcha,Sanyukt Kisan Morcha,Farmers Protest,Farmer Protest 2024,Farmers Protest 2024,MSP,Minimum Support Prices,Shambhu Border,Khanauri Border

Web Admin

Web Admin

5 Dariya News

ਚੰਡੀਗੜ੍ਹ , 05 Mar 2024

Last updated on: Mar 05, 2024, 00:00 IST

ਭਾਕਿਯੂ (ਏਕਤਾ-ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਹਮਾਇਤ ਨਾਲ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ, ਰਹਿੰਦੀਆਂ ਮੰਗਾਂ ਮੰਨਵਾਉਣ ਲਈ ਅਤੇ ਇਹਨਾਂ ਮੰਗਾਂ ਲਈ ਦਿੱਲੀ ਜਾਣ ਵਾਲੀਆਂ ਜਥੇਬੰਦੀਆਂ ਦਾ ਜਨਤਕ ਸੰਘਰਸ਼ ਦਾ ਸੰਵਿਧਾਨਕ ਜਮਹੂਰੀ ਹੱਕ ਖੋਹਣ ਖਿਲਾਫ, ਅੱਜ ਪੰਜਾਬ ਭਰ ਦੇ ਜ਼ਿਲ੍ਹਾ/ਸਬ ਡਵੀਜ਼ਨ ਕੇਂਦਰਾਂ 'ਤੇ ਭਾਜਪਾ ਸਰਕਾਰ ਵਿਰੁੱਧ ਵਿਸ਼ਾਲ ਧਰਨੇ ਦੇਣ ਉਪਰੰਤ ਸ਼ਹਿਰੀ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤੇ ਗਏ।

ਇਸ ਸਬੰਧੀ ਅੱਜ ਇੱਥੇ ਪ੍ਰੈਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀਆਂ ਦੇ ਪ੍ਰਧਾਨਾਂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ: ਦਰਸ਼ਨਪਾਲ ਅਤੇ ਨਿਰਭੈ ਸਿੰਘ ਢੁੱਡੀਕੇ ਨੇ ਦੱਸਿਆ ਕਿ ਇਹਨਾਂ ਰੋਸ ਪ੍ਰਦਰਸ਼ਨਾਂ ਦੀਆਂ ਮੁੱਖ ਮੰਗਾਂ ਵਿਚ ਦਸੰਬਰ '21 ਦੇ ਲਿਖਤੀ ਸਰਕਾਰੀ ਵਾਅਦੇ ਵਾਲੀਆਂ ਮੰਗਾਂ ਜਿਵੇਂ ਸਭ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਲਟਕਦੀਆਂ ਮੰਗਾਂ ਤੋਂ ਇਲਾਵਾ ਭਾਰਤ ਨੂੰ ਡਬਲਯੂ ਟੀ ਓ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦੇ ਕਤਲ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਦਿੱਲੀ ਘੋਲ਼ ਦੇ ਅਤੇ ਮੌਜੂਦਾ ਪੰਜਾਬ/ਹਰਿਆਣਾ ਬਾਡਰਾਂ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਸੰਵਿਧਾਨਕ ਜਮਹੂਰੀ ਹੱਕ ਬਹਾਲ ਕਰਨ ਵਰਗੀਆਂ ਭਖਦੀਆਂ ਮੰਗਾਂ ਸ਼ਾਮਲ ਹਨ।       

ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਕਿਸਾਨ ਮਜ਼ਦੂਰ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਅੱਜ ਦੇ ਰੋਸ ਪ੍ਰਦਰਸ਼ਨ ਇਸ ਮਹਾਂ ਪੰਚਾਇਤ ਦੀ ਤਿਆਰੀ ਲਈ ਮਾਹੌਲ ਸਿਰਜਣਗੇ। ਇਤਿਹਾਸਕ ਦਿੱਲੀ ਕਿਸਾਨ ਘੋਲ਼ ਵਾਂਗ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਘੱਟੋ ਘੱਟ ਪ੍ਰੋਗਰਾਮ 'ਤੇ ਇੱਕਜੁਟਤਾ ਅਤੇ ਵਿਸ਼ਾਲ ਲਾਮਬੰਦੀ ਹੀ ਕਿਸਾਨਾਂ ਦੇ ਹਿੱਤਾਂ ਦੀ ਗਰੰਟੀ ਕਰ ਸਕਦੀ ਹੈ।       

ਅੱਜ ਦੇ ਧਰਨਿਆਂ ਨੂੰ ਬਿਆਨ ਜਾਰੀ ਕਰਤਾਵਾਂ ਤੋਂ ਇਲਾਵਾ  ਸੁਖਦੇਵ ਸਿੰਘ ਕੋਕਰੀ ਕਲਾਂ, ਹਰਨੇਕ ਸਿੰਘ ਮਹਿਮਾ, ਗੁਰਮੀਤ ਸਿੰਘ ਮਹਿਮਾ, ਰਮਿੰਦਰ ਪਟਿਆਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਅਵਤਾਰ ਸਿੰਘ ਮਹਿਮਾ, ਗੁਰਦੀਪ ਸਿੰਘ ਰਾਮਪੁਰਾ, ਹਰਿੰਦਰ ਕੌਰ ਬਿੰਦੂ, ਅੰਮ੍ਰਿਤਪਾਲ ਕੌਰ ਅਤੇ ਸ਼ਿੰਗਾਰਾ ਸਿੰਘ ਮਾਨ ਤੋਂ ਇਲਾਵਾ ਜ਼ਿਲ੍ਹਿਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD